07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਗੁਰੂ ਨਾਨਕ ਕਾਲਜ ਮੋਗਾ ਵਿਖੇ ਪੰਜਾਬੀ ਮਾਹ ਦਿਵਸ ਨੂੰ ਸਮਰਪਿਤ ਸਿਰਜਣਾਤਮਿਕ ਮੁਕਾਬਲੇ ਕਰਵਾਏ

ਮੋਗਾ, 7 ਨਵੰਬਰ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਖੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਕਨਵੀਨਰ ਡਾ.

Ad Position 21
No active advertisement
ਅਜੀਤ ਡੈਸਕ 08-11-2026
ਮੋਗਾ, 7 ਨਵੰਬਰ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਖੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਕਨਵੀਨਰ ਡਾ. ਗੁਰਮੀਤ ਕੌਰ, ਮੁਖੀ ਪੰਜਾਬੀ ਵਿਭਾਗ ਦੀ ਅਗਵਾਈ ਹੇਠ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਪੰਜਾਬੀ ਮਾਹ ਦਿਵਸ ਮਨਾਇਆ। ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੀ ਆਯੋਜਨ ਕਮੇਟੀ ਦੇ ਮੈਂਬਰਾਂ ਡਾ. ਸਿਮਰਜੀਤ ਕੌਰ ਗਿੱਲ, ਪ੍ਰੋ. ਤਨਵੀਰ ਕੌਰ ਅਤੇ ਪ੍ਰੋ. ਗੁਰਜੀਤ ਕੌਰ ਵਲੋਂ ਪ੍ਰਬੰਧਕੀ ਉਪਰਾਲੇ ਕੀਤੇ ਗਏ। ਇਸ ਮੌਕੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਪ੍ਰਤੀ ਵਿਦਿਆਰਥੀਆਂ ਦੀ ਰੁਚੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਦਿਨਾਂ ਦੌਰਾਨ ਕਈ ਸਾਹਿਤਕ ਅਤੇ ਸਿਰਜਣਾਤਮਿਕ ਮੁਕਾਬਲੇ ਕਰਵਾਏ। ਇਨ੍ਹਾਂ ਮੁਕਾਬਲਿਆਂ ਵਿਚ ਕਾਵਿ-ਉਚਾਰਣ, ਕਹਾਣੀ ਲੇਖਣ, ਲੇਖ-ਰਚਨਾ ਅਤੇ ਭਾਸ਼ਣ ਮੁਕਾਬਲੇ ਸ਼ਾਮਿਲ ਸਨ। ਵਿਦਿਆਰਥੀਆਂ ਨੇ ਇਨ੍ਹਾਂ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਸਾਹਿਤਕ ਪ੍ਰਤਿਭਾ ਅਤੇ ਸਿਰਜਣਾਤਮਿਕ ਸਮਰੱਥਾ ਦਾ ਪ੍ਰਗਟਾਵਾ ਕੀਤਾ। ਪਹਿਲੇ ਦਿਨ ਕਾਵਿ ਉਚਾਰਨ ਮੁਕਾਬਲੇ ਕਰਵਾਏ ਗਏ, ਜਿਸ ਵਿਚ ਪਹਿਲਾਂ ਸਥਾਨ ਖੁਸ਼ਪਿੰਦਰ ਕੌਰ ਬੀ.ਏ. ਭਾਗ ਪਹਿਲਾ, ਦੂਜਾ ਸਥਾਨ ਜਸਪ੍ਰੀਤ ਕੌਰ ਐਮ.ਏ. ਭਾਗ ਦੂਜਾ ਅਤੇ ਤੀਜਾ ਸਥਾਨ ਲਖਵੀਰ ਸਿੰਘ ਬੀ.ਏ. ਭਾਗ ਦੂਜਾ ਨੇ ਪ੍ਰਾਪਤ ਕੀਤਾ। ਦੂਸਰੇ ਦਿਨ ਕਹਾਣੀ ਲੇਖਣ ਮੁਕਾਬਲੇ ਕਰਵਾਏ ਗਏ, ਜਿਸ ਵਿਚੋਂ ਪਹਿਲਾ ਸਥਾਨ ਗੁਰਸ਼ਾਨਵੀਰ ਬੀ.ਏ. ਭਾਗ ਤੀਜਾ, ਦੂਜਾ ਸਥਾਨ ਅਨਮੋਲਦੀਪ ਬੀ.ਏ. ਭਾਗ ਦੂਜਾ ਅਤੇ ਤੀਜਾ ਸਥਾਨ ਸੁਖਦੀਪ ਸਿੰਘ ਬੀ.ਏ. ਭਾਗ ਤੀਜਾ ਨੇ ਪ੍ਰਾਪਤ ਕੀਤਾ। ਤੀਸਰੇ ਦਿਨ ਲੇਖ ਮੁਕਾਬਲੇ ਕਰਾਏ ਗਏ, ਜਿਸ ਵਿਚੋਂ ਪਹਿਲਾਂ ਸਥਾਨ ਪ੍ਰਭਜੋਤ ਕੌਰ ਬੀ ਕਾਮ ਭਾਗ ਪਹਿਲਾਂ, ਪਵਨਦੀਪ ਕੌਰ ਬੀ ਕਾਮ ਭਾਗ ਪਹਿਲਾ ਅਤੇ ਤੀਜਾ ਸਥਾਨ ਮਨਜੋਤ ਸਿੰਘ ਬੀ ਕਾਮ ਭਾਗ ਪਹਿਲਾ ਨੇ ਪ੍ਰਾਪਤ ਕੀਤਾ ਅਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿਚ ਪਹਿਲਾ ਸਥਾਨ ਜਸਪ੍ਰੀਤ ਕੌਰ ਐਮ.ਏ. ਭਾਗ ਦੂਜਾ, ਦੂਜਾ ਸਥਾਨ ਪ੍ਰੇਰਨਾ ਐਮ.ਏ. ਭਾਗ ਦੂਜਾ ਅਤੇ ਤੀਜਾ ਸਥਾਨ ਰਾਜਵੀਰ ਕੌਰ ਐਮ.ਏ. ਭਾਗ ਪਹਿਲਾਂ ਨੇ ਪ੍ਰਾਪਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਪੰਜਾਬੀ ਮਾਂ-ਬੋਲੀ ਦੀ ਮਹੱਤਤਾ, ਇਸ ਦੇ ਅਮੀਰ ਸਾਹਿਤਕ ਵਿਰਸੇ ਅਤੇ ਭਾਸ਼ਾ ਦੀ ਸੰਭਾਲ ਤੇ ਪ੍ਰਫੁੱਲਤਾ ਲਈ ਆਪਣੀ ਬਣਦੀ ਭੂਮਿਕਾ ਨਿਭਾਉਣ ਦਾ ਸੰਦੇਸ਼ ਦਿੱਤਾ ਗਿਆ। ਡਾ. ਗੁਰਮੀਤ ਕੌਰ ਨੇ ਪੰਜਾਬੀ ਭਾਸ਼ਾ ਨੂੰ ਲੈ ਕੇ ਆ ਰਹੀਆਂ ਚੁਨੌਤੀਆਂ ਬਾਰੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਪੰਜਾਬੀ ਮਾਹ ਦੀ ਇਤਿਹਾਸਿਕ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 1 ਨਵੰਬਰ 1966 ਨੂੰ ਪੰਜਾਬੀ ਸੂਬੇ ਦੀ ਸਥਾਪਨਾ ਹੋਈ ਸੀ। ਉਨ੍ਹਾਂ ਦੱਸਿਆ ਕਿ ਪੰਜਾਬੀ ਸੂਬੇ ਦੀ ਸਿਰਜਣਾ ਲਈ ਪੰਜਾਬੀਆਂ ਵਲੋਂ ਲੰਮਾ ਸੰਘਰਸ਼ ਕੀਤਾ ਗਿਆ। ਇਸ ਲਈ ਪੰਜਾਬੀ ਮਾਹ ਸਾਨੂੰ ਆਪਣੀ ਮਾਂ ਬੋਲੀ, ਸਾਹਿਤ, ਸਭਿਆਚਾਰ ਅਤੇ ਵਿਰਾਸਤ ਨਾਲ ਜੁੜਨ ਦੇ ਨਾਲ-ਨਾਲ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਯਤਨਸ਼ੀਲ ਰਹਿਣ ਦੀ ਪ੍ਰੇਰਨਾ ਵੀ ਦਿੰਦਾ ਹੈ। ਡਾ. ਸਿਮਰਜੀਤ ਕੌਰ ਗਿੱਲ ਵਲੋਂ ਆਉਣ ਵਾਲੇ ਸਮੇਂ ਵਿਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਅਹਿਮ ਕਦਮ ਚੁੱਕਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੇ ਪਿਛੋਕੜ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਚੰਦ ਨਵਾਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਪਾਸਾ ਵੱਟ ਕੇ ਡਬਲ ਇੰਜਨ ਦੀ ਸਰਕਾਰ ਬਣਾਉਣ ਲਈ ਉਤਾਵਲੇ- ਦਰਸ਼ਨ ਸਿੰਘ ਕੋਟਫੱਤਾ
Ad Position 24