08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਕਾਮਰੇਡ ਰਣਧੀਰ ਗਿੱਲ ਦੀ ਬਰਸੀ ਮੌਕੇ ਕਰਵਾਇਆ ਗਿਆ ਪ੍ਰਭਾਵਸ਼ਾਲੀ ਸੈਮੀਨਾਰ

ਮੋਗਾ, 9 ਨਵੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ (ਜ਼ਿਲ੍ਹਾ ਮੋਗਾ) ਵਲੋਂ ਕਾਮਰੇਡ ਰਣਧੀਰ ਗਿੱਲ ਦੀ ਚੌਥੀ ਬਰਸੀ ਅਤੇ ਸਮਾਜਵਾਦੀ ਅਕਤੂਬਰ ਇਨਕਲਾਬ ਦੀ 109ਵੀਂ ਵਰ੍ਹੇਗੰਢ ਨੂੰ ਸਮਰਪਿਤ ਇਕ ਵਿਸ਼ੇਸ਼ ਸੈਮੀਨਾਰ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿਖੇ ਸਫਲਤਾ ਪੂਰਵਕ ਕਰਵਾਇਆ ਗਿਆ। ਇਸ ਸੈਮੀਨਾਰ ਦਾ ਉਦਘਾਟਨ ਕਰਦਿਆਂ ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਮੀਤ ਸਕੱਤਰ ਡਾ.

Ad Position 21
No active advertisement
ਸ਼ਹੀਦ ਨਛੱਤਰ ਸਿੰਘ ਯਾਦਗਾਰੀ ਹਾਲ ਮੋਗਾ ਵਿਖੇ ਕਾਮਰੇਡ ਰਣਧੀਰ ਗਿੱਲ ਦੀ ਸਾਲਾਨਾ ਬਰਸੀ ਮੌਕੇ ਉਨ੍ਹਾਂ ਦੀ ਤਸਵੀਰ ‘ਤੇ ਫੁੱਲ ਭੇਟ ਕਰਦੇ ਹੋਏ ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਮੋਗਾ ਦੇ ਆਗੂ। ਤਸਵੀਰ: ਹਰਜੀਤ ਸਿੰਘ 10-11-2026
ਮੋਗਾ, 9 ਨਵੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ (ਜ਼ਿਲ੍ਹਾ ਮੋਗਾ) ਵਲੋਂ ਕਾਮਰੇਡ ਰਣਧੀਰ ਗਿੱਲ ਦੀ ਚੌਥੀ ਬਰਸੀ ਅਤੇ ਸਮਾਜਵਾਦੀ ਅਕਤੂਬਰ ਇਨਕਲਾਬ ਦੀ 109ਵੀਂ ਵਰ੍ਹੇਗੰਢ ਨੂੰ ਸਮਰਪਿਤ ਇਕ ਵਿਸ਼ੇਸ਼ ਸੈਮੀਨਾਰ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿਖੇ ਸਫਲਤਾ ਪੂਰਵਕ ਕਰਵਾਇਆ ਗਿਆ। ਇਸ ਸੈਮੀਨਾਰ ਦਾ ਉਦਘਾਟਨ ਕਰਦਿਆਂ ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਮੀਤ ਸਕੱਤਰ ਡਾ. ਇੰਦਰਵੀਰ ਗਿੱਲ ਨੇ ਕਾਮਰੇਡ ਰਣਧੀਰ ਗਿੱਲ ਦੇ ਜੀਵਨ ਤੇ ਉਨ੍ਹਾਂ ਦੁਆਰਾ ਅਧਿਆਪਕ ਲਹਿਰ ਨੂੰ ਮਜ਼ਬੂਤ ਕਰਨ ਲਈ ਪਾਏ ਗਏ ਯੋਗਦਾਨ ‘ਤੇ ਵਿਸਥਾਰ ਪੂਰਵਕ ਚਰਚਾ ਕੀਤੀ ਅਤੇ ਆਏ ਹੋਏ ਮੁੱਖ ਬੁਲਾਰਿਆਂ ਤੇ ਵਰਕਰਾਂ ਦਾ ਸਵਾਗਤ ਕੀਤਾ। ਇਸ ਸਮਾਗਮ ਵਿਚ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਜਨਰਲ ਸਕੱਤਰ ਦਿਨੇਸ਼ ਸ੍ਰੀਰੰਗਰਾਜ ਵੀ ਹਾਜ਼ਰ ਹੋਏ, ਜਿਨ੍ਹਾਂ ਨੇ ਐਸ.ਆਈ.ਆਰ. ਤੇ ਵੋਟ ਚੋਰੀ ਦੇ ਮਾਮਲੇ ਉੱਪਰ ਆਪਣੇ ਵਿਚਾਰ ਰੱਖੇ। ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਪ੍ਰਾਈਵੇਟ ਹੱਥਾਂ ਵਿਚ ਸੌਂਪ ਕੇ ਵਿਦਿਆਰਥੀਆਂ ਨੂੰ ਖ਼ੁਦਕੁਸ਼ੀਆਂ ਦੇ ਰਾਹ ਤੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਦੁਨੀਆ ਭਰ ਵਿਚ ਸਿੱਖਿਆ ਤੇ ਰੁਜ਼ਗਾਰ ਲਈ ਅੰਦੋਲਨ ਹੋ ਰਹੇ ਹਨ ਅਤੇ ਇਨ੍ਹਾਂ ਅੰਦੋਲਨਾਂ ਵਿਚ ਵਿਦਿਆਰਥੀਆਂ ਦੀ ਮੋਹਰੀ ਭੂਮਿਕਾ ਹੈ। ਸੈਮੀਨਾਰ ਦੌਰਾਨ ਮੁੱਖ ਬੁਲਾਰੇ ਵਜੋਂ ਸੰਬੋਧਨ ਕਰਦਿਆਂ ਪੰਜਾਬ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਦੇ ਜਨਰਲ ਸਕੱਤਰ ਪ੍ਰੋ. ਸੁਖਦੇਵ ਸਿਰਸਾ ਨੇ ਕਿਹਾ ਕਿ ਸਮਾਜਵਾਦੀ ਅਕਤੂਬਰ ਇਨਕਲਾਬ ਦੀ ਪੂਰੇ ਸੰਸਾਰ ਲਈ ਇਸ ਗੱਲੋਂ ਵਡੇਰੀ ਮਹੱਤਤਾ ਹੈ ਕਿ ਉਸ ਨੇ ਨਵੀਂ ਕਿਸਮ ਦੇ ਮਨੁੱਖ ਸਿਰਜੇ। ਸਾਡੇ ਲਈ ਨੋਟ ਕਰਨ ਵਾਲੀ ਸਿੱਖਿਆ ਹੈ ਕਿ ਅਸੀਂ ਆਰਥਿਕ ਸੰਘਰਸ਼ਾਂ ਦੇ ਨਾਲ-ਨਾਲ ਲੁਕਾਈ ਨੂੰ ਸਭਿਆਚਾਰਕ ਪੱਖੋਂ ਅਮੀਰ ਬਣਾਉਣ ਦੇ ਯਤਨ ਕਰੀਏ। ਸੈਮੀਨਾਰ ਵਿਚ ਏ.ਆਈ. (ਆਰਟੀਫੀਸ਼ੀਅਲ ਇੰਟੈਲੀਜੈਂਸ) ਬੁਰਜੂਆ ਵਿਕਾਸ ਦੀ ਉੱਤਮਤਾ ਅਤੇ ਪ੍ਰੋਲਤਾਰੀ ਉਥਾਨ ਵਿਸ਼ੇ ‘ਤੇ ਬੋਲਦਿਆਂ ਕਾਮਰੇਡ ਜਗਰੂਪ ਨੇ ਕਿਹਾ ਕਿ ਨਵੀਂ ਤਕਨਾਲੋਜੀ ਅਤੇ ਏ.ਆਈ. ਦੀ ਵਰਤੋਂ ਕਾਰਪੋਰੇਟ ਘਰਾਣਿਆਂ ਵਲੋਂ ਮੁਨਾਫ਼ਾ ਕਮਾਉਣ ਅਤੇ ਰੁਜ਼ਗਾਰ ਘਟਾਉਣ ਲਈ ਕੀਤੀ ਜਾ ਰਹੀ ਹੈ ਅਤੇ ਇਸ ਦੇ ਮੁਕਾਬਲੇ ਪ੍ਰੋਲਤਾਰੀ ਨੂੰ ਆਪਣੇ ਹੱਕਾਂ ਲਈ ਵਧੇਰੇ ਜਾਗਰੂਕ ਹੋਣ ਦੀ ਲੋੜ ਹੈ। ਇਸ ਬਰਸੀ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿਚ ਅਹਿਮ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ, ਜਿਨ੍ਹਾਂ ਵਿਚ ਉੱਘੇ ਸਾਹਿਤਕਾਰ ਬਲਦੇਵ ਸੜਕਨਾਮਾ, ਸਾਬਕਾ ਅਧਿਆਪਕ ਆਗੂ ਮਹਿੰਦਰ ਸਿੰਘ ਧਾਲੀਵਾਲ, ਉੱਘੇ ਟਰੇਡ ਯੂਨੀਅਨ ਆਗੂ ਜਗਦੀਸ਼ ਚਾਹਲ ਸ਼ਾਮਿਲ ਸਨ। ਸਮਾਗਮ ਵਿਚ ਹਾਜ਼ਰ ਸਾਥੀ ਰਣਧੀਰ ਗਿੱਲ ਨਾਲ ਕੰਮ ਕਰਦੇ ਸਾਥੀਆਂ ਵਲੋਂ ਉਨ੍ਹਾਂ ਨਾਲ ਬਿਤਾਏ ਯਾਦਗਾਰੀ ਪਲ ਵੀ ਸਾਂਝੇ ਕੀਤੇ। ਅਖੀਰ ਵਿਚ ਸਮਾਗਮ ਵਿਚ ਪਹੁੰਚੇ ਸਾਰੇ ਮਹਿਮਾਨਾਂ ਅਤੇ ਸਾਥੀਆਂ ਦਾ ਟਰੇਡ ਯੂਨੀਅਨ ਆਗੂ ਗੁਰਦੀਪ ਮੋਤੀ ਵਲੋਂ ਧੰਨਵਾਦ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਜ਼ਿਲ੍ਹਾ ਪਾਰਟੀ ਸਕੱਤਰ ਕਾਮਰੇਡ ਕੁਲਦੀਪ ਭੋਲਾ ਨੇ ਨਿਭਾਈ। ਇਸ ਮੌਕੇ ਸੂਬਾ ਪਾਰਟੀ ਦੇ ਕੰਟਰੋਲ ਕਮਿਸ਼ਨ ਮੈਂਬਰ ਕਾਮਰੇਡ ਜਗਜੀਤ ਸਿੰਘ ਨਿਹਾਲ ਸਿੰਘ ਵਾਲਾ, ਸਰਬ ਭਾਰਤ ਨੌਜਵਾਨ ਸਭਾ ਦੇ ਕੌਮੀ ਜਨਰਲ ਸਕੱਤਰ ਸੁਖਜਿੰਦਰ ਮਹੇਸ਼ਰੀ, ਕਮਿਊਨਿਸਟ ਆਗੂ ਕਾਮਰੇਡ ਹੰਸ ਰਾਜ ਗੋਲਡ ਨ, ਕਾਮਰੇਡ ਅਸ਼ੋਕ ਕੌਂਸਲ, ਕਿਸਾਨ ਆਗੂ ਕਾਮਰੇਡ ਸੂਰਤ ਸਿੰਘ ਧਰਮਕੋਟ, ਨਰੇਗਾ ਕਾਮਿਆਂ ਦੇ ਆਗੂ ਕਾਮਰੇਡ ਕਸ਼ਮੀਰ ਗਦਾਈਆ, ਕਾਮਰੇਡ ਜਗਸੀਰ ਖੋਸਾ, ਕਾਮਰੇਡ ਸੁਖਦੇਵ ਸਿੰਘ ਭੋਲਾ, ਕਾਮਰੇਡ ਮਹਿੰਦਰ ਸਿੰਘ ਧੂੜਕੋਟ, ਕਾਮਰੇਡ ਗੁਰਦਿੱਤ ਦੀਨਾ, ਕਾਮਰੇਡ ਬਲਵਿੰਦਰ ਬੁੱਧ ਸਿੰਘ ਵਾਲਾ, ਪ੍ਰਿੰਸੀਪਲ ਪੂਰਨ ਸਿੰਘ ਸੰਧੂ, ਸਾਬਕਾ ਅਧਿਆਪਕ ਆਗੂ ਅਵਤਾਰ ਸਿੰਘ ਫ਼ਿਰੋਜ਼ਪੁਰ, ਬਚਿੱਤਰ ਸਿੰਘ ਗਾਦੜੀਵਾਲਾ, ਨੌਜਵਾਨ ਆਗੂ ਜਗਵਿੰਦਰ ਸਿੰਘ ਕਾਕਾ, ਜਸਪ੍ਰੀਤ ਕੌਰ ਬੱਧਨੀ, ਰਾਜੂ ਮਹੇਸ਼ਰੀ, ਇਕਬਾਲ ਤਖਾਣਵੱਧ ਅਤੇ ਬੋਹੜ ਬੁੱਟਰ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਵਿਦਿਆਰਥੀਆਂ ਨੇ ਨੈਸ਼ਨਲ ਫਾਰਮਾ ਟੈਕ ਫੈਸਟ ’ਚ ਗੱਡੇ ਸਫਲਤਾ ਦੇ ਝੰਡੇ ਅਗਲੀ ਖ਼ਬਰ ਮਾਤਾ ਦਮੋਦਰੀ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24