15 ਨੂੰ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਹੋਵੇਗਾ ਗੁਰਮਤਿ ਕੀਰਤਨ ਸਮਾਗਮ-ਪ੍ਰਧਾਨ ਬਲਜੀਤ ਸਿੰਘ ਵਿੱਕੀ
ਮੋਗਾ, 10 ਨਵੰਬਰ (ਸੁਰਿੰਦਰਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸ਼ਬਦ ਪ੍ਰਚਾਰ ਮਿਸ਼ਨ ਤਹਿਤ ਗੁਰਮਤਿ ਕੀਰਤਨ ਸਮਾਗਮ ਸ੍ਰੀ ਗੁਰੂ ਰਾਮ ਦਾਸ ਕੀਰਤਨ ਦਰਬਾਰ ਕਮੇਟੀ ਮੋਗਾ ਵਲੋਂ 15 ਨਵੰਬਰ ਦਿਨ ਐਤਵਾਰ ਨੂੰ ਸ਼ਾਮ 5. 30 ਵਜੇ ਤੋਂ ਰਾਤ 11 ਵਜੇ ਤੱਕ ਸਥਾਨਕ ਸ਼ਹਿਰ ਦੇ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਕਰਵਾਇਆ ਜਾ ਰਿਹਾ ਹੈ| ਸਮਾਗਮ ਦੇ ਸੱਦਾ ਪੱਤਰ ਧਾਰਮਿਕ, ਸਮਾਜ ਸੇਵੀ ਸੰਸਥਾਵਾਂ ਅਤੇ ਪ੍ਰਮੁੱਖ ਸ਼ਖਸੀਅਤਾਂ ਨੂੰ ਵੰਡੇ ਜਾ ਰਹੇ ਹਨ| ਇਸੇ ਕੜੀ ਤਹਿਤ ਸੰਸਥਾ ਦੇ ਮੁੱਖ ਸੇਵਾਦਾਰ ਬਲਜੀਤ ਸਿੰਘ ਵਿਕੀ, ਕੁਆਰਡੀਨੇਟਰ ਸਤਨਾਮ ਸਿੰਘ ਬੀ.
ਮੋਗਾ, 10 ਨਵੰਬਰ (ਸੁਰਿੰਦਰਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸ਼ਬਦ ਪ੍ਰਚਾਰ ਮਿਸ਼ਨ ਤਹਿਤ ਗੁਰਮਤਿ ਕੀਰਤਨ ਸਮਾਗਮ ਸ੍ਰੀ ਗੁਰੂ ਰਾਮ ਦਾਸ ਕੀਰਤਨ ਦਰਬਾਰ ਕਮੇਟੀ ਮੋਗਾ ਵਲੋਂ 15 ਨਵੰਬਰ ਦਿਨ ਐਤਵਾਰ ਨੂੰ ਸ਼ਾਮ 5.30 ਵਜੇ ਤੋਂ ਰਾਤ 11 ਵਜੇ ਤੱਕ ਸਥਾਨਕ ਸ਼ਹਿਰ ਦੇ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਕਰਵਾਇਆ ਜਾ ਰਿਹਾ ਹੈ| ਸਮਾਗਮ ਦੇ ਸੱਦਾ ਪੱਤਰ ਧਾਰਮਿਕ, ਸਮਾਜ ਸੇਵੀ ਸੰਸਥਾਵਾਂ ਅਤੇ ਪ੍ਰਮੁੱਖ ਸ਼ਖਸੀਅਤਾਂ ਨੂੰ ਵੰਡੇ ਜਾ ਰਹੇ ਹਨ| ਇਸੇ ਕੜੀ ਤਹਿਤ ਸੰਸਥਾ ਦੇ ਮੁੱਖ ਸੇਵਾਦਾਰ ਬਲਜੀਤ ਸਿੰਘ ਵਿਕੀ, ਕੁਆਰਡੀਨੇਟਰ ਸਤਨਾਮ ਸਿੰਘ ਬੀ.ਏ., ਉੱਘੀ ਧਾਰਮਿਕ ਸ਼ਖਸੀਅਤ ਸੁਖਜੀਵਨ ਸਿੰਘ ਸੁੱਖਾ ਰੌਲੀ ਵਲੋਂ ਅੱਜ ਬਾਬਾ ਰੇਸ਼ਮ ਸਿੰਘ ਖੁਖਰਾਣਾ ਅਤੇ ਨਗਰ ਨਿਗਮ ਮੋਗਾ ਦੇ ਮੇਅਰ ਸ੍ਰੀਮਤੀ ਵਿਨੈਪਾਲ ਕੌਰ ਨੂੰ ਦਿੱਤੇ ਗਏ| ਪ੍ਰਧਾਨ ਬਲਜੀਤ ਸਿੰਘ ਵਿਕੀ, ਭੁਪਿੰਦਰ ਸਿੰਘ ਬਬਲੂ, ਸਤਿਨਾਮ ਸਿੰਘ ਬੀ.ਏ. ਅਤੇ ਬਲਜਿੰਦਰ ਸਿੰਘ ਸਹਿਗਲ ਨੇ ਦੱਸਿਆ ਕਿ ਸਮਾਗਮ ’ਚ ਪਦਮਸ੍ਰੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ, ਪ੍ਰਿੰਸੀਪਲ ਸੁਖਵੰਤ ਸਿੰਘ ਜਵੱਦੀ ਟਕਸਾਲ, ਭਾਈ ਅਨੰਤਵੀਰ ਸਿੰਘ ਯੂ.ਐਸ.ਏ., ਭਾਈ ਨਿਰਮਲ ਸਿੰਘ ਨਾਗਪੁਰੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਅੰਮ੍ਰਿਤਪਾਲ ਸਿੰਘ ਤੇ ਗੁਰਦੁਆਰਾ ਬੀਬੀ ਕਾਹਨ ਕੌਰ ਦੇ ਹੈੱਡ ਗ੍ਰੰਥੀ ਗਿਆਨੀ ਚਰਨ ਸਿੰਘ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਅਤੇ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕਰਨਗੇ|