11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

dfdfd

ਧਰਮਕੋਟ, 11 ਨਵੰਬਰ (ਪਰਮਜੀਤ ਸਿੰਘ)-ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਬਲਵੰਤ ਸਿੰਘ ਬਹਿਰਾਮ ਕੇ ਸੂਬਾ ਪ੍ਰਧਾਨ ਬੀ. ਕੇ.

Ad Position 21
No active advertisement
ਮੰਡੀਆਂ ਚਾਲੂ ਕਰਕੇ ਕਿਸਾਨ ਦੀ ਫ਼ਸਲ ਦਾ ਦਾਣਾ ਦਾਣਾ ਖਰੀਦਣ ਦੀ ਕੀਤੀ ਮੰਗ 12-11-2026
ਧਰਮਕੋਟ, 11 ਨਵੰਬਰ (ਪਰਮਜੀਤ ਸਿੰਘ)-ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਬਲਵੰਤ ਸਿੰਘ ਬਹਿਰਾਮ ਕੇ ਸੂਬਾ ਪ੍ਰਧਾਨ ਬੀ.ਕੇ.ਯੂ. ਬਹਿਰਾਮ ਕੇ, ਸੂਬਾ ਸਕੱਤਰ ਗੁਰਮੇਲ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਜਗਰੂਪ ਸਿੰਘ ਰੰਡਿਆਲਾ, ਜ਼ਿਲ੍ਹਾ ਕੈਸ਼ੀਅਰ ਜਸਵੰਤ ਸਿੰਘ ਖੋਸਾ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਵਲੋਂ ਝੋਨੇ ਦੀ ਖਰੀਦ ਲਈ 400 ਮੰਡੀਆਂ ਨੂੰ ਬੰਦ ਕਰਨ ਦੇ ਫੈਸਲੇ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਝੋਨੇ ਦੀ ਫਸਲ ਦਾ ਇਕ ਇਕ ਦਾਣਾ ਖਰੀਦ ਕਰਨ ਦੇ ਮੁੱਖ ਮੰਤਰੀ ਦੇ ਬਿਆਨ ਅਨੁਸਾਰ ਬੰਦ ਕੀਤੀਆਂ ਮੰਡੀਆਂ ਮੁੜ ਚਾਲੂ ਕੀਤੀਆਂ ਜਾਣ ਤੇ ਅਜਿਹਾ ਨਾ ਹੋਣ ਦੀ ਸੂਰਤ ਵਿਚ ਕਿਸਾਨਾਂ ਵਲੋਂ ਸੰਘਰਸ਼ ਕਰਨ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ ਬਚੇਗਾ। ਵਰਨਣਯੋਗ ਹੈ ਕਿ ਸੂਬੇ ਵਿਚ 180 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿੱਥ ਕੇ ਮੰਡੀਆਂ ਦਾ ਕੋਟਾ ਮਿਥਿਆ ਗਿਆ ਸੀ। ਪੰਜਾਬ ਸਰਕਾਰ ਦੇ ਦਾਅਵੇ ਅਨੁਸਾਰ 400 ਮੰਡੀਆਂ ਵਿਚ ਖਰੀਦ ਦਾ ਕੋਟਾ ਪੂਰਾ ਹੋ ਗਿਆ ਹੈ, ਜਦੋਂ ਕਿ ਕਿਸਾਨ ਹਾਲੇ ਵੀ ਮੰਡੀਆਂ ’ਚ ਵੇਚਣ ਲਈ ਫਸਲ ਲਿਆ ਰਹੇ ਹਨ। ਕਿਸਾਨ ਮਜ਼ਦੂਰ ਮੋਰਚੇ ਦੀ 13 ਨਵੰਬਰ ਨੂੰ ਚੰਡੀਗੜ੍ਹ ਹੋਣ ਵਾਲੀ ਮੀਟਿੰਗ ’ਚ ਵਿਸ਼ੇਸ਼ ਤੌਰ ’ਤੇ ਵਿਚਾਰ ਕਰਕੇ ਐਕਸ਼ਨ ਦੀ ਤਿਆਰੀ ਕੀਤੀ ਜਾਏਗੀ| ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਸਾਰੇ ਆਗੂਆਂ ਦੇ ਵਫਦਾਂ ਨੇ ਕਈ ਜ਼ਿਲ੍ਹਿਆਂ ਵਿਚ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਖੁਰਾਕ ਸਪਲਾਈ ਅਫਸਰਾਂ ਨੂੰ ਮਿਲ ਕੇ ਬੰਦ ਕੀਤੀਆਂ ਮੰਡੀਆਂ ਨੂੰ ਚਾਲੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਬਰਸਟ ਦੇ ਬਿਆਨ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ 90 ਫੀਸਦੀ ਖਰੀਦ ਕਰਨ ਦਾ ਸਰਕਾਰੀ ਦਾਅਵਾ ਫਰਜ਼ੀ ਦਾਅਵਾ ਹੈ ਕਿਉਂਕਿ ਹਾਲੇ ਵੀ ਮੰਡੀਆਂ ਵਿਚ ਝੋਨੇ ਦੀ ਆਮਦ ਹੋ ਰਹੀ ਹੈ ਫਿਰ ਖਰੀਦ ਦਾ ਟੀਚਾ ਅਤੇ ਕੋਟਾ ਕਿਵੇਂ ਪੂਰਾ ਹੋ ਗਿਆ। ਹੁਣ ਜਦੋਂ ਕਿਸਾਨਾਂ ਵਲੋਂ ਵਿਰੋਧ ਪ੍ਰਦਰਸ਼ਨ ਕਰਨੇ ਸ਼ੁਰੂ ਕੀਤੇ ਗਏ ਹਨ ਉਦੋਂ ਅੱਖਾਂ ਪੂੰਝਣ ਲਈ ਪ੍ਰਿੰਸੀਪਲ ਸਕੱਤਰ ਫੂਡ ਵਲੋਂ 11 ਨਵੰਬਰ ਨੂੰ ਇਕ ਪੱਤਰ ਰਾਹੀਂ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਖੁਰਾਕ ਸਪਲਾਈ ਅਫਸਰਾਂ ਤੋਂ ਇਸ ਸਬੰਧੀ ਰਿਪੋਰਟ ਮੰਗਣ ਦਾ ਪਾਖੰਡ ਕੀਤਾ ਜਾ ਰਿਹਾ ਹੈ। ਇਸ ਮੌਕੇ ਅੰਗਰੇਜ਼ ਸਿੰਘ ਜੌਹਲ, ਜਥੇਦਾਰ ਬਲਵੀਰ ਸਿੰਘ ਨਿਹੰਗ ਸਿੰਘ, ਜੱਸ ਗੜਾ ਆਦਿ ਕਿਸਾਨ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਈਕਲ ਯਾਤਰਾ ਦਾ ਹਲਕਾ ਨਿਹਾਲ ਸਿੰਘ ਵਾਲਾ ’ਚ ਭਰਵਾਂ ਸਵਾਗਤ ਕੀਤਾ ਜਾਵੇਗਾ-ਰਾਮੂੰਵਾਲਾ, ਦੀਨਾ ਸਾਹਿਬ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 20 ਡਰੱਗ ਹਾਟਸਪਾਟ ਖੇਤਰਾਂ ’ਚ ਦਿਸਣ ਲੱਗੇ ਬਦਲਾਅ
Ad Position 24