08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਬਲੂਮਿੰਗ ਬਡਜ਼ ਸਕੂਲ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ ਤਿਉਹਾਰਾਂ ਦੀ ਖ਼ੁਸ਼ੀ ਦੇ ਨਾਲ ਵਾਤਾਵਰਨ ਦੀ ਸੰਭਾਲ ਵੀ ਸਾਡੀ ਜ਼ਿੰਮੇਵਾਰੀ- ਸੰਜੀਵ ਕੁਮਾਰ ਸੈਣੀ

ਮੋਗਾ, 9 ਨਵੰਬਰ (ਸੁਰਿੰਦਰਪਾਲ ਸਿੰਘ)- ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਅਤੇ ਬੰਦੀ ਛੋੜ ਦਿਵਸ ਸ਼ਰਧਾ ਸਹਿਤ ਮਨਾਇਆ ਗਿਆ। ਵਿਦਿਆਰਥੀਆਂ ਵਲੋਂ ਦੀਵਾਲੀ ਅਤੇ ਬੰਦੀਛੋੜ ਦਿਵਸ ਨਾਲ ਸੰਬੰਧਿਤ ਸੁੰਦਰ ਚਾਰਟ, ਜਾਣਕਾਰੀ ਭਰਪੂਰ ਲੇਖ ਅਤੇ ਰੰਗ-ਬਰੰਗੀਆਂ ਰੰਗੋਲੀਆਂ ਪੇਸ਼ ਕੀਤੀਆਂ ਗਈਆਂ।

Ad Position 21
No active advertisement
ਸਨਿਚਰਵਾਰ, 1 ਅਗਸਤ, 2026 10-11-2026
ਮੋਗਾ, 9 ਨਵੰਬਰ (ਸੁਰਿੰਦਰਪਾਲ ਸਿੰਘ)- ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਅਤੇ ਬੰਦੀ ਛੋੜ ਦਿਵਸ ਸ਼ਰਧਾ ਸਹਿਤ ਮਨਾਇਆ ਗਿਆ। ਵਿਦਿਆਰਥੀਆਂ ਵਲੋਂ ਦੀਵਾਲੀ ਅਤੇ ਬੰਦੀਛੋੜ ਦਿਵਸ ਨਾਲ ਸੰਬੰਧਿਤ ਸੁੰਦਰ ਚਾਰਟ, ਜਾਣਕਾਰੀ ਭਰਪੂਰ ਲੇਖ ਅਤੇ ਰੰਗ-ਬਰੰਗੀਆਂ ਰੰਗੋਲੀਆਂ ਪੇਸ਼ ਕੀਤੀਆਂ ਗਈਆਂ। ਵਿਦਿਆਰਥੀਆਂ ਨੇ ਬੰਦੀਛੋੜ ਦਿਵਸ ਦੇ ਇਤਿਹਾਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੂੰ ਮੁਗ਼ਲ ਬਾਦਸ਼ਾਹ ਜਹਾਂਗੀਰ ਵਲੋਂ ਗਵਾਲੀਅਰ ਦੇ ਕਿਲ੍ਹੇ ’ਚ ਨਜ਼ਰਬੰਦ ਕੀਤਾ ਗਿਆ ਸੀ। ਬਾਅਦ ਵਿਚ ਗੁਰੂ ਸਾਹਿਬ ਦੀ ਰਿਹਾਈ ਸਮੇਂ ਉਨ੍ਹਾਂ ਨੇ ਆਪਣੇ ਨਾਲ ਕਿਲ੍ਹੇ ਵਿਚ ਕੈਦ 52 ਰਾਜਿਆਂ ਦੀ ਰਿਹਾਈ ਵੀ ਯਕੀਨੀ ਬਣਾਈ। ਵਿਦਿਆਰਥੀਆਂ ਨੇ ਦੱਸਿਆ ਕਿ ਗੁਰੂ ਸਾਹਿਬ ਦੀ ਰਿਹਾਈ ਉਪਰੰਤ ਜਦੋਂ ਉਹ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ ਤਾਂ ਸੰਗਤਾਂ ਵਲੋਂ ਗੁਰੂ ਸਾਹਿਬ ਦੇ ਸਵਾਗਤ ਵਿਚ ਘਿਉ ਦੇ ਦੀਵੇ ਜਗਾ ਕੇ ਦੀਪਮਾਲਾ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਵਲੋਂ ਆਪਣੇ ਹੱਥਾਂ ਨਾਲ ਤਿਆਰ ਕੀਤੇ ਗਏ ਸਜਾਵਟੀ ਸਮਾਨ ਦੀ ਵਿਸ਼ੇਸ਼ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਦੀਵਾਲੀ ਦਾ ਤਿਉਹਾਰ ਸਿਰਫ਼ ਧਾਰਮਿਕ ਹੀ ਨਹੀਂ, ਸਗੋਂ ਕੁਦਰਤ ਵਿਚ ਆਉਣ ਵਾਲੇ ਰੁੱਤਾਂ ਦੇ ਬਦਲਾਅ ਨਾਲ ਵੀ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਤਿਉਹਾਰ ਮਨਾਉਂਦੇ ਸਮੇਂ ਸਾਨੂੰ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਵੀ ਸਮਝਣਾ ਚਾਹੀਦਾ ਹੈ। ਇਸ ਮੌਕੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਨੇ ਸਟਾਫ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਇਸ ਤਿਉਹਾਰ ਦੀ ਖ਼ੁਸ਼ੀ ਮਨਾਉਂਦੇ ਹੋਏ ਵਾਤਾਵਰਨ ਦੀ ਸੁਰੱਖਿਆ ਨੂੰ ਵੀ ਪਹਿਲ ਦੇਣੀ ਚਾਹੀਦੀ ਹੈ। ਅੰਤ ਵਿਚ ਗਰੁੱਪ ਚੇਅਰਮੈਨ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਵਲੋਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮੋਗਾ-2 ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਮੋਗਾ ’ਚ ਬੰਦੀ ਛੋੜ ਦਿਵਸ ਮਨਾਇਆ
Ad Position 24