10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਮੋਗਾ ’ਚ ਕੂੜੇ ਦੇ ਢੇਰਾਂ ਖ਼ਿਲਾਫ਼ ਭਾਜਪਾ ਦਾ ਰੋਸ, ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ

ਮੋਗਾ, 10 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਵਿਚ ਸਫ਼ਾਈ ਵਿਵਸਥਾ ਦੀ ਬਦਤਰ ਹਾਲਤ ਹੁਣ ਮੁੱਖ ਸੜਕਾਂ ਤੋਂ ਨਿਕਲ ਕੇ ਛੋਟੀਆਂ-ਛੋਟੀਆਂ ਗਲੀਆਂ ਤੱਕ ਪਹੁੰਚ ਗਈ ਹੈ। ਥਾਂ-ਥਾਂ ਲੱਗੇ ਕੂੜੇ ਦੇ ਢੇਰਾਂ ਅਤੇ ਉਨ੍ਹਾਂ ਵਿਚੋਂ ਉੱਠਦੀ ਬਦਬੂ ਦੇ ਖ਼ਿਲਾਫ਼ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ ਦਾ ਗ਼ੁੱਸਾ ਬਸਤੀ ਗੋਬਿੰਦਗੜ੍ਹ ਵਿਖੇ ਫੁੱਟ ਪਿਆ।

Ad Position 21
No active advertisement
ਮੋਗਾ ਵਿਚ ਕੂੜੇ ਦੇ ਢੇਰਾਂ ਦੀ ਸਮੱਸਿਆ ਨੂੰ ਲੈ ਕੇ ਪ੍ਰਦਰਸ਼ਨ ਕਰਦੇ ਹੋਏ ਭਾਜਪਾ ਦੇ ਸਰਕਲ ਪ੍ਰਧਾਨ ਸੰਜੀਵ ਸੋਨੂੰ ਸ਼ਰਮਾ ਤੇ ਹੋਰ ਅਹੁਦੇਦਾਰ ਤੇ ਭਾਜਪਾ ਸਾਥੀ। ਤਸਵੀਰ : ਹਰਜੀਤ ਸਿੰਘ 11-11-2026

ਮੋਗਾ, 10 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਵਿਚ ਸਫ਼ਾਈ ਵਿਵਸਥਾ ਦੀ ਬਦਤਰ ਹਾਲਤ ਹੁਣ ਮੁੱਖ ਸੜਕਾਂ ਤੋਂ ਨਿਕਲ ਕੇ ਛੋਟੀਆਂ-ਛੋਟੀਆਂ ਗਲੀਆਂ ਤੱਕ ਪਹੁੰਚ ਗਈ ਹੈ। ਥਾਂ-ਥਾਂ ਲੱਗੇ ਕੂੜੇ ਦੇ ਢੇਰਾਂ ਅਤੇ ਉਨ੍ਹਾਂ ਵਿਚੋਂ ਉੱਠਦੀ ਬਦਬੂ ਦੇ ਖ਼ਿਲਾਫ਼ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ ਦਾ ਗ਼ੁੱਸਾ ਬਸਤੀ ਗੋਬਿੰਦਗੜ੍ਹ ਵਿਖੇ ਫੁੱਟ ਪਿਆ। ਭਾਜਪਾ ਆਗੂਆਂ ਅਤੇ ਸਾਥੀਆਂ ਨੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਰਕਲ ਪ੍ਰਧਾਨ ਸੰਜੀਵ ਸੋਨੂੰ ਸ਼ਰਮਾ ਦੀ ਅਗਵਾਈ ਹੇਠ ਜ਼ੋਰਦਾਰ ਪ੍ਰਦਰਸ਼ਨ ਕਰਦਿਆਂ ਨਗਰ ਨਿਗਮ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਗਟਾਇਆ। ਇਸ ਮੌਕੇ ਮਨਿੰਦਰ ਕੌਰ, ਕਮਲਜੀਤ ਕੌਰ, ਮਨਜੀਤ ਬੁੱਟਰ, ਰੁਦਰ ਸ਼ਰਮਾ, ਨਵੀਨ ਕੋਹਲੀ, ਕ੍ਰਿਸ਼ਨ ਸੈਣੀ, ਸਤਿੰਦਰਪ੍ਰੀਤ ਸਿੰਘ, ਹਰਮਨ ਸਿੰਘ, ਨਿਰਮਲ ਸਿੰਘ, ਗੁਰਚਰਨ ਗਾਨੂ, ਹਰਦੀਪ ਦੀਪੀ, ਰੋਹਿਤ ਬਾਂਸਲ, ਕੰਵਰਦੀਪ ਸਿੰਘ, ਜਸਪਾਲ ਹੈਪੀ, ਹਰਪ੍ਰੀਤ ਸਿੰਘ, ਲੱਡੂ, ਗੁਰਪ੍ਰੀਤ ਸਿੰਘ ਅਤੇ ਮਨੀ ਸਮੇਤ ਹੋਰ ਭਾਜਪਾ ਸਾਥੀ ਹਾਜ਼ਰ ਸਨ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਗਲੋਰੀਅਸ ਸਕੂਲ ਦੇ ਬਿਲਕੁਲ ਨੇੜੇ ਮੁੱਖ ਸੜਕ ‘ਤੇ ਲੰਬੇ ਸਮੇਂ ਤੋਂ ਕੂੜੇ ਦਾ ਵੱਡਾ ਢੇਰ ਲੱਗਿਆ ਹੋਇਆ ਹੈ। ਇਹ ਰਸਤਾ ਨਾ ਸਿਰਫ਼ ਗਲੋਰੀਅਸ ਸਕੂਲ, ਸਗੋਂ ਸੈਕਰਡ ਹਾਰਟ ਸਕੂਲ ਜਾਣ ਵਾਲੇ ਹਜ਼ਾਰਾਂ ਬੱਚਿਆਂ ਦੀ ਆਵਾਜਾਈ ਦਾ ਵੀ ਪ੍ਰਮੁੱਖ ਰਸਤਾ ਹੈ। ਇਸ ਤੋਂ ਇਲਾਵਾ ਵਾਰਡ ਨੰਬਰ 4 ਅਤੇ 5 ਦੇ ਵਸਨੀਕ, ਖ਼ਾਸ ਕਰਕੇ ਨਿੰਬੂ ਵਾਲੀ ਗਲੀ ਅਤੇ ਬਸਤੀ ਗੋਬਿੰਦਗੜ੍ਹ ਦੇ ਲੋਕ ਵੀ ਰੋਜ਼ਾਨਾ ਇਸੇ ਰਸਤੇ ਤੋਂ ਲੰਘਣ ਲਈ ਮਜਬੂਰ ਹਨ। ਸਭ ਤੋਂ ਚਿੰਤਾਜਨਕ ਸਥਿਤੀ ਛੋਟੇ-ਛੋਟੇ ਮਾਸੂਮ ਬੱਚਿਆਂ ਦੀ ਹੈ, ਜਿਨ੍ਹਾਂ ਨੂੰ ਹਰ ਰੋਜ਼ ਕੂੜੇ ਦੇ ਢੇਰਾਂ ਵਿਚੋਂ ਉੱਠਦੀ ਤੇਜ਼ ਬਦਬੂ ਦੇ ਵਿਚਕਾਰੋਂ ਲੰਘ ਕੇ ਸਕੂਲ ਜਾਣਾ ਪੈਂਦਾ ਹੈ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਵਾਰ-ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਨਾ ਤਾਂ ਇਲਾਕੇ ਦੇ ਕੌਂਸਲਰ ਇਸ ਗੰਭੀਰ ਸਮੱਸਿਆ ਵੱਲ ਧਿਆਨ ਦੇ ਰਹੇ ਹਨ ਅਤੇ ਨਾ ਹੀ ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਇਸ ਸਮੱਸਿਆ ਦੇ ਹੱਲ ਲਈ ਕੋਈ ਕਦਮ ਚੁੱਕਿਆ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਚਿੰਤਾ ਪ੍ਰਗਟਾਈ ਕਿ ਗੰਦਗੀ ਅਤੇ ਬਦਬੂ ਕਾਰਨ ਬੱਚਿਆਂ ਦੀ ਸਿਹਤ ਉੱਤੇ ਮਾੜਾ ਅਸਰ ਪੈ ਰਿਹਾ ਹੈ। ਸਥਾਨਕ ਲੋਕਾਂ ਅਨੁਸਾਰ ਇਲਾਕੇ ਵਿਚ ਕਈ ਬੱਚੇ ਬਿਮਾਰ ਵੀ ਹੋ ਚੁੱਕੇ ਹਨ। ਇਸ ਦੇ ਬਾਵਜੂਦ ਸਫ਼ਾਈ ਵਿਵਸਥਾ ਵਿਚ ਸੁਧਾਰ ਨਾ ਹੋਣਾ ਨਗਰ ਨਿਗਮ ਦੀ ਕਾਰਜਪ੍ਰਣਾਲੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਭਾਜਪਾ ਆਗੂਆਂ ਨੇ ਮੰਗ ਕੀਤੀ ਕਿ ਸਕੂਲਾਂ ਦੇ ਆਲੇ-ਦੁਆਲੇ ਅਤੇ ਰਿਹਾਇਸ਼ੀ ਇਲਾਕਿਆਂ ਵਿਚ ਲੱਗੇ ਕੂੜੇ ਦੇ ਢੇਰਾਂ ਨੂੰ ਤੁਰੰਤ ਚੁਕਵਾਇਆ ਜਾਵੇ। ਭਾਜਪਾ ਨੇ ਚੇਤਾਵਨੀ ਦਿੱਤੀ ਕਿ ਜੇਕਰ ਨਗਰ ਨਿਗਮ ਪ੍ਰਸ਼ਾਸਨ ਨੇ ਜਲਦ ਇਸ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਲੋਕ ਹਿਤ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਟੀ.ਐਲ.ਐਫ. ’ਚ ਵਿਦਿਆਰਥੀਆਂ ਨੇ ਵੋਟ ਪ੍ਰਤੀ ਜਾਗਰੂਕਤਾ ਫੈਲਾਉਣ ਦਾ ਕੀਤਾ ਯਤਨ ਅਗਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਬੁਝਵਾਈ ਪਰਾਲੀ ਨੂੰ ਲੱਗੀ ਅੱਗ
Ad Position 24