08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਪਾਰਟੀ ਛੱਡਣ ਕੇ ਜਾਣਾ ਬੇਹੱਦ ਮੰਦਭਾਗਾ-ਆਗੂ ਅਕਾਲੀ ਦਲ ਪੁਨਰ ਸੁਰਜੀਤ

ਠੱਠੀ ਭਾਈ, 7 ਨਵੰਬਰ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪੰਜਾਬ ਦੀ ਸਿਆਸਤ ਵਿਚ ਇਕ ਇਤਿਹਾਸਕ ਅਤੇ ਸਿਧਾਂਤਕ ਪਾਰਟੀ ਹੈ, ਜਿਸ ਨੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ 2 ਦਸੰਬਰ 2024 ਦੇ ਹੁਕਮਨਾਮੇ ਅਧੀਨ ਹਮੇਸ਼ਾ ਪੰਥਕ ਹਿਤਾਂ, ਪੰਜਾਬ ਦੇ ਹੱਕਾਂ ਅਤੇ ਸਿੱਖ ਸੰਸਥਾਵਾਂ ਦੀ ਮਜ਼ਬੂਤੀ ਲਈ ਸੰਘਰਸ਼ ਕਰਨ ਦਾ ਅਹਿਦ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਪੁਨਰ ਸੁਰਜੀਤ ਕਰਨ ਵਿਚ ਪ੍ਰੋ.

Ad Position 21
No active advertisement
ਅਜੀਤ ਡੈਸਕ 08-11-2026
ਠੱਠੀ ਭਾਈ, 7 ਨਵੰਬਰ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪੰਜਾਬ ਦੀ ਸਿਆਸਤ ਵਿਚ ਇਕ ਇਤਿਹਾਸਕ ਅਤੇ ਸਿਧਾਂਤਕ ਪਾਰਟੀ ਹੈ, ਜਿਸ ਨੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ 2 ਦਸੰਬਰ 2024 ਦੇ ਹੁਕਮਨਾਮੇ ਅਧੀਨ ਹਮੇਸ਼ਾ ਪੰਥਕ ਹਿਤਾਂ, ਪੰਜਾਬ ਦੇ ਹੱਕਾਂ ਅਤੇ ਸਿੱਖ ਸੰਸਥਾਵਾਂ ਦੀ ਮਜ਼ਬੂਤੀ ਲਈ ਸੰਘਰਸ਼ ਕਰਨ ਦਾ ਅਹਿਦ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਪੁਨਰ ਸੁਰਜੀਤ ਕਰਨ ਵਿਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਮਨਪ੍ਰੀਤ ਇਆਲ਼ੀ, ਇਕਬਾਲ ਸਿੰਘ ਝੂੰਦਾ ਵਰਗੇ ਆਗੂਆਂ ਦਾ ਮੋਹਰੀ ਰੋਲ ਰਿਹਾ ਹੈ ਪਰ ਹੁਣ ਕੁਰਸੀ ਮੋਹ ਅਧੀਨ ਪਾਰਟੀ ਛੱਡਣ ਦਾ ਲਿਆ ਗਿਆ ਫ਼ੈਸਲਾ ਬੇਹੱਦ ਅਫ਼ਸੋਸਨਾਕ ਅਤੇ ਨਿਰਾਸ਼ਾ ਜਨਕ ਹੈ ਜੋ ਕਿ ਸ਼੍ਰੀ ਅਕਾਲ ਤਖਤ ਤੋਂ ਬੇਮੁਖ ਹੋਣ ਦਾ ਸਬੂਤ ਹੈ। ਇਹ ਪ੍ਰਗਟਾਵਾ ਰੇਸ਼ਮ ਸਿੰਘ ਠੱਠੀ ਭਾਈ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ, ਸੁਖਵੀਰ ਸਿੰਘ ਮੀਤ ਪ੍ਰਧਾਨ ਜ਼ਿਲ੍ਹਾ ਮੋਗਾ, ਚੈਂਚਲ ਸਿੰਘ ਸਕੱਤਰ ਜ਼ਿਲ੍ਹਾ ਮੋਗਾ, ਹਰਚੰਦ ਸਿੰਘ ਵਰਕਿੰਗ ਕਮੇਟੀ ਮੈਂਬਰ ਜ਼ਿਲ੍ਹਾ ਮੋਗਾ ਨੇ ਇੱਥੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਅਸੀਂ ਚੰਦੂ ਮਾਜਰਾ ਸਾਹਿਬ ਨੂੰ ਪੁੱਛਣਾ ਚਾਹੁੰਦੇ ਹਾਂ ਕਿ ਤੁਸੀਂ ਸੁਖਬੀਰ ਸਿੰਘ ਬਾਦਲ ਨੂੰ ਕੱਲ੍ਹ ਤੱਕ ਸ੍ਰੀ ਅਕਾਲ ਤਖਤ ਸਾਹਿਬ ਤੋਂ ਭਗੌੜਾ ਕਹਿਣ ਵਾਲੇ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਅਤੇ ਪੰਜਾਬ ਦੇ ਲੋਕਾਂ ਨੂੰ ਕੀ ਜਵਾਬ ਦੇਵੋਗੇ? ਇਸ ਕਰਕੇ ਅਸੀਂ ਇਸ ਫ਼ੈਸਲੇ ਦੀ ਸਖ਼ਤ ਨਿਖੇਧੀ ਕਰਦੇ ਹੋਏ ਕਹਿਣਾ ਚਾਹੁੰਦੇ ਹਾਂ ਕਿ ਅੱਜ ਪੰਥ ਅਤੇ ਪੰਜਾਬ ਨੂੰ ਨਿੱਜੀ ਸਿਆਸੀ ਹਿਤਾਂ ਦੀ ਬਜਾਏ ਸਿਧਾਂਤਾਂ, ਏਕਤਾ ਅਤੇ ਦ੍ਰਿੜ੍ਹ ਇਰਾਦੇ ਵਾਲੀ ਲੀਡਰਸ਼ਿਪ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿਆਸੀ ਉਤਰਾਅ-ਚੜ੍ਹਾਅ ਆਉਂਦੇ ਰਹਿੰਦੇ ਹਨ, ਪਰ ਔਖੇ ਸਮੇਂ ਵਿਚ ਸਿਧਾਂਤਾਂ ਨਾਲ ਖੜ੍ਹੇ ਰਹਿਣਾ ਹੀ ਅਸਲ ਆਗੂ ਦੀ ਪਛਾਣ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਮਕਸਦ ਕਿਸੇ ਅਹੁਦੇ ਜਾਂ ਨਿੱਜੀ ਲਾਭ ਦੀ ਰਾਜਨੀਤੀ ਨਹੀਂ, ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ, ਸਿੱਖ ਸੰਸਥਾਵਾਂ ਦੀ ਆਜ਼ਾਦੀ ਅਤੇ ਪੰਜਾਬ ਦੇ ਹੱਕਾਂ ਦੀ ਬਹਾਲੀ ਲਈ ਸੰਘ ਰਸ਼ ਕਰਨਾ ਅਤੇ ਸਿਧਾਂਤਾਂ ‘ਤੇ ਪਹਿਰਾ ਦਿੰਦੇ ਹੋਏ ਇਸ ਸੰਘਰਸ਼ ਨੂੰ ਮਜ਼ਬੂਤੀ ਨਾਲ ਜਾਰੀ ਰੱਖਣਾ ਹੈ।
Ad Position 22
No active advertisement
ਪਿਛਲੀ ਖ਼ਬਰ ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ’ਚ ਦੀਵਾਲੀ ਅਤੇ ਬੰਦੀ ਛੋੜ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਸੋਸ਼ਲ ਮੀਡੀਆ ਅਤੇ ਨਸ਼ਿਆਂ ਦੇ ਵਿਸ਼ੇ ਉੱਪਰ ਵਾਦ-ਵਿਵਾਦ ਮੁਕਾਬਲੇ ਕਰਵਾਏ
Ad Position 24