11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਡਾ. ਸੈਫੁਦੀਨ ਕਿਚਲੂ ਪਬਲਿਕ ਸਕੂਲ ਦੇ ਨੰਨ੍ਹੇ ਕਲਾਕਾਰਾਂ ਨੇ ਰਾਮ-ਲੀਲ੍ਹਾ ਦੇ ਮੰਚਨ ਨਾਲ ਬੰਨ੍ਹਿਆ ਸਮਾਂ

ਮੋਗਾ, 10 ਨਵੰਬਰ (ਸੁਰਿੰਦਰਪਾਲ ਸਿੰਘ)-ਸਥਾਨਕ ਡਾ. ਸੈਫੁਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਵਲੋਂ ਪ੍ਰਭੂ ਰਾਮ ਦੇ ਜੀਵਨ ‘ਤੇ ਆਧਾਰਿਤ ਰਾਮ-ਲੀਲ੍ਹਾ ਦਾ ਮੰਚਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 11-11-2026
ਮੋਗਾ, 10 ਨਵੰਬਰ (ਸੁਰਿੰਦਰਪਾਲ ਸਿੰਘ)-ਸਥਾਨਕ ਡਾ. ਸੈਫੁਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਵਲੋਂ ਪ੍ਰਭੂ ਰਾਮ ਦੇ ਜੀਵਨ ‘ਤੇ ਆਧਾਰਿਤ ਰਾਮ-ਲੀਲ੍ਹਾ ਦਾ ਮੰਚਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਨੰਨ੍ਹੇ ਕਲਾਕਾਰਾਂ ਨੇ ਆਪਣੀ ਬਿਹਤਰੀਨ ਅਦਾਕਾਰੀ, ਪ੍ਰਭਾਵਸ਼ਾਲੀ ਸੰਵਾਦ ਅਦਾਇਗੀ, ਮਨਮੋਹਕ ਪਹਿਰਾਵੇ ਅਤੇ ਆਕਰਸ਼ਕ ਮੰਚ ਪੇਸ਼ਕਾਰੀਆਂ ਨਾਲ ਹਾਜ਼ਰ ਦਰਸ਼ਕਾਂ ਦਾ ਮਨ ਮੋਹ ਲਿਆ। ਨੰਨ੍ਹੇ ਕਲਾਕਾਰਾਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨੇ ਦਰਸ਼ਕਾਂ ਦੀਆਂ ਖੂਬ ਤਾੜੀਆਂ ਬਟੋਰੀਆਂ। ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਕੁਮਾਰ ਗਰਗ ਨੇ ਕਿਹਾ ਕਿ ਰਾਮ-ਲੀਲ੍ਹਾ ਸਿਰਫ਼ ਇਕ ਧਾਰਮਿਕ ਅਤੇ ਸੱਭਿਆਚਾਰਕ ਪੇਸ਼ਕਾਰੀ ਹੀ ਨਹੀਂ, ਸਗੋਂ ਸਾਡੀ ਅਮੀਰ ਭਾਰਤੀ ਸਭਿਅਤਾ, ਸੰਸਕਾਰਾਂ ਅਤੇ ਜੀਵਨ ਕਦਰਾਂ-ਕੀਮਤਾਂ ਦੀ ਜੀਵੰਤ ਝਲਕ ਹੈ। ਸਕੂਲ ਦੀ ਡਾਇਰੈਕਟਰ ਸੁਨੀਤਾ ਰਾਣੀ ਗਰਗ ਨੇ ਵੀ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖਿਆ ਦਾ ਅਸਲ ਉਦੇਸ਼ ਸਿਰਫ਼ ਪਾਠ-ਪੁਸਤਕਾਂ ਤੱਕ ਸੀਮਤ ਗਿਆਨ ਦੇਣਾ ਨਹੀਂ, ਸਗੋਂ ਬੱਚਿਆਂ ਦਾ ਬੌਧਿਕ, ਨੈਤਿਕ, ਸਮਾਜਿਕ, ਸਭਿਆਚਾਰਕ ਅਤੇ ਰਚਨਾਤਮਿਕ ਵਿਕਾਸ ਯਕੀਨੀ ਬਣਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਬਾਪੂ ਨਿਰਭੈ ਸਿੰਘ ਕੋਟਲਾ ਨੂੰ ਦਿੱਤੀ ਅੰਤਿਮ ਵਿਦਾਇਗੀ ਅਗਲੀ ਖ਼ਬਰ ਬਕਾਏ ਸਮੇਂ ’ਤੇ ਨਾ ਦੇਣ ਕਾਰਨ ਪੈਨਸ਼ਨਰ ਨਿਰਾਸ਼-ਭੁੱਲਰ
Ad Position 24