10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਹਾਰਵਰਡ ਕਾਨਵੈਂਟ ਸਕੂਲ ’ਚ ਉਤਸ਼ਾਹ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ

ਬਾਘਾ ਪੁਰਾਣਾ, 10 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)- ਹਾਰਵਰਡ ਕਾਨਵੈਂਟ ਸਕੂਲ ਬਾਘਾ ਪੁਰਾਣਾ ’ਚ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਬੜੇ ਉਤਸ਼ਾਹ ਨਾਲ ਮਨਾਇਆ ਗਿਆ| ਇਸ ਮੌਕੇ ਚੇਅਰਮੈਨ ਨਵਦੀਪ ਸਿੰਘ ਬਰਾੜ, ਡਾਇਰੈਕਟਰ ਇੰਜ. ਜਗਦੀਪ ਸਿੰਘ ਬਰਾੜ ਨੇ ਸਾਰੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਇਸ ਪਵਿੱਤਰ ਤਿਉਹਾਰ ਦੀਆਂ ਵਧਾਈਆਂ ਦਿੰਦੇ ਹੋਏ ਦੱਸਿਆ ਕਿ ਇਸ ਤਿਉਹਾਰ ਨੂੰ ਧਿਆਨ ’ਚ ਰੱਖਦੇ ਹੋਏ ਪੂਰੇ ਸਕੂਲ ਨੂੰ ਬਹੁਤ ਹੀ ਸੁੰਦਰ ਅਤੇ ਆਕਰਸ਼ਕ ਢੰਗ ਨਾਲ ਸਜਾਇਆ ਗਿਆ| ਇਸ ਖੁਸ਼ੀ ਭਰੇ ਮੌਕੇ ’ਤੇ ਵਿਦਿਆਰਥੀਆਂ ਦੀ ਕਲਾ, ਰਚਨਾਤਮਿਕਤਾ ਅਤੇ ਹੁਨਰ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਰੰਗੋਲੀ ਮੁਕਾਬਲਾ ਕਰਵਾਇਆ ਗਿਆ ਅਤੇ ਨੰਨ੍ਹੇ-ਮੁੰਨ੍ਹੇ ਬੱਚਿਆਂ ਲਈ ਦੀਵੇ ਸਜਾਉਣ ਦੇ ਮੁਕਾਬਲਿਆਂ ਦਾ ਅਯੋਜਨ ਵੀ ਕੀਤਾ ਗਿਆ| ਬੱਚਿਆਂ ਨੇ ਬੜੇ ਚਾਅ ਅਤੇ ਮਿਹਨਤ ਨਾਲ ਵੱਖ-ਵੱਖ ਰੰਗਾਂ, ਫੁੱਲਾਂ ਅਤੇ ਸੁੰਦਰ ਡਿਜ਼ਾਈਨਾਂ ਦੀ ਵਰਤੋਂ ਕਰਕੇ ਮਨਮੋਹਕ ਰੰਗੋਲੀਆਂ ਬਣਾਈਆਂ| ਛੋਟੇ ਬੱਚਿਆਂ ਨੇ ਵੀ ਆਪਣੀ ਕਲਪਨਾ ਸ਼ਕਤੀ ਦਾ ਪ੍ਰਦਰਸ਼ਨ ਕਰਦਿਆਂ ਦੀਵਿਆਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ| ਇਨ੍ਹਾਂ ਮੁਕਾਬਲਿਆਂ ਰਾਹੀਂ ਬੱਚਿਆਂ ਨੂੰ ਆਪਣੀ ਕਲਾ ਦਿਖਾਉਣ ਦੇ ਨਾਲ-ਨਾਲ ਮਿਲਜੁਲ ਕੇ ਕੰਮ ਕਰਨ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਸਿੱਖਣ ਦਾ ਮੌਕਾ ਮਿਲਿਆ| ਰੰਗੋਲੀ ਮੁਕਾਬਲੇ ’ਚ ਜੂਪੀਟਰ, ਵੀਨਸ ਅਤੇ ਮਾਰਸ ਹਾਊਸ ਨੇ ਸਾਂਝੇ ਤੌਰ ’ਤੇ ਪਹਿਲਾ ਸਥਾਨ ਹਾਸਿਲ ਕੀਤਾ, ਜਦੋਂ ਕਿ ਮਰਕਰੀ ਹਾਊਸ ਨੇ ਦੂਜਾ ਸਥਾਨ ਪ੍ਰਾਪਤ ਕੀਤਾ| ਇਸ ਮੌਕੇ ਸਕੂਲ ਦੇ ਚੇਅਰਮੈਨ ਨਵਦੀਪ ਸਿੰਘ ਬਰਾੜ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਦੀ ਕਲਾ ਅਤੇ ਮਿਹਨਤ ਦੀ ਸ਼ਲਾਘਾ ਕੀਤੀ| ਦੀਵਾਲੀ ਦੇ ਇਸ ਖਾਸ ਮੌਕੇ ’ਤੇ ਚੇਅਰਮੈਨ ਨਵਦੀਪ ਸਿੰਘ ਬਰਾੜ ਨੇ ਸਕੂਲ ਦੇ ਸਮੂਹ ਅਧਿਆਪਕਾਂ, ਦਰਜਾ ਚਾਰ ਕਰਮਚਾਰੀਆਂ ਅਤੇ ਡਰਾਈਵਰ ਸਾਹਿਬਾਨ ਦੀ ਮਿਹਨਤ ਅਤੇ ਸਹਿਯੋਗ ਦੀ ਕਦਰ ਕਰਦਿਆਂ ਉਨ੍ਹਾਂ ਨੂੰ ਤੋਹਫੇ ਵੀ ਦਿੱਤੇ| ਇਸ ਤੋਂ ਇਲਾਵਾ ਸਕੂਲ ਦੇ ਡਾਇਰੈਕਟਰ ਇੰਜ.

Ad Position 21
No active advertisement
ਦੀਵਾਲੀ ਦੇ ਤਿਉਹਾਰ ਮੌਕੇ ਹਾਰਵਰਡ ਕਾਨਵੈਂਟ ਸਕੂਲ ਬਾਘਾ ਪੁਰਾਣਾ ’ਚ ਵਿਦਿਆਰਥੀਆਂ ਵਲੋਂ ਬਣਾਈ ਗਈ ਰੰਗੋਲੀ ਨੂੰ ਦੇਖਦੇ ਹੋਏ ਚੇਅਰਮੈਨ ਨਵਦੀਪ ਸਿੰਘ ਬਰਾੜ ਤੇ ਹੋਰ| ਤਸਵੀਰ: ਮਾਣੂੰਕੇ 11-11-2026
ਬਾਘਾ ਪੁਰਾਣਾ, 10 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)- ਹਾਰਵਰਡ ਕਾਨਵੈਂਟ ਸਕੂਲ ਬਾਘਾ ਪੁਰਾਣਾ ’ਚ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਬੜੇ ਉਤਸ਼ਾਹ ਨਾਲ ਮਨਾਇਆ ਗਿਆ| ਇਸ ਮੌਕੇ ਚੇਅਰਮੈਨ ਨਵਦੀਪ ਸਿੰਘ ਬਰਾੜ, ਡਾਇਰੈਕਟਰ ਇੰਜ. ਜਗਦੀਪ ਸਿੰਘ ਬਰਾੜ ਨੇ ਸਾਰੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਇਸ ਪਵਿੱਤਰ ਤਿਉਹਾਰ ਦੀਆਂ ਵਧਾਈਆਂ ਦਿੰਦੇ ਹੋਏ ਦੱਸਿਆ ਕਿ ਇਸ ਤਿਉਹਾਰ ਨੂੰ ਧਿਆਨ ’ਚ ਰੱਖਦੇ ਹੋਏ ਪੂਰੇ ਸਕੂਲ ਨੂੰ ਬਹੁਤ ਹੀ ਸੁੰਦਰ ਅਤੇ ਆਕਰਸ਼ਕ ਢੰਗ ਨਾਲ ਸਜਾਇਆ ਗਿਆ| ਇਸ ਖੁਸ਼ੀ ਭਰੇ ਮੌਕੇ ’ਤੇ ਵਿਦਿਆਰਥੀਆਂ ਦੀ ਕਲਾ, ਰਚਨਾਤਮਿਕਤਾ ਅਤੇ ਹੁਨਰ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਰੰਗੋਲੀ ਮੁਕਾਬਲਾ ਕਰਵਾਇਆ ਗਿਆ ਅਤੇ ਨੰਨ੍ਹੇ-ਮੁੰਨ੍ਹੇ ਬੱਚਿਆਂ ਲਈ ਦੀਵੇ ਸਜਾਉਣ ਦੇ ਮੁਕਾਬਲਿਆਂ ਦਾ ਅਯੋਜਨ ਵੀ ਕੀਤਾ ਗਿਆ| ਬੱਚਿਆਂ ਨੇ ਬੜੇ ਚਾਅ ਅਤੇ ਮਿਹਨਤ ਨਾਲ ਵੱਖ-ਵੱਖ ਰੰਗਾਂ, ਫੁੱਲਾਂ ਅਤੇ ਸੁੰਦਰ ਡਿਜ਼ਾਈਨਾਂ ਦੀ ਵਰਤੋਂ ਕਰਕੇ ਮਨਮੋਹਕ ਰੰਗੋਲੀਆਂ ਬਣਾਈਆਂ| ਛੋਟੇ ਬੱਚਿਆਂ ਨੇ ਵੀ ਆਪਣੀ ਕਲਪਨਾ ਸ਼ਕਤੀ ਦਾ ਪ੍ਰਦਰਸ਼ਨ ਕਰਦਿਆਂ ਦੀਵਿਆਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ| ਇਨ੍ਹਾਂ ਮੁਕਾਬਲਿਆਂ ਰਾਹੀਂ ਬੱਚਿਆਂ ਨੂੰ ਆਪਣੀ ਕਲਾ ਦਿਖਾਉਣ ਦੇ ਨਾਲ-ਨਾਲ ਮਿਲਜੁਲ ਕੇ ਕੰਮ ਕਰਨ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਸਿੱਖਣ ਦਾ ਮੌਕਾ ਮਿਲਿਆ| ਰੰਗੋਲੀ ਮੁਕਾਬਲੇ ’ਚ ਜੂਪੀਟਰ, ਵੀਨਸ ਅਤੇ ਮਾਰਸ ਹਾਊਸ ਨੇ ਸਾਂਝੇ ਤੌਰ ’ਤੇ ਪਹਿਲਾ ਸਥਾਨ ਹਾਸਿਲ ਕੀਤਾ, ਜਦੋਂ ਕਿ ਮਰਕਰੀ ਹਾਊਸ ਨੇ ਦੂਜਾ ਸਥਾਨ ਪ੍ਰਾਪਤ ਕੀਤਾ| ਇਸ ਮੌਕੇ ਸਕੂਲ ਦੇ ਚੇਅਰਮੈਨ ਨਵਦੀਪ ਸਿੰਘ ਬਰਾੜ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਦੀ ਕਲਾ ਅਤੇ ਮਿਹਨਤ ਦੀ ਸ਼ਲਾਘਾ ਕੀਤੀ| ਦੀਵਾਲੀ ਦੇ ਇਸ ਖਾਸ ਮੌਕੇ ’ਤੇ ਚੇਅਰਮੈਨ ਨਵਦੀਪ ਸਿੰਘ ਬਰਾੜ ਨੇ ਸਕੂਲ ਦੇ ਸਮੂਹ ਅਧਿਆਪਕਾਂ, ਦਰਜਾ ਚਾਰ ਕਰਮਚਾਰੀਆਂ ਅਤੇ ਡਰਾਈਵਰ ਸਾਹਿਬਾਨ ਦੀ ਮਿਹਨਤ ਅਤੇ ਸਹਿਯੋਗ ਦੀ ਕਦਰ ਕਰਦਿਆਂ ਉਨ੍ਹਾਂ ਨੂੰ ਤੋਹਫੇ ਵੀ ਦਿੱਤੇ| ਇਸ ਤੋਂ ਇਲਾਵਾ ਸਕੂਲ ਦੇ ਡਾਇਰੈਕਟਰ ਇੰਜ. ਜਗਦੀਪ ਸਿੰਘ ਬਰਾੜ, ਪ੍ਰੈਜ਼ੀਡੈਂਟ ਨਵਜੋਤ ਕੌਰ ਬਰਾੜ ਅਤੇ ਚੇਅਰਮੈਨ ਨਵਦੀਪ ਸਿੰਘ ਬਰਾੜ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਦੀਵਾਲੀ ਸਾਨੂੰ ਹਨੇਰੇ ਤੋਂ ਰੌਸ਼ਨੀ ਵੱਲ, ਬੁਰਾਈ ਤੋਂ ਨੇਕੀ ਵੱਲ ਅਤੇ ਨਿਰਾਸ਼ਾ ਤੋਂ ਆਸ ਵੱਲ ਵਧਣ ਦੀ ਪ੍ਰੇਰਨਾ ਦਿੰਦੀ ਹੈ|
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਧਰਮਕੋਟ ਅਤੇ ਬਾਘਾ ਪੁਰਾਣਾ ਦੀਆਂ ਚੋਣਾਂ ਲਈ ਪੋਲਿੰਗ ਸਟੇਸ਼ਨਾਂ ਸਮੇਤ ਸਾਰੇ ਮੁਢਲੇ ਪ੍ਰਬੰਧ ਮੁਕੰਮਲ ਅਗਲੀ ਖ਼ਬਰ ਮੰਡੀਆਂ ’ਚ ਖ਼ਰੀਦ ਬੰਦ ਕਰਨ ਨਾਲ ਕਿਸਾਨਾਂ ਤੇ ਆੜ੍ਹਤੀਆਂ ’ਚ ਚਿੰਤਾ ਦੀ ਲਹਿਰ
Ad Position 24