10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਮਲੋਟ ਪਹੁੰਚੇ ਸੁਖਬੀਰ ਸਿੰਘ ਬਾਦਲ ਗੈਂਗਸਟਰਵਾਦ, ਨਸ਼ਾ ਤਸਕਰੀ ਅਤੇ ਡਰ ਦੇ ਮਾਹੌਲ ਨੂੰ ਖ਼ਤਮ ਕਰਨਾ ਹੋਵੇਗਾ ਮੁੱਖ ਏਜੰਡਾ-ਬਾਦਲ

ਮਲੋਟ, 10 ਨਵੰਬਰ (ਪਾਟਿਲ, ਬਰਾੜ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਮਲੋਟ ਵਿਖੇ ਵਪਾਰੀਆਂ ਤੇ ਸਨਅਤਕਾਰਾਂ ਨਾਲ ਵਿਸ਼ੇਸ਼ ਮਿਲਣੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਵਪਾਰਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ, ਮੰਗਾਂ ਤੇ ਸੁਝਾਅ ਸੁਣੇ।

Ad Position 21
No active advertisement
ਮਲੋਟ ਵਿਖੇ ਹਾਜ਼ਰ ਵੱਖ-ਵੱਖ ਵਪਾਰਕ ਜਥੇਬੰਦੀਆਂ ਦੇ ਆਗੂ। ਤਸਵੀਰ: ਪਾਟਿਲ 11-11-2026
ਮਲੋਟ, 10 ਨਵੰਬਰ (ਪਾਟਿਲ, ਬਰਾੜ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਮਲੋਟ ਵਿਖੇ ਵਪਾਰੀਆਂ ਤੇ ਸਨਅਤਕਾਰਾਂ ਨਾਲ ਵਿਸ਼ੇਸ਼ ਮਿਲਣੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਵਪਾਰਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ, ਮੰਗਾਂ ਤੇ ਸੁਝਾਅ ਸੁਣੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਹਲਕਾ ਇੰਚਾਰਜ ਮਲੋਟ ਹਰਪ੍ਰੀਤ ਸਿੰਘ ਕੋਟਭਾਈ ਸਮੇਤ ਪਾਰਟੀ ਦੇ ਕਈ ਆਗੂ ਤੇ ਵਪਾਰਕ ਜਥੇਬੰਦੀਆਂ ਦੇ ਨੁਮਾਇੰਦੇ ਮੌਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਡਰ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਵਪਾਰੀ ਵਰਗ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ਕਾਰਨ ਸਹਿਮਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀ ਸੁਰੱਖਿਆ ਤੇ ਕਾਰੋਬਾਰ ਲਈ ਸੁਖਾਵਾਂ ਮਾਹੌਲ ਸਿਰਜਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜੇਕਰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਗੈਂਗਸਟਰਵਾਦ ਦਾ ਖ਼ਾਤਮਾ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਸਰਕਾਰ ਦੇ ਮੁੱਖ ਏਜੰਡੇ ਵਿਚ ਸ਼ਾਮਿਲ ਹੋਵੇਗਾ। ਅਜਿਹੇ ਅਪਰਾਧਿਕ ਅਨਸਰਾਂ ਦੀਆਂ ਜਾਇਦਾਦਾਂ ਜ਼ਬਤ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਵਿਚ ਡੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲੀ ਤਰਜ਼ੀਹ ਹੋਵੇਗੀ। ਪਾਰਟੀ ਦੀ ਮੈਨੀਫੈਸਟੋ ਕਮੇਟੀ ਵਲੋਂ ਸਮਾਜ ਦੇ ਹਰ ਵਰਗ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਲੋੜਾਂ ਤੇ ਸਮੱਸਿਆਵਾਂ ਨੂੰ ਸਮਝਿਆ ਜਾ ਰਿਹਾ ਹੈ, ਤਾਂ ਜੋ ਆਗਾਮੀ ਚੋਣ ਮਨੋਰਥ ਪੱਤਰ ਲੋਕਾਂ ਦੀਆਂ ਅਸਲ ਲੋੜਾਂ ਅਨੁਸਾਰ ਤਿਆਰ ਕੀਤਾ ਜਾ ਸਕੇ। ਮਿਲਣੀ ਦੌਰਾਨ ਵੱਖ-ਵੱਖ ਵਪਾਰਕ ਐਸੋਸੀਏਸ਼ਨਾਂ ਤੇ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਉਦਯੋਗਾਂ ਦੇ ਵਿਕਾਸ, ਬਿਜਲੀ ਸੰਬੰਧੀ ਸਮੱਸਿਆਵਾਂ, ਜੀ.ਐਸ.ਟੀ. ਦੀਆਂ ਪੇਚੀਦਗੀਆਂ, ਛੋਟੇ ਵਪਾਰੀਆਂ ਤੇ ਸਨਅਤਕਾਰਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਸਮੇਤ ਆਪਣੇ ਕਾਰੋਬਾਰ ਨਾਲ ਜੁੜੇ ਵੱਖ-ਵੱਖ ਮੁੱਦੇ ਉਠਾਏ। ਸੁਖਬੀਰ ਸਿੰ ਘ ਬਾਦਲ ਨੇ ਉਨ੍ਹਾਂ ਦੀਆਂ ਗੱਲਾਂ ਸੁਣਦਿਆਂ ਭਰੋਸਾ ਦਿੱਤਾ ਕਿ ਪਾਰਟੀ ਦੀ ਸਰਕਾਰ ਬਣਨ ’ਤੇ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਠੋਸ ਕਦਮ ਚੁੱਕੇ ਜਾਣਗੇ ਅਤੇ ਵਪਾਰੀਆਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣਗੇ। ਇਸ ਮੌਕੇ ਕਬਾੜ ਯੂਨੀਅਨ, ਮੋਬਾਈਲ ਐਸੋਸੀਏਸ਼ਨ, ਕਾਰ ਬਾਜ਼ਾਰ, ਲੱਕੜ ਮੰਡੀ, ਪ੍ਰਾਪਰਟੀ ਡੀਲਰ ਐਸੋਸੀਏਸ਼ਨ, ਘੋੜਾ ਵਪਾਰੀ, ਸੈਨੇਟਰੀ ਯੂਨੀਅਨ, ਫੈਬਰੀਕੇਟਰ ਯੂਨੀਅਨ, ਟਰੱਕ ਆਪ੍ਰੇਟਰ, ਬੁਟੀਕ, ਫ਼ਰਨੀਚਰ ਯੂਨੀਅਨ, ਟਾਇਰ ਮਾਰਕਿਟ ਯੂਨੀਅਨ, ਪਲਾਈਵੁੱਡ ਯੂਨੀਅਨ, ਟੈਂਟ ਯੂਨੀਅਨ, ਕੈਮਿਸਟ ਯੂਨੀਅਨ, ਹੋਟਲ ਯੂਨੀਅਨ, ਭੱਠਾ ਯੂਨੀਅਨ, ਸਪੇਅਰ ਪਾਰਟਸ ਯੂਨੀਅਨ, ਜੁੱਤੀ ਤੇ ਸ਼ੂਜ ਯੂਨੀਅਨ, ਕੱਪੜਾ ਵਪਾਰੀ ਐਸੋਸੀਏਸ਼ਨ, ਰੈਡੀਮੇਡ ਯੂਨੀਅਨ, ਸਬਜ਼ੀ ਮੰਡੀ, ਸਵੀਟ ਸ਼ਾਪ ਯੂਨੀਅਨ, ਕਰਿਆਨਾ ਯੂਨੀਅਨ, ਹਾਰਡਵੇਅਰ ਯੂਨੀਅਨ, ਗੋਲਡ ਸਮਿਥ ਯੂਨੀਅਨ, ਇੰਡਸਟਰੀਅਲ ਫੋਕਲ ਪੁਆਇੰਟ, ਪੈਲੇਸ ਯੂਨੀਅਨ, ਆੜ੍ਹਤੀਆ ਐਸੋਸੀਏਸ਼ਨ, ਰਿਹਾਇਸ਼ੀ ਕਾਲੋਨੀਆਂ, ਖੇਤੀਬਾੜੀ ਸੰਦ ਨਿਰਮਾਤਾ, ਸ਼ੈਲਰ ਯੂਨੀਅਨ ਅਤੇ ਪੈਸਟੀਸਾਈਡ ਤੇ ਫਰਟੀਲਾਈਜ਼ਰ ਯੂਨੀਅਨ, ਫ਼ੋਟੋਗ੍ਰਾਫ਼ਰ ਯੂਨੀਅਨ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਅਕਾਲੀ ਆਗੂ ਕੁਲਵਿੰਦਰ ਪੂਨੀਆ, ਪਰਮਿੰਦਰ ਸਿੰਘ ਪੰਮਾ ਬਰਾੜ, ਰਵੀ ਬਾਂਸਲ, ਸਤਨਾਮ ਰਤਨ ਫੋਕਲ ਪੁਆਇੰਟ, ਜਸਪਾਲ ਸਿੰਘ ਜੱਸਾ, ਦਵਿੰਦਰਪਾਲ ਸਿੰਘ ਮੱਕੜ, ਬੱਬਰੂ ਵਹੀਨ ਬਾਂਸਲ, ਸੁਭਾਸ਼ ਕੱਕੜ, ਸੁਖਿੰਦਰ ਭੁੱਲਰ, ਸਰੋਜ ਸਰਪੰਚ, ਪੀ.ਏ. ਕੁਲਬੀਰ ਸਿੰਘ ਕੋਟਭਾਈ ਅਤੇ ਗੁਰਦੀਪ ਸਿੰਘ ਲੰਬੀ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਮਧੂ ਮੱਖੀ ਪਾਲਣ ਸੰਬੰਧੀ ਪੰਜ ਰੋਜ਼ਾ ਕਿੱਤਾ ਮੁਖੀ ਸਿਖਲਾਈ ਕੋਰਸ ਸੰਪੰਨ
Ad Position 24