ਗੁਰੂ ਨਾਨਕ ਕਾਲਜ ਮੋਗਾ ’ਚ ਬੰਦੀ ਛੋੜ ਦਿਵਸ ਮਨਾਇਆ
ਮੋਗਾ, 9 ਨਵੰਬਰ (ਜਸਪਾਲ ਸਿੰਘ ਬੱਬੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਗੁਰੂ ਨਾਨਕ ਕਾਲਜ, ਮੋਗਾ ਵਿਖੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਹਿਸਟਰੀ ਵਿਭਾਗ ਅਤੇ ਪੰਜਾਬੀ ਵਿਭਾਗ ਵਲੋਂ ਸਾਂਝੇ ਤੌਰ ‘ਤੇ ਬੰਦੀ ਛੋੜ ਦਿਵਸ ਮਨਾਇਆ ਗਿਆ।
ਮੋਗਾ, 9 ਨਵੰਬਰ (ਜਸਪਾਲ ਸਿੰਘ ਬੱਬੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਗੁਰੂ ਨਾਨਕ ਕਾਲਜ, ਮੋਗਾ ਵਿਖੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਹਿਸਟਰੀ ਵਿਭਾਗ ਅਤੇ ਪੰਜਾਬੀ ਵਿਭਾਗ ਵਲੋਂ ਸਾਂਝੇ ਤੌਰ ‘ਤੇ ਬੰਦੀ ਛੋੜ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਅਤੇ ਬੰਦੀ ਛੋੜ ਦਿਵਸ ਦੀ ਇਤਿਹਾਸਕ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਲੈਕਚਰ ਦਾ ਪ੍ਰਬੰਧ ਕੀਤਾ ਗਿਆ। ਇਸ ਪ੍ਰੋਗਰਾਮ ਦਾ ਆਯੋਜਨ ਹਿਸਟਰੀ ਵਿਭਾਗ ਦੇ ਮੁਖੀ ਡਾ. ਰਾਗਨੀ ਸ਼ਰਮਾ ਅਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਮੀਤ ਕੌਰ ਵਲੋਂ ਕੀਤਾ ਗਿਆ। ਵਿਸ਼ੇਸ਼ ਲੈਕਚਰ ਦਇਆ ਸਿੰਘ ਧਾਰਮਿਕ ਪ੍ਰੋਫੈਸਰ ਵਲੋਂ ਦਿੱਤਾ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਤੱਕ ਦੇ ਸਿੱਖ ਇਤਿਹਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਗੁਰੂ ਸਾਹਿਬਾਨ ਦੇ ਜੀਵਨ, ਸਿੱਖਿਆਵਾਂ ਅਤੇ ਮਨੁੱਖਤਾ ਦੀ ਭਲਾਈ ਲਈ ਕੀਤੇ ਕਾਰਜਾਂ ਬਾਰੇ ਚਾਨਣਾ ਪਾਇਆ। ਇਸ ਦੇ ਨਾਲ ਹੀ ਬੰਦੀ ਛੋੜ ਦਿਵਸ ਦੇ ਇਤਿਹਾਸਕ ਪਿਛੋਕੜ ਅਤੇ ਇਸ ਨਾਲ ਜੁੜੇ ਸੰਦੇਸ਼ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨੇ ਵਿਦਿਆਰਥੀਆਂ ਨੂੰ ਬੰਦੀ ਛੋੜ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਦਿਹਾੜਾ ਸਾਨੂੰ ਨਿਆਂ, ਆਜ਼ਾਦੀ, ਮਾਨਵਤਾ, ਆਪਸੀ ਸਾਂਝ ਅਤੇ ਨਿਰਸਵਾਰਥ ਸੇਵਾ ਦੀ ਭਾਵਨਾ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਸਿਮਰਜੀਤ ਕੌਰ ਗਿੱਲ, ਪ੍ਰੋ. ਤਨਵੀਰ ਕੌਰ ਅਤੇ ਪ੍ਰੋ. ਗੁਰਜੀਤ ਕੌਰ ਵਿਸ਼ੇਸ਼ ਤੌਰ ‘ ਤੇ ਹਾਜ਼ਰ ਸਨ।