ਗਰੀਨ ਵੈਲੀ ਕਾਨਵੈਂਟ ਸਕੂਲ ਨਿਹਾਲ ਸਿੰਘ ਵਾਲਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
ਨਿਹਾਲ ਸਿੰਘ ਵਾਲਾ, 9 ਨਵੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਗਰੀਨ ਵੈਲੀ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਸਿੰਘ ਵਾਲਾ ਵਿਖੇ ਰੌਸ਼ਨੀਆਂ ਦਾ ਪਵਿੱਤਰ ਤਿਉਹਾਰ ਦੀਵਾਲੀ ਬੜੇ ਹੀ ਉਤਸ਼ਾਹ, ਖ਼ੁਸ਼ੀ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਰੰਗ-ਬਰੰਗੀਆਂ ਲਾਈਟਾਂ, ਦੀਵਿਆਂ, ਰੰਗੋਲੀਆਂ ਅਤੇ ਵਿਦਿਆਰਥੀਆਂ ਵਲੋਂ ਤਿਆਰ ਕੀਤੀਆਂ ਹੱਥੀਂ ਬਣਾਈਆਂ ਸਜਾਵਟੀ ਵਸਤੂਆਂ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ।
ਨਿਹਾਲ ਸਿੰਘ ਵਾਲਾ, 9 ਨਵੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਗਰੀਨ ਵੈਲੀ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਸਿੰਘ ਵਾਲਾ ਵਿਖੇ ਰੌਸ਼ਨੀਆਂ ਦਾ ਪਵਿੱਤਰ ਤਿਉਹਾਰ ਦੀਵਾਲੀ ਬੜੇ ਹੀ ਉਤਸ਼ਾਹ, ਖ਼ੁਸ਼ੀ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਰੰਗ-ਬਰੰਗੀਆਂ ਲਾਈਟਾਂ, ਦੀਵਿਆਂ, ਰੰਗੋਲੀਆਂ ਅਤੇ ਵਿਦਿਆਰਥੀਆਂ ਵਲੋਂ ਤਿਆਰ ਕੀਤੀਆਂ ਹੱਥੀਂ ਬਣਾਈਆਂ ਸਜਾਵਟੀ ਵਸਤੂਆਂ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ। ਚਾਰੇ ਹਾਊਸਾਂ ਅਗਨੀ, ਪ੍ਰਿਥਵੀ, ਸਲਿਲ ਅਤੇ ਵਯੋਮ ਦੇ ਵਿਦਿਆਰਥੀਆਂ ਨੇ ਆਪਣੀ ਸਿਰਜਣਾਤਮਿਕਤਾ ਅਤੇ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸ਼ੁੱਭ ਮੌਕੇ ‘ਤੇ ਸਕੂਲ ਦੇ ਚੇਅਰਮੈਨ ਜਤਿੰਦਰ ਗਰਗ, ਮੈਨੇਜਰ ਸ੍ਰੀਮਤੀ ਅਨੀਤਾ ਗਰਗ, ਸਕੂਲ ਦੇ ਪ੍ਰਬੰਧਕ ਕ੍ਰਿਸ਼ਨ ਗਰਗ ਅਤੇ ਪ੍ਰਿੰਸੀਪਲ ਸ੍ਰੀਮਤੀ ਨੀਤੂ ਕਪੂਰ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਸਕੂਲ ਦੀ ਸਜਾਵਟ ‘ਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਸਕੂਲ ਦੇ ਕੋਆਰਡੀਨੇਟਰਾਂ, ਐਕਟੀਵਿਟੀ ਇੰਚਾਰਜਾਂ , ਟਰਾਂਸਪੋਰਟ ਇੰਚਾਰਜ ਸੋਨੂੰ ਗਿੱਲ ਅਤੇ ਸਮੂਹ ਅਧਿਆਪਕਾਂ ਵਲੋਂ ਕੀਤੇ ਗਏ ਸ਼ਾਨਦਾਰ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਗਰੀਨ ਦੀਵਾਲੀ ਮਨਾਉਣ ਦਾ ਸੰਦੇਸ਼ ਦਿੰਦਿਆਂ ਦੀਵਾਲੀ ਸਿਰਫ਼ ਪਟਾਕੇ ਚਲਾਉਣ ਦਾ ਤਿਉਹਾਰ ਨਹੀਂ, ਸਗੋਂ ਖ਼ੁਸ਼ੀਆਂ ਵੰਡਣ, ਪਿਆਰ ਫੈਲਾਉਣ ਅਤੇ ਹਨੇਰੇ ਨੂੰ ਰੌਸ਼ਨੀ ਨਾਲ ਦੂਰ ਕਰਨ ਦਾ ਤਿਉਹਾਰ ਹੈ।