08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਖ਼ਾਲਸਾ ਸਕੂਲ ਤਖ਼ਤੂਪੁਰਾ ’ਚ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ

ਨਿਹਾਲ ਸਿੰਘ ਵਾਲਾ, 9 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਪੁਰਾਣੀ ਤੇ ਵੱਕਾਰੀ ਸੰਸਥਾ ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤਖ਼ਤੂਪੁਰਾ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਪੂਰਵਕ ਮਨਾਏ ਗਏ। ਇਸ ਮੌਕੇ ਬੱਚਿਆਂ ਨੇ ਖ਼ੂਬਸੂਰਤ ਰੰਗਾਂ ਦੀ ਕਲਾ ਕਿਰਤ ਰਾਹੀਂ ਰੰਗੋਲੀ ਦੇ ਦਿਲਕਸ਼ ਨਮੂਨਿਆਂ ਰਾਹੀਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ।

Ad Position 21
No active advertisement
ਅਜੀਤ ਡੈਸਕ 10-11-2026
ਨਿਹਾਲ ਸਿੰਘ ਵਾਲਾ, 9 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਪੁਰਾਣੀ ਤੇ ਵੱਕਾਰੀ ਸੰਸਥਾ ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤਖ਼ਤੂਪੁਰਾ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਪੂਰਵਕ ਮਨਾਏ ਗਏ। ਇਸ ਮੌਕੇ ਬੱਚਿਆਂ ਨੇ ਖ਼ੂਬਸੂਰਤ ਰੰਗਾਂ ਦੀ ਕਲਾ ਕਿਰਤ ਰਾਹੀਂ ਰੰਗੋਲੀ ਦੇ ਦਿਲਕਸ਼ ਨਮੂਨਿਆਂ ਰਾਹੀਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ। ਇਵੇਂ ਚਾਰਟ ਬਣਾਉਣ ਅਤੇ ਦੀਵੇ ਬਣਾਉਣ ਦੇ ਮੁਕਾਬਲਿਆਂ ਵਿਚ ਵੀ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ। ਪ੍ਰਿੰਸੀਪਲ ਸੰਦੀਪ ਸਿੰਘ ਵੋਹਰਾ ਨੇ ਕਿਹਾ ਕਿ ਦੀਵਾਲੀ ਰੌਸ਼ਨੀਆਂ ਅਤੇ ਖ਼ੁਸ਼ੀਆਂ ਦਾ ਤਿਉਹਾਰ ਹੈ, ਪਰ ਇਸ ਨੂੰ ਪ੍ਰਦੂਸ਼ਣ ਫੈਲਾਉਣ ਦਾ ਥਾਂ ਕਲੀਨ ਤੇ ਗਰੀਨ ਢੰਗਾਂ ਨਾਲ ਮਨਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਦਿਨ ਰਾਮ ਚੰਦਰ ਆਪਣਾ ਬਣਵਾਸ ਕੱਟ ਕੇ ਅਯੁੱਧਿਆ ਵਾਪਸ ਪਰਤੇ ਸਨ। ਇਸ ਖ਼ੁਸ਼ੀ ਵਿਚ ਹਿੰਦੂ ਭਾਈਚਾਰੇ ਦੇ ਲੋਕਾਂ ਨੇ ਦੀਵੇ ਜਗਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਸੀ। ਇਸੇ ਦਿਨ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਗਵਾਲੀਅਰ ਦੇ ਕਿਲ੍ਹੇ ਦੀ ਕੈਦ ’ਚੋਂ 52 ਰਾਜਿਆਂ ਨੂੰ ਰਿਹਾਅ ਕਰਵਾ ਕੇ ਅੰਮ੍ਰਿਤਸਰ ਸਾਹਿਬ ਪਹੁੰਚੇ ਸਨ। ਇਸ ਤਰ੍ਹਾਂ ਉਹ ਬੰਦੀ ਛੋੜ ਅਖਵਾਏ। ਇਸ ਖ਼ੁਸ਼ੀ ਵਿਚ ਸਿੱਖਾਂ ਨੇ ਦੀਪਮਾਲਾ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਡਿਪਟੀ ਮੇਅਰ ਗੌਰਵ ਗਰਗ ਨੇ ਇੰਟਰਲਾਕਿੰਗ ਟਾਇਲਾਂ ਲਗਵਾ ਕੇ 50 ਸਾਲ ਪੁਰਾਣੀ ਸਮੱਸਿਆ ਕੀਤੀ ਦੂਰ ਅਗਲੀ ਖ਼ਬਰ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਬੰਦੀਛੋੜ ਦਿਵਸ ਸ਼ਰਧਾ ਨਾਲ ਮਨਾਇਆ
Ad Position 24