10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਮੋਗਾ ਵਿਖੇ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋਂ ਮਨਾਇਆ ਗਿਆ ਵਿਸ਼ਵਕਰਮਾ ਦਿਵਸ

ਮੋਗਾ, 9 ਨਵੰਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)- ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋਂ ਸ੍ਰੀ ਵਿਸ਼ਵਕਰਮਾ ਦਾ ਜਨਮ ਦਿਨ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਹਰਮੇਲ ਸਿੰਘ ਡਰੋਲੀ ਦੀ ਪ੍ਰਧਾਨਗੀ ਹੇਠ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋਂ ਮਨਾਇਆ ਗਿਆ। ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਬੀਬੀਆਂ ਦਾ ਜਥਾ ਵਿਸ਼ਵਕਰਮਾ ਭਵਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਭਾਈ ਪਰਮਜੀਤ ਸਿੰਘ ਹਜ਼ੂਰੀ ਰਾਗੀ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 10-11-2026
ਮੋਗਾ, 9 ਨਵੰਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)- ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋਂ ਸ੍ਰੀ ਵਿਸ਼ਵਕਰਮਾ ਦਾ ਜਨਮ ਦਿਨ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਹਰਮੇਲ ਸਿੰਘ ਡਰੋਲੀ ਦੀ ਪ੍ਰਧਾਨਗੀ ਹੇਠ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋਂ ਮਨਾਇਆ ਗਿਆ। ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਬੀਬੀਆਂ ਦਾ ਜਥਾ ਵਿਸ਼ਵਕਰਮਾ ਭਵਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਭਾਈ ਪਰਮਜੀਤ ਸਿੰਘ ਹਜ਼ੂਰੀ ਰਾਗੀ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ। ਹਾਕਮ ਸਿੰਘ ਚੀਮਾ ਵੈਹਣੀਵਾਲ ਦੇ ਢਾਡੀ ਜਥੇ ਵਲੋਂ ਵਿਸ਼ਵਕਰਮਾ ਦੇ ਜੀਵਨ ਅਤੇ ਰਾਮਗੜ੍ਹੀਆ ਇਤਿਹਾਸ ਸਬੰਧੀ ਰਚਨਾਵਾਂ ਪੇਸ਼ ਕੀਤੀਆਂ ਗਈਆਂ। ਇਸ ਸਮਾਗਮ ਵਿਚ ਡਾ. ਅਮਨਦੀਪ ਕੌਰ ਅਰੋੜਾ ਵਿਧਾਇਕ ਮੋਗਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਸੰਬੋਧਨ ਕਰਦਿਆਂ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੱਤੀ ਤੇ ਮੋਗਾ ਟਰਾਂਸਪੋਰਟ ਨਗਰ ਅਤੇ ਜੱਸਾ ਸਿੰਘ ਰਾਮਗੜ੍ਹੀਆ ਚੌਕ ਦਾ ਮਸਲਾ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਵਿਨੇਪਾਲ ਕੌਰ ਦੌਧਰੀਆ ਮੇਅਰ ਨਗਰ ਨਿਗਮ ਮੋਗਾ, ਡਾ. ਹਰਜੋਤ ਕਮਲ ਸਾਬਕਾ ਵਿਧਾਇਕ, ਸੰਜੀਤ ਸਿੰਘ ਸਨੀ ਗਿੱਲ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ, ਮਾਲਵਿਕਾ ਸੂਦ ਸੱਚਰ ਹਲਕਾ ਇੰਚਾਰਜ ਕਾਂਗਰਸ, ਵਿਜੇ ਸਾਥੀ ਸਾਬਕਾ ਵਿਧਾਇਕ, ਐਡਵੋਕੇਟ ਪਰਮਪਾਲ ਸਿੰਘ ਤਖ਼ਤੂਪੁਰਾ, ਲਾਭ ਸਿੰਘ ਆਹਲੂਵਾਲੀਆ, ਗੁਰਸੇਵਕ ਸਿੰਘ ਚੀਮਾ, ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਵਿਨੋਦ ਬਾਂਸਲ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਤੇ ਪਰਮਜੀਤ ਸਿੰਘ ਖ਼ਾਲਸਾ ਨੇ ਵਧਾਈ ਦੇਣ ਉਪਰੰਤ ਵਿਸ਼ਵਕਰਮਾ ਦੇ ਇਤਿਹਾਸ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਅੱਜ ਹਰ ਖੇਤਰ ਵਿਚ ਜੋ ਤਰੱਕੀ ਵੇਖ ਰਹੇ ਹਾਂ, ਇਹ ਸਭ ਵਿਸ਼ਵਕਰਮਾ ਦਾ ਆਸ਼ੀਰਵਾਦ ਹੈ। ਇਸ ਮੌਕੇ ਬਰਜਿੰਦਰ ਸਿੰਘ ਮੱਖਣ ਬਰਾੜ, ਰਜਿੰਦਰ ਸਿੰਘ ਡੱਲਾ, ਨਿਧੜਕ ਸਿੰਘ ਬਰਾੜ ਸਾਬਕਾ ਸੂਚਨਾ ਕਮਿਸ਼ਨਰ, ਨਵਦੀਪ ਸਿੰਘ ਸੰਘਾ, ਬਲਜੀਤ ਸਿੰਘ ਚਾਨੀ ਸਾਬਕਾ ਮੇਅਰ ਤੇ ਮੁਖ਼ਤਿਆਰ ਸਿੰਘ ਸਾਬਕਾ ਐਸ.ਪੀ. ਵੀ ਸ਼ਾਮਿਲ ਸਨ। ਕੁਲਵੰਤ ਸਿੰਘ ਰਾਮਗੜ੍ਹੀਆ ਮੈਂਬਰ ਰਾਮਗੜ੍ਹੀਆ ਬੋਰਡ ਪੰਜਾਬ ਨੇ ਸੰਗਤਾਂ ਦਾ ਧੰਨਵਾਦ ਕੀਤਾ। ਮੰਚ ਦਾ ਸੰਚਾਲਨ ਕਰਦਿਆਂ ਚਰਨਜੀਤ ਸਿੰਘ ਝੰਡੇਆਣਾ ਨੇ ਵਿਸ਼ਵਕਰਮਾ ਬੰਸੀਆਂ ਦੇ ਸੰਖੇਪ ਇਤਿਹਾਸ ਅਤੇ ਤਰੱਕੀ ਦਾ ਜ਼ਿਕਰ ਕੀਤਾ। ਇਸ ਮੌਕੇ ਸੁਖਵਿੰਦਰ ਸਿੰਘ ਆਜ਼ਾਦ ਚੇਅਰਮੈਨ ਰਾਮਗੜ੍ਹੀਆ ਸੰਗਠਨ ਨੇ ਸੰਗਤਾਂ ਦਾ ਸਵਾਗਤ ਕਰਦਿਆਂ ਕਿਰਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿਰਤੀਆਂ ਦੀਆਂ ਸਰਕਾਰੀ ਤੌਰ ‘ਤੇ ਉਜਰਤਾਂ ਵਧਾਉਣ ਵੱਲ ਕਿਸੇ ਸਰਕਾਰ ਨੇ ਧਿਆਨ ਨਹੀਂ ਦਿੱਤਾ। ਰਾਮਗੜ੍ਹੀਆ ਵੈਲਫੇਅਰ ਕਮੇਟੀ ਵਲੋਂ ਸਾਰੇ ਪ੍ਰਮੁੱਖ ਵਿਅਕਤੀਆਂ ਦਾ ਸਨਮਾਨ ਕੀਤਾ ਗਿਆ। ਹਰਮੇਲ ਸਿੰਘ ਡਰੋਲੀ ਪ੍ਰਧਾਨ, ਸੋਹਣ ਸਿੰਘ ਸੱਗੂ ਸਰਪ੍ਰਸਤ, ਰਾਜਾ ਸਿੰਘ ਭਾਰਤ ਵਾਲੇ, (ਬਾਕੀ ਸਫ਼ਾ 9 ’ਤੇ)
Ad Position 22
No active advertisement
ਪਿਛਲੀ ਖ਼ਬਰ ਮਾਹਲਾ ਖ਼ੁਰਦ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਜਾਇਦਾਦ ਕਾਰਡ ਵੰਡੇ ਅਗਲੀ ਖ਼ਬਰ ਭਾਈ ਰੂਪ ਚੰਦ ਹਾਈ ਸਕੂਲ ਸਮਾਧ ਭਾਈ ਨੇ ਮੁਲਾਜ਼ਮਾਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ
Ad Position 24