ਰਜਿੰਦਰਾ ਪਬਲਿਕ ਸਕੂਲ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਧੂਮਧਾਮ ਨਾਲ ਮਨਾਇਆ
ਮੋਗਾ, 9 ਨਵੰਬਰ (ਸੁਰਿੰਦਰਪਾਲ ਸਿੰਘ)- ਰਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੇਅਰਮੈਨ ਰਾਘਵ ਸ਼ਰਮਾ, ਪ੍ਰਿੰਸੀਪਲ ਸਾਕਸ਼ੀ ਸ਼ਰਮਾ ਅਤੇ ਡਾਇਰੈਕਟਰ ਸੀਮਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੀਵਾਲੀ ਅਤੇ ਬੰਦੀਛੋੜ ਦਿਵਸ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ’ਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।
ਮੋਗਾ, 9 ਨਵੰਬਰ (ਸੁਰਿੰਦਰਪਾਲ ਸਿੰਘ)- ਰਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੇਅਰਮੈਨ ਰਾਘਵ ਸ਼ਰਮਾ, ਪ੍ਰਿੰਸੀਪਲ ਸਾਕਸ਼ੀ ਸ਼ਰਮਾ ਅਤੇ ਡਾਇਰੈਕਟਰ ਸੀਮਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੀਵਾਲੀ ਅਤੇ ਬੰਦੀਛੋੜ ਦਿਵਸ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ’ਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਦੀਵਾਲੀ ਅਤੇ ਬੰਦੀਛੋੜ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਭਾਰਤੀ ਸੱਭਿਆਚਾਰ, ਪਰੰਪਰਾਵਾਂ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ। ਵਿਦਿਆਰਥੀਆਂ ਨੇ ਦੱਸਿਆ ਕਿ ਬੰਦੀਛੋੜ ਦਿਵਸ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ 52 ਰਾਜਿਆਂ ਸਮੇਤ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾਈ ਦੀ ਯਾਦ ਵਿਚ ਮਨਾਇਆ ਜਾਂਦਾ ਹੈ। ਇਹ ਪਵਿੱਤਰ ਦਿਹਾੜਾ ਸਾਨੂੰ ਮਨੁੱਖਤਾ, ਆਜ਼ਾਦੀ ਅਤੇ ਦੂਜਿਆਂ ਦੀ ਸਹਾਇਤਾ ਕਰਨ ਦੀ ਪ੍ਰੇਰਨਾ ਦਿੰਦਾ ਹੈ। ਇਸ ਮੌਕੇ ਸਕੂਲ ਦੇ ਵਿਹੜੇ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ। ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਹਿੱਸਾ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਸਾਕਸ਼ੀ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਤਿਉਹਾਰਾਂ ਦੀ ਧਾਰਮਿਕ ਅਤੇ ਸਭਿਆਚਾਰਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਸਾਰਿਆਂ ਨੂੰ ਪਿਆਰ, ਸਦਭਾਵਨਾ ਅਤੇ ਉਤਸ਼ਾਹ ਨਾਲ ਤਿਉਹਾਰ ਮਨਾਉਣ ਦਾ ਸੰਦੇਸ਼ ਦਿੱਤਾ।