ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਲੋਂ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ
ਮੋਗਾ, 11 ਨਵੰਬਰ (ਅਸ਼ੋਕ ਬਾਂਸਲ)- ਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਹੋਣ ਸਬੰਧੀ ਚੱਲ ਰਹੀਆਂ ਚਰਚਾਵਾਂ ਨੇ ਕਿਸਾਨਾਂ ਅਤੇ ਆੜ੍ਹਤੀਆਂ ਦੀ ਚਿੰਤਾ ਵਧਾ ਦਿੱਤੀ ਹੈ। ਇਸ ਦੌਰਾਨ ਮੋਗਾ ਦੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਲੋਂ ਮੋਗਾ ਅਨਾਜ ਮੰਡੀ ਮੋਗਾ ਦਾ ਦੌਰਾ ਕੀਤਾ ਗਿਆ।
ਦ
ਦਾਣਾ ਮੰਡੀ ਮੋਗਾ ਵਿਖੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਜਸਪਾਲ ਸਿੰਘ ਬੱਬੀ
12-11-2026
ਮੋਗਾ, 11 ਨਵੰਬਰ (ਅਸ਼ੋਕ ਬਾਂਸਲ)- ਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਹੋਣ ਸਬੰਧੀ ਚੱਲ ਰਹੀਆਂ ਚਰਚਾਵਾਂ ਨੇ ਕਿਸਾਨਾਂ ਅਤੇ ਆੜ੍ਹਤੀਆਂ ਦੀ ਚਿੰਤਾ ਵਧਾ ਦਿੱਤੀ ਹੈ। ਇਸ ਦੌਰਾਨ ਮੋਗਾ ਦੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਲੋਂ ਮੋਗਾ ਅਨਾਜ ਮੰਡੀ ਮੋਗਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਮੰਡੀ ਵਿਚ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਅਤੇ ਆੜ੍ਹਤੀਆਂ ਨਾਲ ਵਿਸ਼ੇਸ਼ ਮੀਟਿੰਗ ਕਰ ਕੇ ਸਮੱਸਿਆਵਾਂ ਦੇ ਹੱਲ ਲਈ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਵਲੋਂ ਭਰੋਸਾ ਦਿੱਤਾ ਗਿਆ ਕਿ ਮੰਡੀਆਂ ਵਿਚ ਆ ਰਹੀ ਫ਼ਸਲ ਦੀ ਸਰਕਾਰੀ ਖ਼ਰੀਦ ਬੰਦ ਨਹੀਂ ਹੋਵੇਗੀ ਅਤੇ ਖ਼ਰੀਦ ਦਾ ਕੰਮ ਲਗਾਤਾਰ ਜਾਰੀ ਰਹੇਗਾ। ਇਸ ਸਬੰਧੀ ਗੱਲਬਾਤ ਕਰਦਿਆਂ ਆੜ੍ਹਤੀ ਵਰਗ ਦੇ ਨੁਮਾਇੰਦੇ ਨੇ ਦੱਸਿਆ ਕਿ ਸਰਕਾਰੀ ਖ਼ਰੀਦ ਬੰਦ ਕਰਨ ਪਿੱਛੇ ਟੀਚਾ ਪੂਰਾ ਹੋਣ ਦਾ ਹਵਾਲਾ ਦਿੱਤਾ ਜਾ ਰਿਹਾ ਹੈ। ਦੂਜੇ ਪਾਸੇ ਫ਼ਸਲੀ ਚੱਕਰ ਵਿਚ ਆਏ ਬਦਲਾਅ ਕਾਰਨ ਇਸ ਵਾਰ ਝੋਨੇ ਦੀ ਆਮਦ ਵਧਣ ਅਤੇ ਬਾਸਮਤੀ ਦੀ ਫ਼ਸਲ ਘੱਟ ਹੋਣ ਦੇ ਚਰਚੇ ਹਨ। ਅਜਿਹੇ ਹਾਲਾਤ ਵਿਚ ਜੇਕਰ ਖ਼ਰੀਦ ਬੰਦ ਕੀਤੀ ਜਾਂਦੀ ਹੈ ਤਾਂ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਵਲੋਂ ਮੰਡੀ ਦਾ ਦੌਰਾ ਕਰ ਕੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ ਅਤੇ ਉਨ੍ਹਾਂ ਦੇ ਹੱਲ ਲਈ ਭਰੋਸਾ ਦਿੱਤਾ ਗਿਆ। ਅਧਿਕਾਰੀਆਂ ਨੇ ਖ਼ੁਦ ਮੰਡੀ ਵਿਚ ਆ ਕੇ ਦੇਖਿਆ ਕਿ ਕਿਸਾਨ ਅਜੇ ਵੀ ਵੱਡੀ ਮਾਤਰਾ ’ਚ ਝੋਨਾ ਲੈ ਕੇ ਪਹੁੰਚ ਰਹੇ ਹਨ ਅਤੇ ਲਗਪਗ 20 ਤੋਂ 25 ਫ਼ੀਸਦੀ ਫ਼ਸਲ ਅਜੇ ਮੰਡੀਆਂ ਵਿਚ ਆਉਣੀ ਬਾਕੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਮੰਡੀ ਵਿਚ ਬੋਰੀਆਂ ਦੇ ਢੇਰ ਲੱਗੇ ਹੋਏ ਹਨ ਅਤੇ ਲਿਫ਼ਟਿੰਗ ਦੀ ਸਮੱਸਿਆ ਵੀ ਪੂਰੀ ਤਰ੍ਹਾਂ ਖ਼ਤ ਮ ਨਹੀਂ ਹੋਈ। ਪਿਛਲੇ ਕੁਝ ਦਿਨਾਂ ਦੌਰਾਨ ਲਿਫ਼ਟਿੰਗ ਵਿਚ ਕੁਝ ਤੇਜ਼ੀ ਜ਼ਰੂਰ ਆਈ ਹੈ, ਪਰ ਲੇਬਰ ਅਤੇ ਟਰੱਕਾਂ ਦੀ ਘਾਟ ਕਾਰਨ ਕੰਮ ਪ੍ਰਭਾਵਿਤ ਹੋ ਰਿਹਾ ਹੈ। ਜੇਕਰ ਮੌਸਮ ਖ਼ਰਾਬ ਹੁੰਦਾ ਹੈ ਤਾਂ ਕਿਸਾਨਾਂ ਦੀ ਫ਼ਸਲ ਨੂੰ ਹੋਰ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਉਨ੍ਹਾਂ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਮੰਡੀਆਂ ਵਿਚ ਪਈ ਫ਼ਸਲ ਦੀ ਜਲਦੀ ਤੋਂ ਜਲਦੀ ਲਿਫ਼ਟਿੰਗ ਕਰਵਾਈ ਜਾਵੇ, ਟਰੱਕਾਂ ਅਤੇ ਲੇਬਰ ਦੀ ਘਾਟ ਦੂਰ ਕੀਤੀ ਜਾਵੇ । ਇਸ ਮੌਕੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਦੇ ਨਾਲ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਸੁਖਵਿੰਦਰ ਸਿੰਘ ਗਿੱਲ, ਮਾਰਕਫੈਡ ਦੇ ਡੀ.ਐਮ. ਸਚਿਨ ਗਰਗ, ਮੈਨੇਜਰ ਹਰਮਨਜਿੰਦਰ ਸਿੰਘ, ਮਾਰਕੀਟ ਕਮੇਟੀ ਦੇ ਸਕੱਤ ਰ ਹਸ਼ਵੰਤ ਸਿੰਘ, ਡੀ.ਐਮ.ਓ. ਜਸਪ੍ਰੀਤ ਬਰਾੜ, ਪਨਗਰੇਨ ਦੇ ਇੰਸਪੈਕਟਰ ਜਗਦੀਪ ਸਿੰਘ ਧਾਲੀਵਾਲ, ਪਨਸਪ ਦੇ ਡੀ.ਐਮ. ਮਨਪ੍ਰੀਤ ਸਿੰਘ, ਇੰਸਪੈਕਟਰ ਸੁਖਜੀਤ ਸਿੰਘ, ਇੰਸਪੈਕਟਰ ਨਵੀਨ ਸ਼ਰਮਾ, ਮਾਰਕੀਟ ਕਮੇਟੀ ਦੇ ਸੁਪਰਵਾਈਜ਼ਰ ਬਲਵੰਤ ਸਿੰਘ, ਨਿਰਮਲ ਸਿੰਘ, ਰੇਸ਼ਮ ਸਿੰਘ ਧਾਲੀਵਾਲ, ਟਰੱਕ ਯੂਨੀਅਨ ਦੇ ਪ੍ਰਧਾਨ ਆਗਿਆਪਾਲ ਸਿੰਘ, ਆੜ੍ਹਤੀਆ ਐਸੋਸੀਏਸ਼ਨ ਦੇ ਸਕੱਤਰ ਰਾਹੁਲ ਗਰਗ, ਰਜਿੰਦਰ ਜੈਨ, ਸਤੀਸ਼ ਜੈਨ, ਕਸ਼ਿਸ਼ ਬਾਂਸਲ, ਸੂਰਜ ਜੈਨ, ਬਿਪਨ ਕੁਮਾਰ ਬਿੱਟਾ, ਅਜੇ ਮੰਗਲਾ ਸਮੇਤ ਹੋਰ ਹਾਜ਼ਰ ਸਨ।