10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਮੋਗਾ ਸਥਿਤ ਆਸ਼ਰਮ ’ਚ ਮਨਾਈ ਗਰੀਨ ਦੀਵਾਲੀ

ਮੋਗਾ, 10 ਨਵੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਮੋਗਾ ਸਥਿਤ ਆਸ਼ਰਮ ਵਿਖੇ ‘ਗਰੀਨ ਦੀਵਾਲੀ’ ਦੇ ਤਿਉਹਾਰ ਮੌਕੇ ਇਕ ਵਿਸ਼ੇਸ਼ ਵਾਤਾਵਰਣ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ। ਸਵੇਰ ਤੋਂ ਹੀ ਆਸ਼ਰਮ ਦਾ ਸਮੁੱਚਾ ਪਰਿਸਰ ਦੀਵਿਆਂ, ਫੁੱਲਾਂ ਅਤੇ ਕੁਦਰਤੀ ਰੰਗਾਂ ਨਾਲ ਸਜਾਇਆ ਗਿਆ ਸੀ।

Ad Position 21
No active advertisement
ਅਜੀਤ ਡੈਸਕ 11-11-2026
ਮੋਗਾ, 10 ਨਵੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਮੋਗਾ ਸਥਿਤ ਆਸ਼ਰਮ ਵਿਖੇ ‘ਗਰੀਨ ਦੀਵਾਲੀ’ ਦੇ ਤਿਉਹਾਰ ਮੌਕੇ ਇਕ ਵਿਸ਼ੇਸ਼ ਵਾਤਾਵਰਣ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ। ਸਵੇਰ ਤੋਂ ਹੀ ਆਸ਼ਰਮ ਦਾ ਸਮੁੱਚਾ ਪਰਿਸਰ ਦੀਵਿਆਂ, ਫੁੱਲਾਂ ਅਤੇ ਕੁਦਰਤੀ ਰੰਗਾਂ ਨਾਲ ਸਜਾਇਆ ਗਿਆ ਸੀ। ਇਸ ਉਪਰਾਲੇ ਦਾ ਮੁੱਖ ਉਦੇਸ਼ ਦੀਵਾਲੀ ਦੇ ਤਿਉਹਾਰ ਨੂੰ ਕੁਦਰਤ ਅਨੁਕੂਲ ਢੰਗ ਨਾਲ ਮਨਾਉਣਾ, ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣਾ ਅਤੇ ਸਮਾਜ ਵਿਚ ਵਾਤਾਵਰਣ ਦੀ ਸੰਭਾਲ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਜਗਾਉਣਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਭੂ ਰਾਮ ਦੇ ਅਯੁੱਧਿਆ ਆਗਮਨ ਦੇ ਪਾਵਨ ਪ੍ਰਸੰਗ ਨੂੰ ਯਾਦ ਕਰਦਿਆਂ ਕੀਤੀ ਗਈ। ਪ੍ਰਭੂ ਰਾਮ ਨੇ 14 ਸਾਲ ਦਾ ਬਨਵਾਸ ਪੂਰਾ ਕਰਕੇ ਮਾਤਾ ਸੀਤਾ ਅਤੇ ਭਰਾ ਲਕਸ਼ਮਣ ਸਮੇਤ ਅਯੁੱਧਿਆ ਵਿਚ ਪ੍ਰਵੇਸ਼ ਕੀਤਾ ਸੀ। ਉਨ੍ਹਾਂ ਦੇ ਸਵਾਗਤ ਵਿਚ ਅਯੁੱਧਿਆ ਵਾਸੀਆਂ ਨੇ ਆਪਣੇ ਘਰਾਂ ਵਿਚ ਘਿਉ ਦੇ ਦੀਵੇ ਜਗਾਏ ਸਨ ਅਤੇ ਹਰ ਘਰ ਵਿਚ ਖ਼ੁਸ਼ੀਆਂ ਮਨਾਈਆਂ ਗਈਆਂ ਸਨ। ਉਦੋਂ ਤੋਂ ਹੀ ਦੀਵਾਲੀ ਦਾ ਪਾਵਨ ਤਿਉਹਾਰ ਮਨਾਇਆ ਜਾਂਦਾ ਹੈ। ਇਸੇ ਦਿਨ ‘ਬੰਦੀ ਛੋੜ ਦਿਵਸ’ ਵੀ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੂੰ ਮੁਗ਼ਲ ਸ਼ਾਸਕ ਜਹਾਂਗੀਰ ਨੇ ਗਵਾਲੀਅਰ ਦੇ ਕਿਲ੍ਹੇ ਵਿਚ ਕੈਦ ਕਰ ਦਿੱਤਾ ਸੀ। ਗੁਰੂ ਸਾਹਿਬ ਨੇ ਆਪਣੀ ਰਿਹਾਈ ਦੇ ਨਾਲ ਇਹ ਸ਼ਰਤ ਰੱਖੀ ਕਿ ਉਨ੍ਹਾਂ ਦੇ ਨਾਲ ਕੈਦ ਕੀਤੇ ਗਏ 52 ਰਾਜਿਆਂ ਨੂੰ ਵੀ ਆਜ਼ਾਦ ਕੀਤਾ ਜਾਵੇ। ਅੰਤ ਵਿਚ ਗੁਰੂ ਸਾਹਿਬ ਜੀ 52 ਰਾਜਿਆਂ ਸਮੇਤ ਕੈਦ ਤੋਂ ਮੁਕਤ ਹੋ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਪਰਤੇ। ਇਸ ਖ਼ੁਸ਼ੀ ਵਿਚ ਸ੍ਰੀ ਹਰਿਮੰਦਰ ਸਾਹਿਬ ਨੂੰ ਦੀਵਿਆਂ ਨਾਲ ਸਜਾਇਆ ਗਿਆ ਸੀ। ਆਸ਼ਰਮ ਵਿਚ ਦੀਵਿਆਂ ਅਤੇ ਕੁਦਰਤੀ ਰੰਗਾਂ ਨਾਲ ਸੁੰਦਰ ਰੰਗੋਲੀਆਂ ਬਣਾਈਆਂ ਗਈਆਂ। ਬੱਚਿਆਂ ਨੇ ਵਾਤਾਵਰਣ ਨਾਲ ਸਬੰਧਿਤ ਸੁੰਦਰ ਚਿੱਤਰ ਬਣਾਏ। ਭਜਨ-ਕੀਰਤਨ ਕੀਤਾ ਗਿਆ । ਇਸ ਮੌਕੇ ਸਾਧਵੀ ਜਗਦੀਪਾ ਭਾਰਤੀ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ‘’ਗਰੀਨ ਦੀਵਾਲੀ ਸਿਰਫ਼ ਇਕ ਦਿਨ ਤੱਕ ਸੀਮਤ ਰਹਿਣ ਵਾਲਾ ਅਭਿਆਨ ਨਹੀਂ ਹੈ, ਸਗੋਂ ਕੁਦਰਤ ਪ੍ਰਤੀ ਸੰਵੇਦਨਸ਼ੀਲਤਾ ਅਤੇ ਜ਼ਿੰਮੇਵਾਰੀ ਨੂੰ ਆਪਣੀ ਜੀਵਨ-ਸ਼ੈਲੀ ਦਾ ਹਿੱਸਾ ਬਣਾਉਣ ਦਾ ਸੰਦੇਸ਼ ਹੈ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰਪੰਚ ਅਮਰਜੀਤ ਸਿੰਘ ਗਿੱਲ ਭੁੱਟੋ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਅਗਲੀ ਖ਼ਬਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਭਰਵਾਂ ਸੁਆਗਤ ਕੀਤਾ ਜਾਵੇਗਾ-ਪ੍ਰਧਾਨ ਧਾਲੀਵਾਲ
Ad Position 24