ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
ਫ਼ਤਿਹਗੜ੍ਹ ਪੰਜਤੂਰ, 9 ਨਵੰਬਰ (ਜਸਵਿੰਦਰ ਸਿੰਘ ਪੋਪਲੀ)- ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ (ਮੋਗਾ) ਦੀਵਾਲੀ ਦਾ ਤਿਉਹਾਰ ਮਨਾਇਆ ਗਿਆ । ਇਸ ਮੌਕੇ ਸਵੇਰ ਦੀ ਪ੍ਰਾਰਥਨਾ ਸਭਾ ’ਚ ਬੱਚਿਆਂ ਵਲੋਂ ਦੀਵਾਲੀ ਦੇ ਤਿਉਹਾਰ ਦੀ ਮਹੱਤਤਾ ਅਤੇ ਬੰਦੀ ਛੋੜ ਦਿਵਸ ਨਾਲ ਸੰਬੰਧਿਤ ਭਾਸ਼ਣ ਪੇਸ਼ ਕੀਤੇ ਗਏ।
ਫ਼ਤਿਹਗੜ੍ਹ ਪੰਜਤੂਰ, 9 ਨਵੰਬਰ (ਜਸਵਿੰਦਰ ਸਿੰਘ ਪੋਪਲੀ)- ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ (ਮੋਗਾ) ਦੀਵਾਲੀ ਦਾ ਤਿਉਹਾਰ ਮਨਾਇਆ ਗਿਆ । ਇਸ ਮੌਕੇ ਸਵੇਰ ਦੀ ਪ੍ਰਾਰਥਨਾ ਸਭਾ ’ਚ ਬੱਚਿਆਂ ਵਲੋਂ ਦੀਵਾਲੀ ਦੇ ਤਿਉਹਾਰ ਦੀ ਮਹੱਤਤਾ ਅਤੇ ਬੰਦੀ ਛੋੜ ਦਿਵਸ ਨਾਲ ਸੰਬੰਧਿਤ ਭਾਸ਼ਣ ਪੇਸ਼ ਕੀਤੇ ਗਏ। ਉਪਰੰਤ ਪਹਿਲੀ ਤੋਂ ਬਾਰ੍ਹਵੀਂ ਕਲਾਸ ਦੇ ਬੱਚਿਆਂ ਨੇ ਦੀਵਾ, ਕੈਂਡਲ ਡੈਕੋਰੇਸ਼ਨ ਦੇ ਮੁਕਾਬਲਿਆਂ ‘ਚ ਭਾਗ ਲਿਆ। ਛੋਟੇ ਬੱਚਿਆਂ ਨੇ ਦੀਵਾਲੀ ਦੇ ਤਿਉਹਾਰ ਸਬੰਧੀ ਰੰਗ ਬਿਰੰਗੇ ਕਾਰਡ ਬਣਾਏ। ਬੱਚਿਆਂ ਨੇ ਆਪਣੇ ਹੁਨਰ ਨਾਲ ਦੀਵਿਆਂ ਉੱਪਰ ਬਹੁਤ ਹੀ ਖ਼ੂਬਸੂਰਤ ਡਿਜ਼ਾਈਨ, ਰੰਗ ਬਿਰੰਗੇ ਰੰਗਾਂ ਨਾਲ ਸਜਾਵਟ ਕਰਕੇ ਖ਼ੂਬਸੂਰਤ ਦੀਵੇ ਬਣਾਏ। ਇਸ ਤੋਂ ਇਲਾਵਾ ਬੱਚਿਆਂ ਨੇ ਰੰਗੋਲੀ ਬਣਾਉਣ ਦੇ ਮੁਕਾਬਲੇ ‘ਚ ਭਾਗ ਲੈਂਦੇ ਹੋਏ ਰੰਗਾਂ, ਦਾਲਾਂ, ਫੁੱਲਾਂ, ਦੀਵੇ ਅਤੇ ਹੋਰ ਸਮੱਗਰੀ ਰਾਹੀਂ ਸੁੰਦਰ ਰੰਗ ਬਰੰਗੀਆਂ ਰੰਗੋਲੀਆਂ ਬਣਾਈਆਂ । ਬੱਚਿਆਂ ਨੇ ‘’ਗਰੀਨ ਦੀਵਾਲੀ’’, ‘’ਸੇ ਨੋ ਟੂ ਕਰੈਕਰਜ਼’’ ਤੇ ‘’ਈਕੋ ਫਰੈਂਡਲੀ ਦੀਵਾਲੀ’’ ਮਨਾਉਣ ਦੇ ਸਲੋਗਨ ਅਤੇ ਚਾਰਟ ਬਣਾ ਕੇ ਸਮਾਜ ਦੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ। ਇਨ੍ਹਾਂ ਮੁਕਾਬਲਿਆਂ ‘ਚੋਂ ਜੇਤੂ ਰਹੇ ਬੱਚਿਆਂ ਦੀ ਹੌਸਲਾ ਅਫਜਾਈ ਲਈ ਸਨਮਾਨਿਤ ਕੀਤਾ ਜਾਵੇਗਾ। ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਵਿਦਿਆਰਥੀਆਂ ਵਲੋਂ ਆਪਣੇ ਹੱਥੀਂ ਬਣਾਏ ਸਮਾਨ ਦੀ ਪ੍ਰਦਰਸ਼ਨੀ ਲਗਾਈ ਗਈ। ਸਕੂਲ ਪ੍ਰਿੰਸੀਪਲ ਅਮਰਦੀਪ ਸਿੰਘ ਨੇ ਦੱਸਿਆ ਕਿ ਭਾਰਤ ਮੇਲਿਆਂ ਅਤੇ ਤਿਉਹਾਰਾਂ ਦਾ ਦੇਸ਼ ਅਖਵਾਉਂਦਾ ਹੈ। ਇਨ੍ਹਾਂ ਵਿਚੋਂ ਦੀਵਾਲੀ ਇਕ ਅਜਿਹਾ ਤਿਉਹਾਰ ਹੈ ਜਿਸ ਨੂੰ ਸਭ ਧਰਮਾਂ ਦੇ ਲੋਕ ਇਕੱਠੇ ਹੋ ਕੇ ਮਨਾਉਂਦੇ ਹਨ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ. ਰਣਜੀਤ ਕੌਰ ਸੰਧੂ ਨੇ ਦੱਸਿਆ ਕਿ ਇਸ ਤਿਉਹਾਰ ਦਾ ਰੁੱਤ ਬਦਲੀ ਨਾਲ ਵੀ ਸੰਬੰਧ ਹੈ। ਇਸ ਦਿਨ ਤੋਂ ਬਾਅਦ ਗਰਮੀ ਦੀ ਰੁੱਤ ਖ਼ਤਮ ਹੋ ਜਾਂਦੀ ਹੈ ਤੇ ਸਰਦੀ ਦੀ ਰੁੱਤ ਦੀ ਸ਼ੁਰੂਆਤ ਹੋ ਜਾਂਦੀ ਹੈ। ਉਨ੍ਹਾਂ ਨੇ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ। ਅੰਤ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ. ਡੀ. ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਅਮਰਦੀਪ ਸਿੰਘ ਵਲੋਂ ਸਾਰੇ ਸਟਾਫ਼ ਨੂੰ ਮਠਿਆਈ ਅਤੇ ਗਿਫ਼ਟ ਵੀ ਦਿੱਤੇ ।