ਕੈਨੇਡਾ ਤੋਂ ਵਾਪਸ ਪਰਤਣ ’ਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਅਤੇ ਜਨਰਲ ਸੈਕਟਰੀ ਦਾ ਸਵਾਗਤ
ਮੋਗਾ, 10 ਨਵੰਬਰ (ਸੁਰਿੰਦਰਪਾਲ ਸਿੰਘ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਅਤੇ ਜਨਰਲ ਸੈਕਟਰੀ ਪਰਮਜੀਤ ਕੌਰ ਦੇ ਕੈਨੇਡਾ ਤੋਂ ਭਾਰਤ ਵਾਪਸ ਪਰਤਣ ‘ਤੇ ਸਕੂਲ ’ਚ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ, ਅਕਾਦਮਿਕ ਸਲਾਹਕਾਰ ਹਰਪ੍ਰੀਤ ਕੌਰ , ਪ੍ਰਿੰਸੀਪਲ ਸਤਵਿੰਦਰ ਕੌਰ ਅਤੇ ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਵਲੋਂ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਗਿਆ।
ਮੋਗਾ, 10 ਨਵੰਬਰ (ਸੁਰਿੰਦਰਪਾਲ ਸਿੰਘ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਅਤੇ ਜਨਰਲ ਸੈਕਟਰੀ ਪਰਮਜੀਤ ਕੌਰ ਦੇ ਕੈਨੇਡਾ ਤੋਂ ਭਾਰਤ ਵਾਪਸ ਪਰਤਣ ‘ਤੇ ਸਕੂਲ ’ਚ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ, ਅਕਾਦਮਿਕ ਸਲਾਹਕਾਰ ਹਰਪ੍ਰੀਤ ਕੌਰ , ਪ੍ਰਿੰਸੀਪਲ ਸਤਵਿੰਦਰ ਕੌਰ ਅਤੇ ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਵਲੋਂ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਗਿਆ। ਦਵਿੰਦਰਪਾਲ ਸਿੰਘ ਨੇ ਆਪਣੇ ਕੈਨੇਡਾ ਦੌਰੇ ਦੌਰਾਨ ਉੱਥੋਂ ਦੇ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦਾ ਦੌਰਾ ਕੀਤਾ ਅਤੇ ਉੱਚ ਸਿੱਖਿਆ ਦੇ ਮੌਕਿਆਂ ਸਬੰਧੀ ਜਾਣਕਾਰੀ ਹਾਸਿਲ ਕੀਤੀ। ਭਾਰਤ ਵਾਪਸੀ ਉਪਰੰਤ ਉਨ੍ਹਾਂ ਨੇ ਪੰਜਾਬ ਦੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਇਕ ਅਹਿਮ ਸੰਦੇਸ਼ ਦਿੰਦਿਆਂ ਕਿਹਾ ਕਿ ਕੈਨੇਡਾ ਜਾਣ ਦਾ ਫ਼ੈਸਲਾ ਜਲਦਬਾਜ਼ੀ ਵਿਚ ਨਹੀਂ, ਸਗੋਂ ਪੂਰੀ ਸੋਚ-ਵਿਚਾਰ ਅਤੇ ਸਹੀ ਜਾਣਕਾਰੀ ਦੇ ਆਧਾਰ ‘ਤੇ ਕਰਨਾ ਚਾਹੀਦਾ ਹੈ। ਵਿਦਿਆਰਥੀਆਂ ਨੂੰ ਵਿਦੇਸ਼ ਵਿਚ ਪੜ੍ਹਾਈ ਲਈ ਕਾਲਜ ਅਤੇ ਯੂਨੀਵਰਸਿਟੀ ਦੀ ਚੋਣ ਕਰਦੇ ਸਮੇਂ ਵਿਸ਼ੇਸ਼ ਸਾਵਧਾਨੀ ਪ੍ਰਾਪਤ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਅਜਿਹੇ ਕੋਰਸ ਦੀ ਚੋਣ ਕਰਨੀ ਚਾਹੀਦੀ ਹੈ, ਜਿਸ ਦੀ ਭਵਿੱਖ ਵਿਚ ਰੁਜ਼ਗਾਰ ਦੇ ਖੇਤਰ ਵਿਚ ਚੰਗੀ ਸੰਭਾਵਨਾ ਹੋਵੇ। ਉਨ੍ਹਾਂ ਕਿਹਾ ਕਿ ਵਿਦੇਸ਼ ਵਿਚ ਪੜ੍ਹਾਈ ਕਰਨ ਦਾ ਮਕਸਦ ਸਿਰਫ਼ ਕੈਨੇਡਾ ਪਹੁੰਚਣਾ ਹੀ ਨਹੀਂ, ਬਲ ਕਿ ਉੱਥੇ ਮਿਆਰੀ ਸਿੱਖਿਆ ਪ੍ਰਾਪਤ ਕਰਕੇ ਆਪਣੇ ਭਵਿੱਖ ਨੂੰ ਸੁਰੱਖਿਅਤ ਬਣਾਉਣਾ ਹੋਣਾ ਚਾਹੀਦਾ ਹੈ। ਇਸ ਲਈ ਵਿਦਿਆਰਥੀਆਂ ਨੂੰ ਕੋਰਸ, ਕਾਲਜ ਦੀ ਮਾਨਤਾ, ਰੁਜ਼ਗਾਰ ਦੇ ਮੌਕਿਆਂ ਅਤੇ ਕੈਨੇਡਾ ਦੇ ਇਮੀਗ੍ਰੇਸ਼ਨ ਨਿਯਮਾਂ ਬਾਰੇ ਪੂਰੀ ਜਾਣਕਾਰੀ ਲੈਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਹੀ ਕੋਰਸ ਅਤੇ ਸਹੀ ਸੰਸਥਾ ਦੀ ਚੋਣ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਬਾਅਦ ਰੁਜ਼ਗਾਰ ਪ੍ਰਾਪਤ ਕਰਨ ਅਤੇ ਭਵਿੱਖ ਵਿਚ ਪੀ.ਆਰ. ਦੀਆਂ ਸੰਭਾਵਨਾਵਾਂ ਨੂੰ ਸਮਝਣ ਵਿਚ ਮਦਦਗਾਰ ਸਾਬਤ ਹੋ ਸਕਦੀ ਹੈ।