ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਬੰਦੀਛੋੜ ਦਿਵਸ ਸ਼ਰਧਾ ਨਾਲ ਮਨਾਇਆ
ਮੋਗਾ, 9 ਨਵੰਬਰ (ਸੁਰਿੰਦਰਪਾਲ ਸਿੰਘ)-ਗੁਰਦੁਆਰਾ ਬੀਬੀ ਕਾਹਨ ਕੌਰ ਮੇਨ ਬਾਜ਼ਾਰ ਮੋਗਾ ਵਿਖੇ ਬੰਦੀਛੋੜ ਦਿਵਸ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ਼ਾਮ ਦੇ ਸਮਾਗਮ ਵਿਚ ਗੁਰਦੁਆਰਾ ਸਾਹਿਬ ਦੇ ਕੀਰਤਨੀ ਜਥੇ ਵਲੋਂ ਮਨੋਹਰ ਕੀਰਤਨ ਕੀਤਾ ਗਿਆ।
ਮੋਗਾ, 9 ਨਵੰਬਰ (ਸੁਰਿੰਦਰਪਾਲ ਸਿੰਘ)-ਗੁਰਦੁਆਰਾ ਬੀਬੀ ਕਾਹਨ ਕੌਰ ਮੇਨ ਬਾਜ਼ਾਰ ਮੋਗਾ ਵਿਖੇ ਬੰਦੀਛੋੜ ਦਿਵਸ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ਼ਾਮ ਦੇ ਸਮਾਗਮ ਵਿਚ ਗੁਰਦੁਆਰਾ ਸਾਹਿਬ ਦੇ ਕੀਰਤਨੀ ਜਥੇ ਵਲੋਂ ਮਨੋਹਰ ਕੀਰਤਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਖ਼ੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਦੀਪ ਮਾਲਾ ਕੀਤੀ। ਸਮਾਗਮ ਦੌਰਾਨ ਹੈੱਡ ਗ੍ਰੰਥੀ ਗਿਆਨੀ ਚਰਨ ਸਿੰਘ ਨੇ ਬੰਦੀਛੋੜ ਦਿਵਸ ਦੇ ਇਤਿਹਾਸ ਤੋਂ ਜਾਣੂੰ ਕਰਵਾਉਂਦਿਆਂ ਦੱਸਿਆ ਕਿ ਇਸ ਦਾ ਸਬੰਧ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਹੈ। ਇਸ ਦਿਨ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗਵਾਲੀਅਰ ਦੇ ਕਿਲ੍ਹੇ ਵਿਚ ਬੰਦ 52 ਰਾਜਿਆਂ ਨੂੰ ਆਪਣੇ ਨਾਲ ਰਿਹਾਅ ਕਰਵਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਪੁੱਜੇ ਸਨ ਤਾਂ ਸੰਗਤਾਂ ਨੇ ਘਿਉ ਦੇ ਦੀਵੇ ਬਾਲ ਕੇ ਖ਼ੁਸ਼ੀ ਮਨਾਈ ਸੀ। ਉਸ ਸਮੇਂ ਤੋਂ ਲੈ ਕੇ ਅੱਜ ਤੱਕ ਇਸ ਦਿਨ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਬੰਦੀਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਬਲਜੀਤ ਸਿੰਘ ਵਿੱਕੀ, ਮਹਿੰਦਰਜੀਤ ਸਿੰਘ, ਮੱਖਣ ਸਿੰਘ, ਗੁਰਮੀਤ ਸਿੰਘ, ਅਮਰਿੰਦਰ ਸਿੰਘ, ਪੁਨੀਤਪਾਲ ਸਿੰਘ ਸੱਗੂ, ਅਜੀਤਪਾਲ ਸਿੰਘ ਆਸਟ੍ਰੇਲੀਆ, ਸਤਨਾਮ ਸਿੰਘ ਬੀ.ਏ., ਰਵਨੂਰ ਸਿੰਘ, ਸਮਰਨੂਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।