07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਪੁਰਾਤਨ ਤਿਉਹਾਰਾਂ ਨੂੰ ਧੂਮਧਾਮ ਨਾਲ ਮਨਾ ਕੇ ਨੌਜਵਾਨ ਪੀੜ੍ਹੀ ਨੂੰ ਆਪਣੇ ਸੱਭਿਆਚਾਰ ਤੋਂ ਜਾਣੂੰ ਕਰਵਾਉਣਾ ਜ਼ਰੂਰੀ-ਡਾ. ਸੀਮਾਂਤ ਗਰਗ

ਮੋਗਾ, 7 ਨਵੰਬਰ (ਅਸ਼ੋਕ ਬਾਂਸਲ)-ਭਾਰਤੀ ਜਨਤਾ ਪਾਰਟੀ ਦੇ ਪੁਰਾਣੀ ਦਾਣਾ ਮੰਡੀ ਸਥਿਤ ਜ਼ਿਲ੍ਹਾ ਦਫ਼ਤਰ ਵਿਖੇ ਦੀਵਾਲੀ ਦਾ ਪਵਿੱਤਰ ਅਤੇ ਪ੍ਰਾਚੀਨ ਤਿਉਹਾਰ ਹਿੰਦੂ ਧਰਮ ਦੀਆਂ ਰਵਾਇਤਾਂ ਅਨੁਸਾਰ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਭਾਜਪਾ ਦੇ ਮੈਡੀਕਲ ਸੈੱਲ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ.

Ad Position 21
No active advertisement
ਅਜੀਤ ਡੈਸਕ 08-11-2026
ਮੋਗਾ, 7 ਨਵੰਬਰ (ਅਸ਼ੋਕ ਬਾਂਸਲ)-ਭਾਰਤੀ ਜਨਤਾ ਪਾਰਟੀ ਦੇ ਪੁਰਾਣੀ ਦਾਣਾ ਮੰਡੀ ਸਥਿਤ ਜ਼ਿਲ੍ਹਾ ਦਫ਼ਤਰ ਵਿਖੇ ਦੀਵਾਲੀ ਦਾ ਪਵਿੱਤਰ ਅਤੇ ਪ੍ਰਾਚੀਨ ਤਿਉਹਾਰ ਹਿੰਦੂ ਧਰਮ ਦੀਆਂ ਰਵਾਇਤਾਂ ਅਨੁਸਾਰ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਭਾਜਪਾ ਦੇ ਮੈਡੀਕਲ ਸੈੱਲ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਦੀ ਅਗਵਾਈ ਹੇਠ ਪਾਰਟੀ ਦੇ ਸਮੂਹ ਅਹੁਦੇਦਾਰਾਂ ਵਲੋਂ ਲਕਸ਼ਮੀ ਪੂਜਣ ਕਰ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਪੰਡਤ ਮਹਿੰਦਰ ਨਰਾਇਣ ਝਾਅ ਅਤੇ ਆਚਾਰੀਆ ਸੁਨੀਲ ਕੁਮਾਰ ਸ਼ਾਸਤਰੀ ਨੇ ਵਿਧੀ-ਵਿਧਾਨ ਅਨੁਸਾਰ ਪੂਜਾ ਅਰਚਨਾ ਕਰਵਾਈ ਅਤੇ ਦੀਵਾਲੀ ਦੇ ਤਿਉਹਾਰ ਦੀ ਧਾਰਮਿਕ ਅਤੇ ਅਧਿਆਤਮਿਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਭਾਜਪਾ ਦੇ ਮੈਡੀਕਲ ਸੈੱਲ ਦੇ ਸੂਬਾ ਪ੍ਰਧਾਨ ਡਾ. ਸੀਮਾਂਤ ਗਰਗ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ, ਸੀਨੀਅਰ ਆਗੂ ਨਿਧੜਕ ਸਿੰਘ ਬਰਾੜ, ਰਾਕੇਸ਼ ਭੱਲਾ, ਭਜਨ ਸਿਤਾਰਾ, ਜਨਰਲ ਸਕੱਤਰ ਵਿਕੀ ਸਿਤਾਰਾ, ਮੁਕੇਸ਼ ਸ਼ਰਮਾ, ਹੇਮੰਤ ਸੂਦ, ਜਤਿੰਦਰ ਚੱਢਾ, ਮੰਡਲ ਪ੍ਰਧਾਨ ਭੁਪਿੰਦਰ ਹੈਪੀ, ਅਮਨਦੀਪ ਗਰੋਵਰ, ਸੁਖਬੀਰ ਸਿੰਘ, ਕੁਲਵੰਤ ਸਿੰਘ, ਹਰਵਿੰਦਰ ਭੁੱਲਰ, ਦੀਪਕ ਤਲਵਾੜ, ਰਾਮ ਤੀਰਥ ਗੁੰਬਰ, ਗੋਲਡੀ, ਸੁੱਖਾ ਸਿੰਘ, ਅਮਿਤ ਗੁਪਤਾ, ਸੁਕੇਸ਼ ਸੂਦ, ਰਜਿੰਦਰ ਗਾਬਾ, ਸ਼ਸ਼ੀਕਾਂਤ ਪਾਂਡੇ, ਉਮਾਕਾਂਤ ਪਾਂਡੇ, ਵਿਜੇ ਮਿਸ਼ਰਾ, ਸੰਜੀਵ ਕੁਮਾਰ, ਰਮਨ ਸੂਦ, ਧੀਰਜ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਸ਼ਿਲਪਾ ਬਾਂਸਲ, ਲੀਨਾ ਗੋਇਲ, ਨੀਤੂ ਗੁਪਤਾ, ਗੀਤਾ ਆਰੀਆ, ਪ੍ਰੋਮਿਲਾ ਮੈਨਰਾਏ, ਸ਼ਿਵਾਨੀ ਸ਼ਰਮਾ, ਜੋਤੀ ਕੰਡਾ, ਸ਼ਿਮਲਾ ਸ਼ਰਮਾ, ਆਂਚਲ ਸ਼ਰਮਾ, ਨੀਲਮ ਰਾਣੀ, ਮਨਦੀਪ ਕੌਰ, ਪਰਮਪ੍ਰੀਤ ਕੌਰ, ਸੁਖਵਿੰਦਰ ਕੌਰ, ਡਾ. ਰਾਮਿੰਦਰ ਸ਼ਰਮਾ, ਕਮਲ ਘਾਰੂ, ਸਚਿਨ ਗਰਗ, ਪਰਮ ਬਾਂਸਲ, ਹਰਵਿੰਦਰ ਸਿੰਘ ਧਾਲੀਵਾਲ, ਸੁਖਵਿੰਦਰ ਵਾਂਦਰ, ਸਤੀਸ਼ ਸਿੰਗਲਾ, ਧਰਮਵੀਰ ਭਾਰਤੀ, ਡਿੰਪੀ ਸੂਦ, ਸਰਦੂਲ ਸਿੰਘ ਕੰਗ ਅਤੇ ਤਰਸੇਮ ਜੰਡ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ। ਇਸ ਮੌਕੇ ਡਾ. ਸੀਮਾਂਤ ਗਰਗ ਨੇ ਸਾਰਿਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਭਾਜਪਾ ਵਲੋਂ ਦੀਵਾਲੀ ਦੇ ਪਵਿੱਤਰ ਮੌਕੇ ‘ਤੇ ਲਕਸ਼ਮੀ ਪੂਜਣ ਦਾ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਮੇਸ਼ਾ ਦੇਸ਼ ਦੀ ਤਰੱਕੀ ਅਤੇ ਖ਼ੁਸ਼ਹਾਲੀ ਬਾਰੇ ਸੋਚਦੇ ਹਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਦੇਸ਼ ਤਰੱਕੀ ਦੇ ਰਾਹ ‘ਤੇ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਲਈ ਰਾਜਨੀਤੀ ਸੱਤਾ ਪ੍ਰਾਪਤੀ ਦਾ ਸਾਧਨ ਨਹੀਂ , ਸਗੋਂ ਲੋਕ ਸੇਵਾ ਦਾ ਮਾਧਿਅਮ ਹੈ। ਇਸ ਲਈ ਪਾਰਟੀ ਦੇ ਹਰੇਕ ਵਰਕਰ ਨੂੰ ਰਾਜਨੀਤੀ ਨੂੰ ਲੋਕ ਸੇਵਾ ਲਈ ਸਮਰਪਿਤ ਕਰ ਕੇ ਕੰਮ ਕਰਨਾ ਚਾਹੀਦਾ ਹੈ। ਡਾ. ਸੀਮਾਂਤ ਗਰਗ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨ ਪੀੜ੍ਹੀ ਨੂੰ ਬੁਰਾਈਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਦਿਖਾਉਣ ਲਈ ਆਪਣੇ ਪ੍ਰਾਚੀਨ ਤਿਉਹਾਰਾਂ ਅਤੇ ਅਮੀਰ ਸਭਿਆਚਾਰਕ ਵਿਰਸੇ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਸਾਨੂੰ ਆਪਣੇ ਪੁਰਾਤਨ ਤਿਉਹਾਰ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣੇ ਚਾਹੀਦੇ ਹਨ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਆਪਣੀਆਂ ਰਵਾਇਤਾਂ, ਰਿਸ਼ੀ-ਮੁਨੀਆਂ ਦੀਆਂ ਸਿੱਖਿਆਵਾਂ ਅਤੇ ਸਭਿਆਚਾਰਕ ਵਿਰਾਸਤ ਤੋਂ ਜਾਣੂੰ ਹੋ ਸਕਣ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਪ੍ਰਾਚੀਨ ਸਭਿਆਚਾਰ ਦਾ ਵੱਧ ਤੋਂ ਵੱਧ ਪ੍ਰਚਾਰ ਕਰ ਕੇ ਇਸ ਨੂੰ ਪੂਰੀ ਦੁਨੀਆ ਵਿਚ ਫੈਲਾਉਣ ਲਈ ਯਤਨ ਕਰਨੇ ਚਾਹੀਦੇ ਹਨ। ਸਮਾਗਮ ਦੇ ਅੰਤ ਵਿਚ ਹਾਜ਼ਰ ਵਿਅਕਤੀਆਂ ਨੂੰ ਮਠਿਆਈਆਂ ਵੰਡ ਕੇ ਦੀਵਾਲੀ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਸਿੱਖਾਂ ਕੋਲੋਂ ਬੋਲਣ ਦੀ ਆਜ਼ਾਦੀ ਖੋਹਣਾ ਸਰਕਾਰ ਨੂੰ ਮਹਿੰਗਾ ਪਵੇਗਾ-ਬਾਪੂ ਤਰਸੇਮ ਸਿੰਘ ਅਗਲੀ ਖ਼ਬਰ ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ’ਚ ਦੀਵਾਲੀ ਅਤੇ ਬੰਦੀ ਛੋੜ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ
Ad Position 24