08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਪਟਾਕੇ ਰਹਿਤ ਦੀਵਾਲੀ ਮਨਾਉਣ ਲਈ ਲੋਕਾਂ ਨੂੰ ਕੀਤੀ ਅਪੀਲ-ਚੇਅਰਮੈਨ ਗੁਰਤਾਰ ਸਿੰਘ ਸੰਧੂ ਕਮਾਲ ਕੇ

ਕਿਸ਼ਨਪੁਰਾ ਕਲਾਂ, 7 ਨਵੰਬਰ (ਅਮੋਲਕ ਸਿੰਘ ਕਲਸੀ)-ਦੀਵਾਲੀ ਦੇ ਤਿਉਹਾਰ ਨੂੰ ਖ਼ੁਸ਼ੀਆਂ, ਸਦਭਾਵਨਾ ਅਤੇ ਵਾਤਾਵਰਨ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਪਟਾਕੇ ਰਹਿਤ ਮਨਾਉਣ ਲਈ ਪਿੰਡਾਂ ਅਤੇ ਸ਼ਹਿਰਾਂ ਦੇ ਵਸਨੀਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਇਹ ਅਪੀਲ ਚੇਅਰਮੈਨ ਗੁਰਤਾਰ ਸਿੰਘ ਸੰਧੂ ਕਮਾਲ ਕੇ ਨੇ ਕਰਦਿਆਂ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਦੀਵਾਲੀ ਮੌਕੇ ਪਟਾਕੇ ਚਲਾਉਣ ਦਾ ਰੁਝਾਨ ਲਗਾਤਾਰ ਵਧ ਰਿਹਾ ਹੈ, ਜਿਸ ਕਾਰਨ ਵਾਤਾਵਰਨ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਲੋਕਾਂ ਦੀ ਸਿਹਤ ‘ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ।

Ad Position 21
No active advertisement
ਡਾ. ਸੁਖਵਿੰਦਰ ਸਿੰਘ 08-11-2026
ਕਿਸ਼ਨਪੁਰਾ ਕਲਾਂ, 7 ਨਵੰਬਰ (ਅਮੋਲਕ ਸਿੰਘ ਕਲਸੀ)-ਦੀਵਾਲੀ ਦੇ ਤਿਉਹਾਰ ਨੂੰ ਖ਼ੁਸ਼ੀਆਂ, ਸਦਭਾਵਨਾ ਅਤੇ ਵਾਤਾਵਰਨ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਪਟਾਕੇ ਰਹਿਤ ਮਨਾਉਣ ਲਈ ਪਿੰਡਾਂ ਅਤੇ ਸ਼ਹਿਰਾਂ ਦੇ ਵਸਨੀਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਇਹ ਅਪੀਲ ਚੇਅਰਮੈਨ ਗੁਰਤਾਰ ਸਿੰਘ ਸੰਧੂ ਕਮਾਲ ਕੇ ਨੇ ਕਰਦਿਆਂ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਦੀਵਾਲੀ ਮੌਕੇ ਪਟਾਕੇ ਚਲਾਉਣ ਦਾ ਰੁਝਾਨ ਲਗਾਤਾਰ ਵਧ ਰਿਹਾ ਹੈ, ਜਿਸ ਕਾਰਨ ਵਾਤਾਵਰਨ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਲੋਕਾਂ ਦੀ ਸਿਹਤ ‘ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਚੇਅਰਮੈਨ ਸੰਧੂ ਨੇ ਕਿਹਾ ਕਿ ਦੀਵਾਲੀ ਮੌਕੇ ਪਟਾਕਿਆਂ ਦੀ ਵਰਤੋਂ ਤੋਂ ਗੁਰੇਜ਼ ਕਰਦਿਆਂ ਹਰੀ ਦੀਵਾਲੀ ਮਨਾਉਣ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਖ਼ਾਸ ਕਰਕੇ ਨੌਜਵਾਨਾਂ ਅਤੇ ਬੱਚਿਆਂ ਨੂੰ ਅਪੀਲ ਕੀਤੀ ਕਿ ਪਟਾਕਿਆਂ ਤੋਂ ਦੂਰ ਰਹਿ ਕੇ ਫੁੱਲਦਾਰ, ਫਲਦਾਰ ਜਾਂ ਹੋਰ ਲਾਭਦਾਇਕ ਬੂਟੇ ਲਗਾਉਣ ਅਤੇ ਵਾਤਾਵਰਨ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਖ਼ੁਸ਼ੀਆਂ ਦਾ ਪ੍ਰਗਟਾਵਾ ਕਰਨ ਲਈ ਪਟਾਕੇ ਚਲਾਉਣਾ ਜ਼ਰੂਰੀ ਨਹੀਂ ਹੈ। ਦੀਵਾਲੀ ਦਾ ਤਿਉਹਾਰ ਸਾਂਝ, ਪਿਆਰ ਅਤੇ ਆਪਸੀ ਭਾਈਚਾਰੇ ਦਾ ਪ੍ਰਤੀਕ ਹੈ। ਇਸ ਲਈ ਨੌਜਵਾਨਾਂ ਨੂੰ ਪਟਾਕਿਆਂ ‘ਤੇ ਫ਼ਜ਼ੂਲ ਖ਼ਰਚ ਕਰਨ ਦੀ ਬਜਾਏ ਉਹੀ ਪੈਸਾ ਕਿਸੇ ਲੋੜਵੰਦ ਪਰਿਵਾਰ ਦੀ ਸਹਾਇਤਾ ਲਈ ਖ਼ਰਚ ਕਰਨਾ ਚਾਹੀਦਾ ਹੈ, ਤਾਂ ਜੋ ਉਨ੍ਹਾਂ ਦੀਆਂ ਖ਼ੁਸ਼ੀਆਂ ਵਿਚ ਵੀ ਵਾਧਾ ਹੋ ਸਕੇ। ਚੇਅਰਮੈਨ ਗੁਰਤਾਰ ਸਿੰਘ ਸੰਧੂ ਕਮਾਲ ਕੇ ਨੇ ਕਿਹਾ ਕਿ ਆਓ, ਇਸ ਦੀਵਾਲੀ ਮੌਕੇ ਵਾਤਾਵਰਨ ਦੀ ਸੁਰੱਖਿਆ ਦਾ ਸੰਕਲਪ ਲੈਂਦਿਆਂ ਪਟਾਕੇ ਰਹਿਤ ਅਤੇ ਹਰੀ ਦੀਵਾਲੀ ਮਨਾਈਏ ਅਤੇ ਸਮਾਜ ਵਿਚ ਪਿਆਰ, ਸਾਂਝ ਤੇ ਖ਼ੁਸ਼ੀਆਂ ਦਾ ਸੁਨੇਹਾ ਫੈਲਾਈਏ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਲਾਡੀ ਢੋਸ ਨੂੰ ਮੁੜ ਚੋਣ ਮੈਦਾਨ ਵਿੱਚ ਉਤਾਰ ਕੇ ਪਾਰਟੀ ਨੇ ਵਿਕਾਸ ਕਾਰਜਾਂ ’ਤੇ ਲਾਈ ਮੋਹਰ-ਚੇਅਰਮੈਨ ਮਨੀਲਾ, ਬੁੱ... ਅਗਲੀ ਖ਼ਬਰ ਆਈ.ਐੱਸ.ਐੱਫ. ਕਾਲਜ ਆਫ਼ ਫਾਰਮੇਸੀ ਐਂਡ ਰਿਸਰਚ ਵਿਖੇ ਵਿਦਿਆਰਥੀਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਚੁਕਾਈ ਸਹੁੰ
Ad Position 24