ਝੋਨੇ ਦੀ ਸਰਕਾਰੀ ਖਰੀਦ ਬੰਦ ਹੋਣ ’ਤੇ ਭਾਕਿਯੂ ਏਕਤਾ ਆਜ਼ਾਦ ਵਲੋਂ ਨਿੰਦਾ
ਕਿਸ਼ਨਪੁਰਾ ਕਲਾਂ, 10 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਕਿਸ਼ਨਪੁਰਾ ਕਲਾਂ ਨੇ ਅਨਾਜ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖਰੀਦ ਬੰਦ ਹੋਣ ’ਤੇ ਸਖਤ ਰੋਸ ਪ੍ਰਗਟ ਕਰਦਿਆਂ ਸਰਕਾਰ ਦੀ ਇਸ ਕਾਰਵਾਈ ਦੀ ਨਿੰਦਾ ਕੀਤੀ ਹੈ। ਗੱਲਬਾਤ ਕਰਦਿਆਂ ਬਲਜਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਸਰਕਾਰ ਦੇ ਹੁਕਮਾਂ ਅਨੁਸਾਰ ਅਨਾਜ ਮੰਡੀ ਕਿਸ਼ਨਪੁਰਾ ਕਲਾਂ ਵਿਖੇ ਝੋਨੇ ਦੀ ਸਰਕਾਰੀ ਖਰੀਦ ਨਹੀਂ ਹੋ ਰਹੀ ਜਿਸ ਕਾਰਨ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਮੰਡੀਆਂ ’ਚ ਖੱਜਲ-ਖੁਆਰ ਹੋਣਾ ਪੈ ਰਿਹਾ ਹੈ।
ਸ
ਸੂਬਾ ਆਗੂ ਲਖਵੀਰ ਸਿੰਘ ਦੌਧਰ, ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ
11-11-2026
ਕਿਸ਼ਨਪੁਰਾ ਕਲਾਂ, 10 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਕਿਸ਼ਨਪੁਰਾ ਕਲਾਂ ਨੇ ਅਨਾਜ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖਰੀਦ ਬੰਦ ਹੋਣ ’ਤੇ ਸਖਤ ਰੋਸ ਪ੍ਰਗਟ ਕਰਦਿਆਂ ਸਰਕਾਰ ਦੀ ਇਸ ਕਾਰਵਾਈ ਦੀ ਨਿੰਦਾ ਕੀਤੀ ਹੈ। ਗੱਲਬਾਤ ਕਰਦਿਆਂ ਬਲਜਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਸਰਕਾਰ ਦੇ ਹੁਕਮਾਂ ਅਨੁਸਾਰ ਅਨਾਜ ਮੰਡੀ ਕਿਸ਼ਨਪੁਰਾ ਕਲਾਂ ਵਿਖੇ ਝੋਨੇ ਦੀ ਸਰਕਾਰੀ ਖਰੀਦ ਨਹੀਂ ਹੋ ਰਹੀ ਜਿਸ ਕਾਰਨ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਮੰਡੀਆਂ ’ਚ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਲੇਬਰ ਦੀ ਵੱਡੀ ਘਾਟ ਅਤੇ ਝੋਨੇ ਦੀ ਲਿਫਟਿੰਗ ਲਈ ਗੱਡੀਆਂ ਦੀ ਕਮੀ ਕਾਰਨ ਕਿਸਾਨਾਂ ਦੇ ਨਾਲ-ਨਾਲ ਆੜ੍ਹਤੀਆਂ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫਸਲ ਮੰਡੀਆਂ ਵਿਚ ਪਈ ਹੋਣ ਕਾਰਨ ਉਨ੍ਹਾਂ ਦੀਆਂ ਮੁਸ਼ਕਲਾਂ ਲਗਾਤਾਰ ਵਧ ਰਹੀਆਂ ਹਨ। ਸਰਕਾਰ ਨੂੰ ਚਾਹੀਦਾ ਹੈ ਕਿ ਝੋਨੇ ਦੀ ਸਰਕਾਰੀ ਖਰੀਦ ਮੁੜ ਸ਼ੁਰੂ ਕਰਵਾਈ ਜਾਵੇ ਅਤੇ ਚੁਕਾਈ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ| ਭਾਕ ਿਯੂ ਏਕਤਾ ਆਜ਼ਾਦ ਦੇ ਸੂਬਾ ਆਗੂ ਲਖਵੀਰ ਸਿੰਘ ਦੌਧਰ ਅਤੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਝੋਨੇ ਦੀ ਸਰਕਾਰੀ ਖਰੀਦ ਮੁੜ ਸ਼ੁਰੂ ਨਾ ਕੀਤੀ ਗਈ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਕਿਸਾਨਾਂ ਦੇ ਹੱਕਾਂ ਲਈ ਧਰਨੇ ਲਾਉਣ ਵਾਸਤੇ ਮਜਬੂਰ ਹੋਵੇਗੀ।