10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਜ਼ਿਲ੍ਹਾ ਸਕੂਲ ਖੇਡਾਂ ’ਚ ਦਿੱਲੀ ਇੰਟਰਨੈਸ਼ਨਲ ਸਕੂਲ ਅੱਵਲ

ਫ਼ਰੀਦਕੋਟ, 10 ਨਵੰਬਰ (ਜਸਵੰਤ ਸਿੰਘ ਪੁਰਬਾ)- ਦਿੱਲੀ ਇੰਟਰਨੈਸ਼ਨਲ ਸਕੂਲ ਨੇ ਅੰਡਰ-19 ਲੜਕਿਆਂ ਦੀ ਰੱਸਾਕਸ਼ੀ ਟੀਮ ਨੇ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਿਲ ਕੀਤਾ। ਫ਼ਾਜ਼ਿਲਕਾ ਵਿਖੇ ਕਰਵਾਏ ਰਾਜ ਪੱਧਰੀ ਮੁਕਾਬਲੇ ਵਿਚ ਖਿਡਾਰੀਆਂ ਨੇ ਆਪਣੀ ਅਦਭੁੱਤ ਸਰੀਰਕ ਤਾਕਤ, ਅਨੁਸ਼ਾਸਨ, ਇਕਜੁੱਟਤਾ, ਸਹਿਣਸ਼ੀਲਤਾ ਅਤੇ ਦ੍ਰਿੜ੍ਹ ਇਰਾਦੇ ਦਾ ਸ਼ਾਨਦਾਰ ਸਬੂਤ ਦਿੱਤਾ।

Ad Position 21
No active advertisement
ਅਜੀਤ ਡੈਸਕ 11-11-2026
ਫ਼ਰੀਦਕੋਟ, 10 ਨਵੰਬਰ (ਜਸਵੰਤ ਸਿੰਘ ਪੁਰਬਾ)- ਦਿੱਲੀ ਇੰਟਰਨੈਸ਼ਨਲ ਸਕੂਲ ਨੇ ਅੰਡਰ-19 ਲੜਕਿਆਂ ਦੀ ਰੱਸਾਕਸ਼ੀ ਟੀਮ ਨੇ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਿਲ ਕੀਤਾ। ਫ਼ਾਜ਼ਿਲਕਾ ਵਿਖੇ ਕਰਵਾਏ ਰਾਜ ਪੱਧਰੀ ਮੁਕਾਬਲੇ ਵਿਚ ਖਿਡਾਰੀਆਂ ਨੇ ਆਪਣੀ ਅਦਭੁੱਤ ਸਰੀਰਕ ਤਾਕਤ, ਅਨੁਸ਼ਾਸਨ, ਇਕਜੁੱਟਤਾ, ਸਹਿਣਸ਼ੀਲਤਾ ਅਤੇ ਦ੍ਰਿੜ੍ਹ ਇਰਾਦੇ ਦਾ ਸ਼ਾਨਦਾਰ ਸਬੂਤ ਦਿੱਤਾ। ਇਸ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਪੂਰੇ ਜੋਸ਼, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਨਾਲ ਹਰ ਚੁਣੌਤੀ ਦਾ ਸਾਹਮਣਾ ਕੀਤਾ। ਰਾਜ ਪੱਧਰ ’ਤੇ ਦੂਜਾ ਸਥਾਨ ਪ੍ਰਾਪਤ ਕਰਨਾ ਸਮੁੱਚੇ ਸਕੂਲ ਲਈ ਬੇਹੱਦ ਮਾਣ ਵਾਲੀ ਗੱਲ ਹੈ। ਇਸ ਸ਼ਾਨਦਾਰ ਸਫ਼ਲਤਾ ’ਤੇ ਸਕੂਲ ਦੇ ਪ੍ਰਿੰਸੀਪਲ ਪ੍ਰਿਯੰਕਾ ਬਰਾੜ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਸਿਰਫ਼ ਜਿੱਤ ਅਤੇ ਹਾਰ ਤੱਕ ਸੀਮਿਤ ਨਹੀਂ ਹੁੰਦੀਆਂ, ਸਗੋਂ ਇਹ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਹਿਯੋਗ, ਲੀਡਰਸ਼ਿਪ ਅਤੇ ਮੁਸ਼ਕਿਲ ਹਾਲਾਤਾਂ ਵਿਚ ਡਟ ਕੇ ਖੜ੍ਹੇ ਰਹਿਣ ਦੀ ਭਾਵਨਾ ਪੈਦਾ ਕਰਦੀਆਂ ਹਨ। ਸਕੂਲ ਦੇ ਚੇਅਰਮੈਨ ਆਸ਼ੀਸ਼ ਤੋਲਾ, ਡਾਇਰੈਕਟਰ ਅਨੁਪਮਾ ਤੋਲਾ ਅਤੇ ਸ਼ਿਵਮ ਤੋਲਾ ਨੇ ਵੀ ਖਿਡਾਰੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਮੁਬਾਰਕਬਾਦ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀ ਕੋਟਕਪੂਰਾ ਫ਼ੇਰੀ ਅੱਜ ਅਗਲੀ ਖ਼ਬਰ ਸਰਕਾਰੀ ਕਾਲਜ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ ਯੂਨੀਵਰਸਿਟੀ ’ਚੋਂ ਜਿੱਤੇ ਦੋ ਤਗਮੇ
Ad Position 24