10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸਾਬਕਾ ਮੁੱਖ ਮੰਤਰੀ ਚੰਨੀ ਦੀ ਸਾਈਕਲ ਯਾਤਰਾ ਦਾ ਲੋਹਗੜ੍ਹ ਦੀ ਅਗਵਾਈ ’ਚ 15 ਨੂੰ ਹੋਵੇਗਾ ਭਰਵਾਂ ਸਵਾਗਤ-ਬਿੰਦਰ ਘਲੋਟੀ

ਕੋਟ ਈਸੇ ਖਾਂ, 10 ਨਵੰਬਰ (ਗੁਰਮੀਤ ਸਿੰਘ ਖਾਲਸਾ)- ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਦੀ ਅਗਵਾਈ ’ਚ 12 ਨਵੰਬਰ ਤੋਂ ਸ਼ੁਰੂ ਹੋ ਰਹੀ ਜਵਾਨੀ ਸੰਭਾਲ ਸਾਈਕਲ ਯਾਤਰਾ ਜੋ 15 ਨਵੰਬਰ ਨੂੰ ਹਲਕਾ ਧਰਮਕੋਟ ਵਿਖੇ ਦਾਖਲ ਹੋਵੇਗੀ ਅਤੇ ਇਸ ਯਾਤਰਾ ਦਾ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ ਵਿਚ ਕਾਂਗਰਸੀ ਆਗੂਆਂ, ਵਰਕਰਾਂ ਵਲੋਂ ਵੱਡੀ ਸ਼ਮੂਲੀਅਤ ਕਰਕੇ ਭਰਵਾਂ ਸਵਾਗਤ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਰਪੰਚ ਦਵਿੰਦਰ ਸਿੰਘ ਬਿੰਦਰ ਘਲੋਟੀ ਨੇ ਪ੍ਰੈੱਸ ਬਿਆਨ ਰਾਹੀਂ ਕਰਦਿਆਂ ਕਿਹਾ ਕਿ ਸੂਬੇ ’ਚ ਪਿਛਲੀ ਕਾਂਗਰਸ ਸਰਕਾਰ ਸਮੇਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਕੁਝ ਸਮੇਂ ਦੇ ਕਾਰਜਕਾਲ ਵਿਚ ਹੀ ਵਧੀਆ ਫੈਸਲੇ ਲਾਗੂ ਕਰਵਾਏ ਸਨ, ਜਿਸ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ ਤੇ ਹੁਣ ਸੂਬੇ ਦੀ ਨੌਜਵਾਨੀ ਪ੍ਰਤੀ ਫਿਕਰਮੰਦ ਹੁੰਦਿਆਂ ਆਪਣੀ ਜ਼ਿੰਮੇਵਾਰੀ ਸਮਝ ਕੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜਵਾਨੀ ਸੰਭਾਲ ਯਾਤਰਾ ਆਰੰਭੀ ਜਾ ਰਹੀ ਹੈ| ਉਨ੍ਹਾਂ ਕਿਹਾ ਕਿ ਹਲਕਾ ਧਰਮਕੋਟ ਵਿਚ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਜੋ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਇਕ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 11-11-2026
ਕੋਟ ਈਸੇ ਖਾਂ, 10 ਨਵੰਬਰ (ਗੁਰਮੀਤ ਸਿੰਘ ਖਾਲਸਾ)- ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਦੀ ਅਗਵਾਈ ’ਚ 12 ਨਵੰਬਰ ਤੋਂ ਸ਼ੁਰੂ ਹੋ ਰਹੀ ਜਵਾਨੀ ਸੰਭਾਲ ਸਾਈਕਲ ਯਾਤਰਾ ਜੋ 15 ਨਵੰਬਰ ਨੂੰ ਹਲਕਾ ਧਰਮਕੋਟ ਵਿਖੇ ਦਾਖਲ ਹੋਵੇਗੀ ਅਤੇ ਇਸ ਯਾਤਰਾ ਦਾ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ ਵਿਚ ਕਾਂਗਰਸੀ ਆਗੂਆਂ, ਵਰਕਰਾਂ ਵਲੋਂ ਵੱਡੀ ਸ਼ਮੂਲੀਅਤ ਕਰਕੇ ਭਰਵਾਂ ਸਵਾਗਤ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਰਪੰਚ ਦਵਿੰਦਰ ਸਿੰਘ ਬਿੰਦਰ ਘਲੋਟੀ ਨੇ ਪ੍ਰੈੱਸ ਬਿਆਨ ਰਾਹੀਂ ਕਰਦਿਆਂ ਕਿਹਾ ਕਿ ਸੂਬੇ ’ਚ ਪਿਛਲੀ ਕਾਂਗਰਸ ਸਰਕਾਰ ਸਮੇਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਕੁਝ ਸਮੇਂ ਦੇ ਕਾਰਜਕਾਲ ਵਿਚ ਹੀ ਵਧੀਆ ਫੈਸਲੇ ਲਾਗੂ ਕਰਵਾਏ ਸਨ, ਜਿਸ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ ਤੇ ਹੁਣ ਸੂਬੇ ਦੀ ਨੌਜਵਾਨੀ ਪ੍ਰਤੀ ਫਿਕਰਮੰਦ ਹੁੰਦਿਆਂ ਆਪਣੀ ਜ਼ਿੰਮੇਵਾਰੀ ਸਮਝ ਕੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜਵਾਨੀ ਸੰਭਾਲ ਯਾਤਰਾ ਆਰੰਭੀ ਜਾ ਰਹੀ ਹੈ| ਉਨ੍ਹਾਂ ਕਿਹਾ ਕਿ ਹਲਕਾ ਧਰਮਕੋਟ ਵਿਚ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਜੋ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਇਕ ਕਰ ਰਹੇ ਹਨ। ਉਨ੍ਹਾਂ ਦੀ ਅਗਵਾਈ ਵਿਚ ਆਗੂ ਵਰਕਰ ਵੱਡੀ ਗਿਣਤੀ ਨਾਲ ਇਕੱਤਰਤਾ ਕਰਕੇ ਯਾਤਰਾ ਦਾ ਸਵਾਗਤ ਕਰਨਗੇ। ਬਿੰਦਰ ਘਲੋਟੀ ਨੇ ਕਿਹਾ ਕਿ ਮੌਜੂਦਾ ਆਪ ਸਰਕਾਰ ਦੇ ਰਾਜ ਵਿਚ ਨਸ਼ੇ ਕਾਰਨ ਲਗਾਤਾਰ ਜਵਾਨੀ ਬਰਬਾਦ ਹੋ ਰਹੀ ਹੈ ਤੇ ਸਰਕਾਰ ਵਿਚ ਬੈਠੇ ਲੀਡਰਾਂ ਦੀ ਲੋਕਾਂ ਪ੍ਰਤੀ ਜੋ ਸੋਚ ਬਣ ਚੁੱਕੀ ਹੈ, ਉਹ ਕਿਸੇ ਤੋਂ ਲੁਕੀ ਛਿਪੀ ਨਹੀਂ। ਉਨ੍ਹਾਂ ਅਪੀਲ ਵੀ ਕੀਤੀ ਕਿ ਵੱਧ ਤੋਂ ਵੱਧ ਲੋਕ ਤੇ ਖਾਸ ਕਰ ਨੌਜਵਾਨ 15 ਨਵੰਬਰ ਨੂੰ ਹਲਕਾ ਧਰਮਕੋਟ ਵਿਚ ਇਸ ਯਾਤਰਾ ਦਾ ਜ਼ਰੂਰ ਹਿੱਸਾ ਬਣਨ।
Ad Position 22
No active advertisement
ਪਿਛਲੀ ਖ਼ਬਰ ਭਗਵਤੀ ਜਾਗਰਣ 22 ਨੂੰ-ਸੱਦਾ ਪੱਤਰ ਜਾਰੀ ਅਗਲੀ ਖ਼ਬਰ ਮੌੜ ਨੌਂਆਬਾਦ ਦੇ ਖਰੀਦ ਕੇਂਦਰ ’ਚ ਚੁਕਾਈ ਨਾ ਹੋਣ ਕਾਰਨ ਬੋਰੀਆਂ ਦੇ ਲੱਗੇ ਅੰਬਾਰ
Ad Position 24