08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਆਈ.ਐੱਸ.ਐੱਫ. ਕਾਲਜ ਆਫ਼ ਫਾਰਮੇਸੀ ਐਂਡ ਰਿਸਰਚ ਵਿਖੇ ਵਿਦਿਆਰਥੀਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਚੁਕਾਈ ਸਹੁੰ

ਮੋਗਾ, 7 ਨਵੰਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈ. ਐੱਸ.

Ad Position 21
No active advertisement
ਅਜੀਤ ਡੈਸਕ 08-11-2026
ਮੋਗਾ, 7 ਨਵੰਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈ.ਐੱਸ.ਐੱਫ. ਕਾਲਜ ਆਫ਼ ਫਾਰਮੇਸੀ ਐਂਡ ਰਿਸਰਚ ਮੋਗਾ ਵਿਖੇ ਦੀਵਾਲੀ ਦੇ ਪਵਿੱਤਰ ਤਿਉਹਾਰ ਦੇ ਮੱਦੇਨਜ਼ਰ ਵਿਦਿਆਰਥੀਆਂ ਨੂੰ ਗਰੀਨ ਦੀਵਾਲੀ ਮਨਾਉਣ ਪ੍ਰਤੀ ਜਾਗਰੂਕ ਅਤੇ ਪ੍ਰੇਰਿਤ ਕਰਨ ਲਈ ਵਿਸ਼ੇਸ਼ ਜਾਗਰੂਕਤਾ ਗਤੀਵਿਧੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੁਰੱਖਿਆ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸਬੰਧੀ ਸਹੁੰ ਚੁਕਾਈ ਗਈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਆਰ.ਕੇ. ਨਾਰੰਗ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪਟਾਕਿਆਂ ਕਾਰਨ ਹੋਣ ਵਾਲੇ ਹਵਾ ਅਤੇ ਧੁਨੀ ਪ੍ਰਦੂਸ਼ਣ, ਵਾਤਾਵਰਨ ਉੱਤੇ ਇਸ ਦੇ ਮਾੜੇ ਪ੍ਰਭਾਵਾਂ ਅਤੇ ਮਨੁੱਖੀ ਸਿਹਤ ਨੂੰ ਹੋਣ ਵਾਲੇ ਨੁਕਸਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਦੀਵਾਲੀ ਖ਼ੁਸ਼ੀਆਂ, ਰੌਸ਼ਨੀ ਅਤੇ ਆਪਸੀ ਪਿਆਰ ਦਾ ਤਿਉਹਾਰ ਹੈ, ਇਸ ਲਈ ਇਸ ਨੂੰ ਵਾਤਾਵਰਨ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਰਵਾਇਤੀ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪਟਾਕਿਆਂ ਨਾਲ ਹੋਣ ਵਾਲਾ ਹਵਾ ਅਤੇ ਧੁਨੀ ਪ੍ਰਦੂਸ਼ਣ ਨਾ ਸਿਰਫ਼ ਮਨੁੱਖੀ ਸਿਹਤ ਲਈ ਹਾਨੀਕਾਰਕ ਹੈ, ਸਗੋਂ ਪਸ਼ੂ-ਪੰਛੀਆਂ ਦੇ ਜੀਵਨ ਨੂੰ ਵੀ ਪ੍ਰਭਾਵਿਤ ਕਰਦਾ ਹੈ। ਇਸ ਲਈ ਸਾਰਿਆਂ ਨੂੰ ਪਟਾਕਿਆਂ ਤੋਂ ਦੂਰੀ ਬਣਾ ਕੇ ਮਿੱਟੀ ਦੇ ਦੀਵੇ ਜਗਾਉਣ, ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਛੋਟੀਆਂ-ਛੋਟੀਆਂ ਸਕਾਰਾਤਮਿਕ ਪਹਿਲਕਦਮੀਆਂ ਰਾਹੀਂ ਵਾਤਾਵਰਨ ਵਿਚ ਵੱਡਾ ਬਦਲਾਅ ਲਿਆਂਦਾ ਜਾ ਸਕਦਾ ਹੈ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵਾਤਾਵਰਨ ਦੀ ਸੰਭਾਲ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਫਾਰਮੇਸੀ ਦੇ ਵਿਦਿਆਰਥੀਆਂ ਦੀ ਵਿਸ਼ੇਸ਼ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਿਹਤ ਅਤੇ ਵਾਤਾਵਰਨ ਦੀ ਸੁਰੱਖਿਆ ਪ੍ਰਤੀ ਸਮਾਜ ਵਿਚ ਜਾਗਰੂਕਤਾ ਫੈਲਾਉਣ ਅਤੇ ਇਕ ਜ਼ਿੰਮੇਵਾਰ ਨਾਗਰਿਕ ਵਜੋਂ ਆਪਣੀ ਭੂਮਿਕਾ ਨਿਭਾਉਣ। ਉਨ੍ਹਾਂ ਵਿਦਿਆਰਥੀਆਂ ਨੂੰ ਮਿੱਟੀ ਦੇ ਦੀਵੇ ਜਗਾਉਣ, ਵੱਧ ਤੋਂ ਵੱਧ ਬੂਟੇ ਲਗਾਉਣ, ਬਿਜਲੀ ਦੀ ਬੱਚਤ ਕਰਨ ਅਤੇ ਪਲਾਸਟਿਕ ਦੀ ਵਰਤੋਂ ਤੋਂ ਪਰਹੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿਹਤਮੰਦ ਸਮਾਜ ਅਤੇ ਸਾਫ਼-ਸੁਥਰਾ ਵਾਤਾਵਰਨ ਹੀ ਸਾਡੇ ਆਉਣ ਵਾਲੇ ਭਵਿੱਖ ਦੀ ਅਸਲ ਪੂੰਜੀ ਹੈ। ਪ੍ਰੋਗਰਾਮ ਦਾ ਸੰਚਾਲਨ ਸਾਨੀਆ ਗਰੋਵਰ ਨੇ ਕੀਤਾ। ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਸਾਰਿਆਂ ਨੂੰ ਗਰੀਨ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪਟਾਕੇ ਰਹਿਤ ਦੀਵਾਲੀ ਮਨਾਉਣ ਲਈ ਲੋਕਾਂ ਨੂੰ ਕੀਤੀ ਅਪੀਲ-ਚੇਅਰਮੈਨ ਗੁਰਤਾਰ ਸਿੰਘ ਸੰਧੂ ਕਮਾਲ ਕੇ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਕਿਸਾਨਾਂ ਦੀ ਰਿਹਾਈ ਲਈ ਲਈ ਧਰਨਾ ਦੂਜੇ ਦਿਨ ਵੀ ਜ...
Ad Position 24