11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਵਿਖੇ ਬੰਦੀ ਛੋੜ ਦਿਵਸ ਮਨਾਇਆ

ਬਾਘਾ ਪੁਰਾਣਾ, 10 ਨਵੰਬਰ (ਟਿੰਕੂ ਕਾਠਪਾਲ)- ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਚੰਦ ਪੁਰਾਣਾ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਦੇ ਸਹਿਯੋਗ ਨਾਲ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਵੱਡੀ ਗਿਣਤੀ ’ਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ।

Ad Position 21
No active advertisement
ਸੰਤ ਬਾਬਾ ਗੁਰਦੀਪ ਸਿੰਘ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਅਤੇ ਹਜ਼ੂਰੀ ਰਾਗੀ ਭਾਈ ਇਕਬਾਲ ਸਿੰਘ ਲੰਗੇਆਣਾ ਕੀਰਤਨ ਕਰਦੇ ਹੋਏ| ਤਸਵੀਰਾਂ: ਕਾਠਪਾਲ 11-11-2026
ਬਾਘਾ ਪੁਰਾਣਾ, 10 ਨਵੰਬਰ (ਟਿੰਕੂ ਕਾਠਪਾਲ)- ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਚੰਦ ਪੁਰਾਣਾ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਦੇ ਸਹਿਯੋਗ ਨਾਲ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਵੱਡੀ ਗਿਣਤੀ ’ਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ। ਇਸ ਮੌਕੇ ਤਿੰਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਜਾਏ ਗਏ ਧਾਰਮਿਕ ਦੀਵਾਨਾਂ ਦੌਰਾਨ ਹਜ਼ੂਰੀ ਰਾਗੀ ਭਾਈ ਸੋਹਣ ਸਿੰਘ ਅਤੇ ਭਾਈ ਇਕਬਾਲ ਸਿੰਘ ਲੰਗੇਆਣੇ ਵਾਲਿਆਂ ਨੇ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਬਾਬਾ ਗੁਰਦੀਪ ਸਿੰਘ ਨੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਇਸ ਦਿਨ ਸਿੱਖਾਂ ਦੇ ਛੇਵੇਂ ਗੁਰੂ ਹਰਿਗੋਬਿੰਦ ਸਾਹਿਬ ਨੇ ਗਵਾਲੀਅਰ ਦੇ ਕਿਲ੍ਹੇ ’ਚੋਂ ਆਪਣੀ ਰਿਹਾਈ ਸਮੇਂ 52 ਰਾਜਿਆਂ ਨੂੰ ਵੀ ਕੈਦ ਵਿਚੋਂ ਆਜ਼ਾਦ ਕਰਵਾਇਆ ਸੀ। ਇਸ ਉਦਾਰਤਾ, ਦੂਰਅੰਦੇਸ਼ੀ ਅਤੇ ਮਨੁੱਖਤਾ ਪ੍ਰਤੀ ਪਿਆਰ ਦੀ ਭਾਵਨਾ ਸਦਕਾ ਹੀ ਉਨ੍ਹਾਂ ਨੂੰ ਬੰਦੀ ਛੋੜ ਦਾਤਾ ਦੇ ਨਾਂਅ ਨਾਲ ਯਾਦ ਕੀਤਾ ਜਾਂਦਾ ਹੈ। ਸੰਤ ਬਾਬਾ ਗੁਰਦੀਪ ਸਿੰਘ ਨੇ ਕਿਹਾ ਕਿ ਗੁਰੂ ਘਰਾਂ ਵਿਚ ਮਨਾਏ ਜਾਂਦੇ ਅਜਿਹੇ ਪਾਵਨ ਦਿਹਾੜੇ ਨਵੀਂ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ, ਧਾਰਮਿਕ ਮਰਿਆਦਾ ਅਤੇ ਸਿੱਖ ਇਤਿਹਾਸ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਚੇਅਰਮੈਨ ਇੰਦਰਜੀਤ ਸਿੰਘ ਬੀੜ ਚੜਿੱਕ, ਸੁੱਖਾ ਸਿੰਘ ਮੋਗਾ, ਬਿੱਲੂ ਸਿੰਘ ਚੰਦ ਪੁਰਾਣਾ, ਧਰਮ ਸਿੰਘ, ਹਰਜਿੰਦਰ ਸਿੰਘ ਕਾਲੇਕੇ, ਦਰਸ਼ਨ ਸਿੰਘ ਡਰੋਲੀ ਭਾਈ, ਨਿਰਮਲ ਸਿੰਘ ਡੇਅਰੀ ਵਾਲੇ, ਡਾ. ਅਵਤਾਰ ਸਿੰਘ ਖੋਸਾ, ਅਜਮੇਰ ਸਿੰਘ, ਚਮਕੌਰ ਸਿੰਘ ਚੰਦ ਪੁਰਾਣਾ, ਸਰਪੰਚ ਜਸਕਰਨ ਸਿੰਘ ਕਾਕਾ, ਰਾਜੂ ਸਿੰਘ, ਨਿਰਮਲ ਸਿੰਘ, ਕਿਸਾਨ ਆਗੂ ਬੰਟੀ ਢਿੱਲੋਂ, ਸੋਨੀ ਪੰਚਾਇਤ ਮੈਂਬਰ, ਸਰਪੰਚ ਪ੍ਰਿਤਪਾਲ ਸਿੰਘ, ਖੇਮ ਸਿੰਘ ਸਮੇਤ ਹੋਰ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਜ ਪੱਧਰੀ ਖੇਡਾਂ ’ਚ ਐਸ.ਐਮ.ਡੀ. ਸਕੂਲ ਦੀ ਚੜ੍ਹਤ ਅਗਲੀ ਖ਼ਬਰ ਸਾਬਕਾ ਸਰਪੰਚ ਅਮਰਜੀਤ ਸਿੰਘ ਗਿੱਲ ਭੁੱਟੋ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ
Ad Position 24