ਵਿਧਾਇਕ ਲਾਡੀ ਢੋਸ ਨੂੰ ਮੁੜ ਚੋਣ ਮੈਦਾਨ ਵਿੱਚ ਉਤਾਰ ਕੇ ਪਾਰਟੀ ਨੇ ਵਿਕਾਸ ਕਾਰਜਾਂ ’ਤੇ ਲਾਈ ਮੋਹਰ-ਚੇਅਰਮੈਨ ਮਨੀਲਾ, ਬੁੱਟਰ
ਕਿਸ਼ਨਪੁਰਾ ਕਲਾਂ, 5 ਨਵੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਧਰਮਕੋਟ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਪਾਰਟੀ ਹਾਈਕਮਾਂਡ ਵਲੋਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੜ ਉਮੀਦਵਾਰ ਬਣਾਏ ਜਾਣ ‘ਤੇ ਹਲਕੇ ਅੰਦਰ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਾਰਟੀ ਵਲੋਂ ਇਕ ਵਾਰ ਫਿਰ ਲਾਡੀ ਢੋਸ ‘ਤੇ ਭਰੋਸਾ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਧਰਮਕੋਟ ਹਲਕੇ ਤੋਂ ਚੋਣ ਮੈਦਾਨ ਵਿਚ ਉਤਾਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਕਿਸ਼ਨਪੁਰਾ ਕਲਾਂ, 5 ਨਵੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਧਰਮਕੋਟ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਪਾਰਟੀ ਹਾਈਕਮਾਂਡ ਵਲੋਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੜ ਉਮੀਦਵਾਰ ਬਣਾਏ ਜਾਣ ‘ਤੇ ਹਲਕੇ ਅੰਦਰ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਾਰਟੀ ਵਲੋਂ ਇਕ ਵਾਰ ਫਿਰ ਲਾਡੀ ਢੋਸ ‘ਤੇ ਭਰੋਸਾ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਧਰਮਕੋਟ ਹਲਕੇ ਤੋਂ ਚੋਣ ਮੈਦਾਨ ਵਿਚ ਉਤਾਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਮੌਕੇ ਬਲਾਕ ਸੰਮਤੀ ਧਰਮਕੋਟ ਦੇ ਚੇਅਰਮੈਨ ਅਮਰਦੀਪ ਸਿੰਘ ਮਨੀਲਾ ਤੇ ਪਾਰਟੀ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬੁੱਟਰ ਨੇ ਆਪਣੇ ਪਿੰਡਾਂ ਵਿਚ ਲੱਡੂ ਵੰਡ ਕੇ ਪਾਰਟੀ ਹਾਈਕਮਾਂਡ ਦੇ ਇਸ ਫ਼ੈਸਲੇ ਦਾ ਸਵਾਗਤ ਤੇ ਖ਼ੁਸ਼ੀ ਦਾ ਇਜ਼ਹਾਰ ਕੀਤਾ। ਉਨ੍ਹਾਂ ਕਿਹਾ ਕਿ ਵਿਧਾਇਕ ਲਾਡੀ ਢੋਸ ਨੂੰ ਮੁੜ ਟਿਕਟ ਦੇਣਾ ਉਨ੍ਹਾਂ ਵਲੋਂ ਹਲਕਾ ਧਰਮਕੋਟ ਵਿਚ ਕਰਵਾਏ ਗਏ। ਵਿਕਾਸ ਕਾਰਜਾਂ ਅਤੇ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ‘ ਤੇ ਹਾਈਕਮਾਂਡ ਦੀ ਮੋਹਰ ਹੈ। ਵਿਧਾਇਕ ਲਾਡੀ ਢੋਸ ਨੇ ਆਪਣੇ ਕਾਰਜਕਾਲ ਦੌਰਾਨ ਹਲਕੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦੇ ਵਿਕਾਸ ਲਈ ਲਗਾਤਾਰ ਯਤਨ ਕੀਤੇ ਹਨ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਨੂੰ ਮੁੜ ਉਮੀਦਵਾਰ ਬਣਾਉਣਾ ਇਸ ਗੱਲ ਦਾ ਸਪਸ਼ਟ ਸੰਕੇਤ ਹੈ ਕਿ ਪਾਰਟੀ ਨੂੰ ਉਨ੍ਹਾਂ ਦੀ ਕਾਰਗੁਜ਼ਾਰੀ ਅਤੇ ਲੋਕਪ੍ਰਿਯਤਾ ‘ਤੇ ਪੂਰਾ ਭਰੋਸਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਅਤੇ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ। ਹਲਕਾ ਧਰਮਕੋਟ ਵਿਚ ਵੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਕਾਰਨ ਲੋਕਾਂ ਵਿਚ ਆਮ ਆਦਮੀ ਪਾਰਟੀ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ। ਅਮਰਦੀਪ ਸਿੰਘ ਮਨੀਲਾ ਤੇ ਪ੍ਰਕਾਸ਼ ਸਿੰਘ ਬੁੱਟਰ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਸਮੂਹ ਆਗੂ ਅਤੇ ਵਰਕਰ ਪੂਰੀ ਇਕਜੁੱਟਤਾ ਅਤੇ ਮਿਹਨਤ ਨਾਲ ਚੋਣ ਮੁਹਿੰਮ ਵਿਚ ਜੁਟਣਗੇ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਵੱਡੀ ਲੀਡ ਨਾਲ ਜਿਤਾ ਕੇ ਮੁੜ ਪੰਜਾਬ ਵਿਧਾਨ ਸਭਾ ਵਿਚ ਭੇਜਿਆ ਜਾਵੇਗਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਹੱਥ ਹੋਰ ਮਜ਼ਬੂਤ ਕੀਤੇ ਜਾਣਗੇ।