11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਬਲੂਮਿੰਗ ਬਡਜ਼ ਸਕੂਲ ਮੋਗਾ ‘ਚ ‘ਰੀਨਿਊਏਬਲ ਐਨਰਜੀ’ ਵਿਸ਼ੇ ’ਤੇ ਵਿਸ਼ੇਸ਼ ਸਭਾ ਕਰਵਾਈ

ਮੋਗਾ, 10 ਨਵੰਬਰ (ਸੁਰਿੰਦਰਪਾਲ ਸਿੰਘ)- ਬਲੂਮਿੰਗ ਬਡਜ਼ ਸਕੂਲ, ਮੋਗਾ ’ਚ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਅਤੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.

Ad Position 21
No active advertisement
ਬਲੂਮਿੰਗ ਬਡਜ਼ ਸਕੂਲ ਮੋਗਾ ‘ਚ ‘ਰੀਨਿਊਏਬਲ ਐਨਰਜੀ’ ਵਿਸ਼ੇ ‘ਤੇ ਕਰਵਾਏ ਪ੍ਰੋਗਰਾਮ ਦੌਰਾਨ ਚਾਰਟ ਤੇ ਆਰਟੀਕਲ ਪੇਸ਼ ਕਰਦੇ ਵਿਦਿਆਰਥੀ, ਨਾਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਤੇ ਹੋਰ। ਅਜੀਤ ਤਸਵੀਰ 11-11-2026
ਮੋਗਾ, 10 ਨਵੰਬਰ (ਸੁਰਿੰਦਰਪਾਲ ਸਿੰਘ)- ਬਲੂਮਿੰਗ ਬਡਜ਼ ਸਕੂਲ, ਮੋਗਾ ’ਚ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਅਤੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐਸ.ਈ.) ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਨੁਸਾਰ ‘ਰੀਨਿਊਏਬਲ ਐਨਰਜੀ’ (ਨਵਿਆਉਣ ਯੋਗ ਊਰਜਾ) ਵਿਸ਼ੇ ’ਤੇ ਇਕ ਵਿਸ਼ੇਸ਼ ਸਭਾ ਕਰਵਾਈ ਗਈ। ਸਭਾ ਦੌਰਾਨ ਵਿਦਿਆਰਥੀਆਂ ਨੇ ਨਵਿਆਉਣ ਯੋਗ ਊਰਜਾ ਦੇ ਵੱਖ-ਵੱਖ ਸਰੋਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਕੋਲਾ, ਪੈਟਰੋਲ ਅਤੇ ਡੀਜ਼ਲ ਵਰਗੇ ਜੈਵਿਕ ਬਾਲਣ ਸੀਮਤ ਮਾਤਰਾ ਵਿਚ ਹਨ ਅਤੇ ਇਨ੍ਹਾਂ ਦੇ ਸਾੜਨ ਨਾਲ ਹਵਾ ਪ੍ਰਦੂਸ਼ਣ ਅਤੇ ਗਲੋਬਲ ਵਾਰਮਿੰਗ ਵਿਚ ਵਾਧਾ ਹੁੰਦਾ ਹੈ। ਇਸ ਦੇ ਉਲਟ, ਸੂਰਜੀ ਊਰਜਾ, ਪੌਣ ਊਰਜਾ, ਪਣ-ਬਿਜਲੀ, ਜੈਵਿਕ ਗੈਸ (ਬਾਇਓ ਗੈਸ) ਅਤੇ ਭੂ-ਤਾਪੀ ਊਰਜਾ ਅਜਿਹੇ ਸਰੋਤ ਹਨ ਜੋ ਕੁਦਰਤ ਵਿਚੋਂ ਲਗਾਤਾਰ ਮਿਲਦੇ ਰਹਿੰਦੇ ਹਨ ਅਤੇ ਵਾਤਾਵਰਨ ਨੂੰ ਨੁਕਸਾਨ ਵੀ ਨਹੀਂ ਪਹੁੰਚਾਉਂਦੇ। ਇਸ ਲਈ ਘਰਾਂ, ਸਕੂਲਾਂ, ਖੇਤਾਂ ਅਤੇ ਦਫ਼ਤਰਾਂ ਦੀਆਂ ਛੱਤਾਂ ‘ਤੇ ਸੋਲਰ ਪੈਨਲ ਲਗਾ ਕੇ ਬਿਜਲੀ ਦੇ ਖ਼ਰਚੇ ਨੂੰ ਕਾਫ਼ੀ ਘਟਾਇਆ ਜਾ ਸਕਦਾ ਹੈ। ਪੰਜਾਬ ਵਰਗੇ ਖੇਤੀ ਪ੍ਰਧਾਨ ਸੂਬੇ ਵਿਚ ਸੋਲਰ ਪੰਪਾਂ ਦੀ ਵਰਤੋਂ ਕਿਸਾਨਾਂ ਲਈ ਬਹੁਤ ਲਾਭਦਾਇਕ ਸਿੱਧ ਹੋ ਸਕਦੀ ਹੈ। ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਸੀ.ਬੀ.ਐਸ.ਈ. ਵਲੋਂ ਸਕੂਲਾਂ ਨੂੰ ਸਮੇਂ-ਸਮੇਂ ‘ਤੇ ਵਾਤਾਵਰਨ ਸਿੱਖਿਆ, ਊਰਜਾ ਸੰਭਾਲ ਅਤੇ ਟਿਕਾਊ ਜੀਵਨ-ਸ਼ੈਲੀ ਨਾਲ ਜੁੜੀਆਂ ਗਤੀਵਿਧੀਆਂ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਇਸੇ ਕੜੀ ਤਹਿਤ ਇਹ ਸਭਾ ਆਯੋਜਿਤ ਕੀਤੀ ਗਈ ਹੈ, ਤਾਂ ਜੋ ਵਿਦਿਆਰਥੀ ਕਿਤਾਬੀ ਗਿਆਨ ਦੇ ਨਾਲ-ਨਾਲ ਅਸਲ ਜ਼ਿੰਦਗੀ ਨਾਲ ਜੁੜੇ ਮੁੱਦਿਆਂ ਪ੍ਰਤੀ ਵੀ ਸੰਵੇਦਨਸ਼ੀਲ ਬਣ ਸਕਣ। ਚੇਅਰਪਰਸਨ ਮੈਡਮ ਕਮਲ ਸੈਣੀ ਨੇ ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ’ਚ ਕੁਝ ਸਧਾਰਨ ਪਰ ਪ੍ਰਭਾਵਸ਼ਾਲੀ ਆਦਤਾਂ ਅਪਣਾਉਣ ਦੀ ਅਪੀਲ ਕੀਤੀ, ਜਿਵੇਂ ਕਿ ਕਮਰੇ ਵਿਚੋਂ ਬਾਹਰ ਜਾਣ ਵੇਲੇ ਬੱਤੀਆਂ ਅਤੇ ਪੱਖੇ ਬੰਦ ਕਰਨਾ, ਐਲ.ਈ.ਡੀ. ਬਲਬਾਂ ਦੀ ਵਰਤੋਂ ਕਰਨਾ, ਬਿਜਲੀ ਦੇ ਉਪਕਰਨ ਵਰਤੋਂ ਤੋਂ ਬਾਅਦ ਸਵਿੱਚ ਤੋਂ ਬੰਦ ਕਰਨਾ ਅਤੇ ਛੋਟੀ ਦੂਰੀ ਲਈ ਸਾਈਕਲ ਜਾਂ ਪੈਦਲ ਚੱਲਣ ਨੂੰ ਤਰਜੀਹ ਦੇਣਾ।
Ad Position 22
No active advertisement
ਪਿਛਲੀ ਖ਼ਬਰ ਡਰੀਮਿੰਗ ਐਬਰੌਡ ਸੰਸਥਾ ਨੇ ਲਗਵਾਇਆ ਕੈਨੇਡਾ ਦਾ ਇਕ ਹੋਰ ਸਟੱਡੀ ਵੀਜ਼ਾ ਅਗਲੀ ਖ਼ਬਰ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਭਜਨ ਸੰਧਿਆ ਦੇ ਸੱਦਾ ਪੱਤਰ ਭੇਟ ਕੀਤੇ
Ad Position 24