08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ’ਚ ਦੀਵਾਲੀ ਅਤੇ ਬੰਦੀ ਛੋੜ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ

ਮੋਗਾ, 7 ਨਵੰਬਰ (ਸੁਰਿੰਦਰਪਾਲ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਮ ਐਂਡ ਟਰਾਂਸਕੋ ਸਿਟੀ ਮੰਡਲ ਮੋਗਾ ਦੀ ਮਹੀਨਾਵਾਰ ਜਨਰਲ ਮੀਟਿੰਗ ਬਲੌਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਰੈਸਟ ਹਾਊਸ ਮੋਗਾ ਵਿਖੇ ਹੋਈ ਜਿਸ ਵਿਚ ਪੈਨਸ਼ਨਰਜ਼ ਸਾਥੀਆਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ। ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦੇ ਹੋਏ ਬਲਵਿੰਦਰ ਸਿੰਘ ਦਾਤੇਵਾਲ ਸਕੱਤਰ ਸਿਟੀ ਮੋਗਾ ਨੇ ਮੁਲਾਜ਼ਮ ਅਤੇ ਪੈਨਸ਼ਨ ਸਾਥੀਆਂ ਦੀਆਂ ਜਾਇਜ਼ ਮੰਗਾਂ ਲਈ ਪੰਜਾਬ ਸਰਕਾਰ ਵਿਰੁੱਧ ਚੱਲ ਰਹੇ ਸੰਘਰਸ਼ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਪੈਨਸ਼ਨ ਦਿਵਸ ਮਨਾਉਣ ਲਈ ਵਿਚਾਰ ਚਰਚਾ ਕੀਤੀ।

Ad Position 21
No active advertisement
ਮੋਗਾ ਵਿਖੇ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਐਂਡ ਟਰਾਂਸਕੋ ਸਿਟੀ ਮੰਡਲ ਮੋਗਾ ਦੇ ਆਗੂ ਮੀਟਿੰਗ ਕਰਦੇ ਹੋਏ। ਤਸਵੀਰ: ਹਰਜੀਤ ਸਿੰਘ 08-11-2026
ਮੋਗਾ, 7 ਨਵੰਬਰ (ਸੁਰਿੰਦਰਪਾਲ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਮ ਐਂਡ ਟਰਾਂਸਕੋ ਸਿਟੀ ਮੰਡਲ ਮੋਗਾ ਦੀ ਮਹੀਨਾਵਾਰ ਜਨਰਲ ਮੀਟਿੰਗ ਬਲੌਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਰੈਸਟ ਹਾਊਸ ਮੋਗਾ ਵਿਖੇ ਹੋਈ ਜਿਸ ਵਿਚ ਪੈਨਸ਼ਨਰਜ਼ ਸਾਥੀਆਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ। ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦੇ ਹੋਏ ਬਲਵਿੰਦਰ ਸਿੰਘ ਦਾਤੇਵਾਲ ਸਕੱਤਰ ਸਿਟੀ ਮੋਗਾ ਨੇ ਮੁਲਾਜ਼ਮ ਅਤੇ ਪੈਨਸ਼ਨ ਸਾਥੀਆਂ ਦੀਆਂ ਜਾਇਜ਼ ਮੰਗਾਂ ਲਈ ਪੰਜਾਬ ਸਰਕਾਰ ਵਿਰੁੱਧ ਚੱਲ ਰਹੇ ਸੰਘਰਸ਼ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਪੈਨਸ਼ਨ ਦਿਵਸ ਮਨਾਉਣ ਲਈ ਵਿਚਾਰ ਚਰਚਾ ਕੀਤੀ। ਬਲੌਰ ਸਿੰਘ ਪ੍ਰਧਾਨ, ਜਗੀਰ ਸਿੰਘ ਸਰਪ੍ਰਸਤ ਨੇ ਸਾਥੀਆਂ ਨਾਲ ਆਪਣੀਆਂ ਹੱਕੀ ਮੰਗਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਪਿਛਲੇ ਸਮੇਂ ਵਿਚ ਮਾਣਯੋਗ ਹਾਈਕੋਰਟ ਨੇ ਪੰਜਾਬ ਦੇ ਸਮੁੱਚੇ ਮੁਲਾਜ਼ਮ ਅਤੇ ਪੈਨਸ਼ਨ ਨੂੰ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਏਰੀਆ ਦੇਣ ਲਈ ਹੁਕਮ ਜਾਰੀ ਕੀਤਾ ਸੀ ਪਰ ਸਰਕਾਰ ਵਲੋਂ ਉਸ ਹੁਕਮ ਨੂੰ ਛਿੱਕੇ ਟੰਗਦੇ ਹੋਏ ਆਪਣੇ ਤੌਰ ‘ਤੇ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਨੂੰ ਮਹਿੰਗਾਈ ਭੱਤੇ ਦੀ 8 ਫ਼ੀਸਦੀ ਕਿਸ਼ਤ ਜਾਰੀ ਕਰ ਦਿੱਤੀ ਜਿਸ ਨੂੰ ਸਾਂਝੀ ਤਾਲਮੇਲ ਕਮੇਟੀ ਵਲੋਂ ਰੱਦ ਕੀਤਾ ਗਿਆ ਅਤੇ ਮੰਗ ਕੀਤੀ ਗਈ ਕਿ ਮਾਣਯੋਗ ਹਾਈਕੋਰਟ ਦੇ ਫ਼ੈਸਲੇ ਨੂੰ ਲਾਗੂ ਕਰਦੇ ਹੋਏ ਮਹਿੰਗਾਈ ਭੱਤੇ ਦੀਆਂ ਸਾਰੀਆਂ ਕਿਸ਼ਤਾਂ ਅਤੇ ਏਰੀਅਰ ਜਾਰੀ ਕੀਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਪੈਨਸ਼ਨਰਜ਼ ਦੀ ਪੈਨਸ਼ਨ 2.59 ਦਾ ਫੈਕਟਰ ਲਾ ਕੇ ਸੋਧੀ ਜਾਵੇ। ਪ੍ਰਗਟ ਸਿੰਘ, ਰਣਜੀਤ ਸਿੰਘ, ਰੇਸ਼ਮ ਸਿੰਘ ਨੇ ਦੱਸਿਆ ਕਿ ਜੇਕਰ ਪੰਜਾਬ ਸਰਕਾਰ ਵਲੋਂ ਸਾਂਝੀ ਤਾਲਮੇਲ ਕਮੇਟੀ ਨਾਲ ਮੀਟਿੰਗ ਕਰ ਕੇ ਉਪਰੋਕਤ ਮੰਗਾਂ ਸਬੰਧੀ ਕੋਈ ਸਾਰਥਿਕ ਹੱਲ ਨਾ ਕੱਢਿਆ ਤਾਂ ਸਾਂਝੀ ਤਾਲਮੇਲ ਕਮੇਟੀ ਵਲੋਂ ਦਿੱਤੇ ਸੰਘਰਸ਼ ਪ੍ਰੋਗਰਾਮ ਦੇ ਮੁਤਾਬਿਕ 13 ਨਵੰਬਰ ਤੋਂ 19 ਨਵੰਬਰ ਤੱਕ ਸੰਗਰੂਰ ਵਿਖੇ ਦਿਨ ਰਾਤ ਦਾ ਪੱਕਾ ਧਰਨਾ ਦਿੱਤਾ ਜਾਵੇਗਾ। 1 ਦਸੰਬਰ ਤੋਂ 5 ਦਸੰਬਰ ਤੱਕ ਆਪ ਸਰਕਾਰ ਦੇ ਵਿਧਾਇਕਾਂ ਦੇ ਪੁਤਲੇ ਫੂਕੇ ਜਾਣਗੇ। ਇਸ ਮੌਕੇ ਕੁਲਦੀਪ ਕੁਮਾਰ, ਪਿਆਰਾ ਸਿੰਘ, ਜਗਰਾਜ ਸਿੰਘ ਦੱਸਿਆ ਕਿ ਸਿਟੀ ਮੰਡਲ ਮੋਗਾ ਦੇ ਪੈਨਸ਼ਨ ਸਾਥੀਆਂ ਵਲੋਂ ਦਿੱਤੇ ਗਏ ਸੰਘਰਸ਼ ਪ੍ਰੋਗਰਾਮ ਵਿਚ ਪੂਰੀ ਦ੍ਰਿੜ੍ਹਤਾ ਨਾਲ ਸ਼ਮੂਲੀਅਤ ਕੀਤੀ ਜਾਵੇਗੀ। ਮੀਟਿੰਗ ਵਿਚ ਲਖਬੀਰ ਸਿੰਘ, ਪ੍ਰੀਤਮ ਸਿੰਘ, ਤਰਸੇਮ ਲਾਲ, ਦਲੀਪ ਸਿੰਘ, ਸਵਰਨ ਸਿੰਘ, ਮੈਡਮ ਛਿੰਦਰਪਾਲ ਕੌਰ, ਪਰਵਿੰਦਰ ਕੌਰ ਅਤੇ ਹੋਰ ਫੈਮਲੀ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪੁਰਾਤਨ ਤਿਉਹਾਰਾਂ ਨੂੰ ਧੂਮਧਾਮ ਨਾਲ ਮਨਾ ਕੇ ਨੌਜਵਾਨ ਪੀੜ੍ਹੀ ਨੂੰ ਆਪਣੇ ਸੱਭਿਆਚਾਰ ਤੋਂ ਜਾਣੂੰ ਕਰਵਾਉਣਾ ਜ਼ਰੂਰੀ-ਡਾ. ਸੀ... ਅਗਲੀ ਖ਼ਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਪਾਰਟੀ ਛੱਡਣ ਕੇ ਜਾਣਾ ਬੇਹੱਦ ਮੰਦਭਾਗਾ-ਆਗੂ ਅਕਾਲੀ ਦਲ ਪੁਨਰ ਸੁਰਜੀਤ
Ad Position 24