ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਦਾ 16ਵਾਂ ਸਾਲਾਨਾ ਸਮਾਗਮ 10 ਨੂੰ
ਸ੍ਰੀ ਮੁਕਤਸਰ ਸਾਹਿਬ, 7 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦਾ 16ਵਾਂ ਸਾਲਾਨਾ ਸਮਾਗਮ 10 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਰਜਕਾਰੀ ਪ੍ਰਧਾਨ ਇੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਇਸ ਮੌਕੇ ਯੂਨੀਅਨ ਵਲੋਂ 70 ਸਾਲ ਅਤੇ 80 ਸਾਲ ਦੀ ਉਮਰ ਪੂਰੀ ਕਰ ਚੁੱਕੇ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।
ਸ੍ਰੀ ਮੁਕਤਸਰ ਸਾਹਿਬ, 7 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦਾ 16ਵਾਂ ਸਾਲਾਨਾ ਸਮਾਗਮ 10 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਰਜਕਾਰੀ ਪ੍ਰਧਾਨ ਇੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਇਸ ਮੌਕੇ ਯੂਨੀਅਨ ਵਲੋਂ 70 ਸਾਲ ਅਤੇ 80 ਸਾਲ ਦੀ ਉਮਰ ਪੂਰੀ ਕਰ ਚੁੱਕੇ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਦੇ ਵੱਖ-ਵੱਖ ਅਹੁਦੇਦਾਰਾਂ ਤੋਂ ਇਲਾਵਾ ਵਿਸ਼ੇਸ਼ ਤੌਰ ’ਤੇ ਪੰਜਾਬ ਰੋਡਵੇਜ ਦੇ ਜਨਰਲ ਮੈਨੇਜਰ ਜਸਵਿੰਦਰ ਸਿੰਘ ਚਹਿਲ ਸ਼ਾਮਿਲ ਹੋਣਗੇ। ਇਹ ਸਮਾਗਮ ਪ੍ਰਧਾਨ ਮੇਜਰ ਸਿੰਘ ਚੌਂਤਰਾ ਦੀ ਅਗਵਾਈ ਵਿਚ ਹੋਵੇਗਾ। ਉਨ੍ਹਾਂ ਯੂਨੀਅਨ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸਮੇਂ ਸਿਰ ਸ਼ਾਮਿਲ ਹੋਣ ਦੀ ਅਪੀਲ ਕੀਤੀ।