ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਬੁਝਵਾਈ ਪਰਾਲੀ ਨੂੰ ਲੱਗੀ ਅੱਗ
ਸਮਾਲਸਰ, 10 ਨਵੰਬਰ, (ਗੁਰਜੰਟ ਕਲਸੀ ਲੰਡੇ)-ਜ਼ਿਲ੍ਹਾ ਮੋਗਾ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਪਿੰਡ ਰੋਡੇ ਵਿਖੇ ਪਰਾਲੀ ਨੂੰ ਅੱਗ ਲੱਗਣ ਦੀ ਸੂਚਨਾ ਮਿਲਣ ’ਤੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ ਨੇ ਤੁਰੰਤ ਮੌਕੇ ’ਤੇ ਪਹੁੰਚੇ ਤੇ ਅੱਗ ਬੁਝਾਉਣ ਦੀ ਕਾਰਵਾਈ ਸ਼ੁਰੂ ਕਰਵਾਈ।
ਸਮਾਲਸਰ, 10 ਨਵੰਬਰ, (ਗੁਰਜੰਟ ਕਲਸੀ ਲੰਡੇ)-ਜ਼ਿਲ੍ਹਾ ਮੋਗਾ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਪਿੰਡ ਰੋਡੇ ਵਿਖੇ ਪਰਾਲੀ ਨੂੰ ਅੱਗ ਲੱਗਣ ਦੀ ਸੂਚਨਾ ਮਿਲਣ ’ਤੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ ਨੇ ਤੁਰੰਤ ਮੌਕੇ ’ਤੇ ਪਹੁੰਚੇ ਤੇ ਅੱਗ ਬੁਝਾਉਣ ਦੀ ਕਾਰਵਾਈ ਸ਼ੁਰੂ ਕਰਵਾਈ। ਉਨ੍ਹਾਂ ਦੀ ਮੌਜੂਦਗੀ ਵਿਚ ਸਬੰਧਿਤ ਅਮਲੇ ਵਲੋਂ ਅੱਗ ’ਤੇ ਕਾਬੂ ਪਾਇਆ ਗਿਆ ਤਾਂ ਜੋ ਅੱਗ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ। ਇਸ ਮੌਕੇ ਉਨ੍ਹਾਂ ਸਪਸ਼ਟ ਕੀਤਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬੇਹੱਦ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਨਜ਼ਰ ਰੱਖਣ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਫੀਲਡ ਸਟਾਫ ਨੂੰ ਸਰਗਰਮ ਕੀਤਾ ਗਿਆ ਹੈ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਤੁਰੰਤ ਮੌਕੇ ’ਤੇ ਪਹੁੰਚ ਕੇ ਅੱਗ ਬੁਝਾਉਣ ਅਤੇ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤੀਬਾੜੀ ਵਿਭਾਗ ਵਲੋਂ ਸੁਝਾਏ ਗਏ ਵਿਗਿਆਨਕ ਤਰੀਕਿਆਂ ਅਤੇ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਦਾ ਸੁਚੱਜਾ ਪ੍ਰਬੰਧਨ ਕਰਨ। ਉਨ੍ਹਾਂ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਸਾੜਨ ਦੀ ਰੋਕਥਾਮ ਲਈ ਖੇਤਰੀ ਪੱਧਰ ’ਤੇ ਨਿਰੰਤਰ ਨਿਗਰਾਨੀ ਜਾਰੀ ਰਹੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।