10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਅਜੀਤਵਾਲ ਕਾਲਜ ਵਿਚ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਕਰਵਾਈ

ਅਜੀਤਵਾਲ, 10 ਨਵੰਬਰ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ ਕਾਲਜ ਅਜੀਤਵਾਲ ਵਿਖੇ ਦੀਵਾਲੀ ਅਤੇ ਨਵੇਂ ਵਿਦਿਆਰਥੀਆਂ ਦੇ ਆਪਸੀ ਮੇਲ ਮਿਲਾਪ ਦੀ ਸਬੰਧੀ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਖੁਸ਼ੀਆਂ ਦੇ ਪਲ ਸਾਂਝੇ ਕਰਦਿਆਂ ਗੀਤ, ਕਵਿਤਾਵਾਂ, ਗਿੱਧਾ ਭੰਗੜਾ ਆਦਿ ਨਾਲ ਮਨੋਰੰਜਨ ਕਰਦਿਆਂ ਰੰਗ ਬੰਨ੍ਹਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਸੰਸਥਾ ਦੇ ਡਾਇਰੈਕਟਰ ਡਾ.

Ad Position 21
No active advertisement
ਅਜੀਤ ਡੈਸਕ 11-11-2026
ਅਜੀਤਵਾਲ, 10 ਨਵੰਬਰ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ ਕਾਲਜ ਅਜੀਤਵਾਲ ਵਿਖੇ ਦੀਵਾਲੀ ਅਤੇ ਨਵੇਂ ਵਿਦਿਆਰਥੀਆਂ ਦੇ ਆਪਸੀ ਮੇਲ ਮਿਲਾਪ ਦੀ ਸਬੰਧੀ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਖੁਸ਼ੀਆਂ ਦੇ ਪਲ ਸਾਂਝੇ ਕਰਦਿਆਂ ਗੀਤ, ਕਵਿਤਾਵਾਂ, ਗਿੱਧਾ ਭੰਗੜਾ ਆਦਿ ਨਾਲ ਮਨੋਰੰਜਨ ਕਰਦਿਆਂ ਰੰਗ ਬੰਨ੍ਹਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਸੰਸਥਾ ਦੇ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਅਤੇ ਸਟਾਫ ਮੈਂਬਰਾਂ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤੀ। ਡਾ. ਸਚਦੇਵਾ ਨੇ ਨਵੇਂ ਆਏ ਵਿਦਿਆਰਥੀਆਂ ਦਾ ਭਰਵਾਂ ਸਵਾਗਤ ਕਰਦਿਆਂ ਨੌਜਵਾਨਾਂ ਨੂੰ ਕਿੱਤਾ ਮੁਖੀ ਗਿਆਨ ਪ੍ਰਾਪਤੀ ਨਾਲ ਖੁਦ ਦੇ ਰੁਜ਼ਗਾਰ ਸ਼ੁਰੂ ਕਰਕੇ ਸਫਲ ਬਣਨ ਅਤੇ ਹੋਰਨਾਂ ਲਈ ਖੁਸ਼ਹਾਲੀ ਫੈਲਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸਾਡੀ ਧਰਤੀ ਮਿਹਨਤਕਸ਼ਾਂ ਦੀ ਧਰਤੀ ਹੈ। ਸਾਡੇ ਗੁਰੂ ਸਾਹਿਬਾਨ ਵਲੋਂ ਕਿਰਤ ਕਰੋ, ਨਾਮ ਜਪੋ ਅਤੇ ਵੰਡ ਕੇ ਛਕੋ ਦੇ ਉਪਦੇਸ਼ ਅਤੇ ਬਾਬਾ ਵਿਸ਼ਵਕਰਮਾ ਦੀਆਂ ਸਿੱਖਿਆਵਾਂ ਅਨੁਸਾਰ ਇਮਾਨਦਾਰੀ ਨਾਲ ਸਖਤ ਮਿਹਨਤ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਹੈ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਗੀਤਾਂ ਉੱਪਰ ਗਰੁੱਪ ਡਾਂਸ ਅਤੇ ਸੋਲੋ ਡਾਂਸ ਨਾਲ ਕਾਫੀ ਰੰਗ ਬੰਨ੍ਹਿਆ। ਪ੍ਰੋਜੈਕਟ ਇੰਚਾਰਜ ਸ਼ਰਨਪ੍ਰੀਤ ਕੌਰ ਅਤੇ ਵੰਸ਼ ਚੌਧਰੀ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਆਉਣ ਵਾਲੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਵਿਦਿਆਰਥੀ ਭੁਪਿੰਦਰ ਸਿੰਘ ਨੇ ਸਟੇਜ ਦੀਆਂ ਸੇਵਾਵਾਂ ਸ਼ਾਇਰਾਨਾ ਅੰਦਾਜ਼ ਵਿਚ ਨਿਭਾਈਆਂ। ਇਸ ਮੌਕੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬਾਘਾ ਪੁਰਾਣਾ ਦੀ ਰਜਿਸਟ੍ਰੇਸ਼ਨ ਜਲਦ ਸ਼ੁਰੂ ਹੋਵੇਗੀ-ਪ੍ਰਧਾਨ ਢਿਲਵਾਂ ਅਗਲੀ ਖ਼ਬਰ ਮੋਗਾ ਦੇ ਹੋਟਲ ਕਮਲ ਵਿਖੇ 50% ਛੋਟ ’ਤੇ ਜਰਮਨ ਤਕਨਾਲੋਜੀ ’ਤੇ ਆਧਾਰਿਤ ਸੁਣਨ ਵਾਲਿਆਂ ਮਸ਼ੀਨਾਂ ਦਾ ਕੈਂਪ ਕੱਲ੍ਹ ਨੂੰ
Ad Position 24