ਨਿਊ ਗਰੀਨ ਗਰੋਵ ਪਬਲਿਕ ਸਕੂਲ ਵਿਖੇ ਦੀਵਾ ਸਜਾਵਟ, ਰੰਗੋਲੀ ਅਤੇ ਬੋਰਡ ਡੈਕੋਰੇਸ਼ਨ ਮੁਕਾਬਲੇ ਕਰਵਾਏ
ਮੋਗਾ, 10 ਨਵੰਬਰ (ਸੁਰਿੰਦਰਪਾਲ ਸਿੰਘ)-ਨਿਊ ਗਰੀਨ ਗਰੋਵ ਪਬਲਿਕ ਸਕੂਲ ਵਿਚ ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਵੱਖ-ਵੱਖ ਰਚਨਾਤਮਿਕ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਦੀਵਾ ਸਜਾਵਟ ਮੁਕਾਬਲੇ, ਰੰਗੋਲੀ ਮੁਕਾਬਲੇ ਅਤੇ ਬੋਰਡ ਡੈਕੋਰੇਸ਼ਨ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ।
ਮੋਗਾ, 10 ਨਵੰਬਰ (ਸੁਰਿੰਦਰਪਾਲ ਸਿੰਘ)-ਨਿਊ ਗਰੀਨ ਗਰੋਵ ਪਬਲਿਕ ਸਕੂਲ ਵਿਚ ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਵੱਖ-ਵੱਖ ਰਚਨਾਤਮਿਕ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਦੀਵਾ ਸਜਾਵਟ ਮੁਕਾਬਲੇ, ਰੰਗੋਲੀ ਮੁਕਾਬਲੇ ਅਤੇ ਬੋਰਡ ਡੈਕੋਰੇਸ਼ਨ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ। ਵਿਦਿਆਰਥੀਆਂ ਨੇ ਆਪਣੀ ਕਲਾ, ਸਿਰਜਣਾਤਮਿਕ ਸੋਚ ਅਤੇ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੁੰਦਰ ਰੰਗੋਲੀਆਂ ਬਣਾਈਆਂ, ਦੀਵਿਆਂ ਨੂੰ ਮਨਮੋਹਕ ਢੰਗ ਨਾਲ ਸਜਾਇਆ ਅਤੇ ਸਕੂਲ ਦੇ ਬੋਰਡਾਂ ਨੂੰ ਆਕਰਸ਼ਕ ਢੰਗ ਨਾਲ ਸਜਾ ਕੇ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਗਿਆ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨ, ਆਤਮ-ਵਿਸ਼ਵਾਸ ਵਧਾਉਣ ਅਤੇ ਕਲਾ ਪ੍ਰਤੀ ਰੁਚੀ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ । ਇਸ ਤਰ੍ਹਾਂ ਇਹ ਸਮਾਗਮ ਬੱਚਿਆਂ ਲਈ ਖ਼ੁਸ਼ੀ, ਉਤਸ਼ਾਹ ਅਤੇ ਸਿਰਜਣਾਤਮਿਕਤਾ ਭਰਿਆ ਯਾਦਗਾਰੀ ਅਨੁਭਵ ਬਣਿਆ।