11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਕੈਂਸਰ ਦੀਆਂ ਦਵਾਈਆਂ ਦੀਆਂ ਕੀਮਤਾਂ ’ਚ 80 ਫ਼ੀਸਦੀ ਤੱਕ ਕਟੌਤੀ ਕਰਨਾ ਇਤਿਹਾਸਕ ਫ਼ੈਸਲਾ-ਡਾ. ਸੀਮਾਂਤ ਗਰਗ

ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਕੈਂਸਰ ਦੀਆਂ ਦਵਾਈਆਂ ਦੀਆਂ ਕੀਮਤਾਂ ’ਚ 80 ਫ਼ੀਸਦੀ ਤੱਕ ਕਟੌਤੀ ਕਰਨ ਦਾ ਲਿਆ ਗਿਆ ਫ਼ੈਸਲਾ ਕੈਂਸਰ ਦੇ ਮਰੀਜ਼ਾਂ ਦੇ ਹਿਤ ’ਚ ਇਕ ਇਤਿਹਾਸਕ ਕਦਮ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਮੈਡੀਕਲ ਸੈੱਲ ਪੰਜਾਬ ਦੇ ਪ੍ਰਧਾਨ ਡਾ.

Ad Position 21
No active advertisement
ਅਜੀਤ ਡੈਸਕ 12-11-2026
ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਕੈਂਸਰ ਦੀਆਂ ਦਵਾਈਆਂ ਦੀਆਂ ਕੀਮਤਾਂ ’ਚ 80 ਫ਼ੀਸਦੀ ਤੱਕ ਕਟੌਤੀ ਕਰਨ ਦਾ ਲਿਆ ਗਿਆ ਫ਼ੈਸਲਾ ਕੈਂਸਰ ਦੇ ਮਰੀਜ਼ਾਂ ਦੇ ਹਿਤ ’ਚ ਇਕ ਇਤਿਹਾਸਕ ਕਦਮ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਮੈਡੀਕਲ ਸੈੱਲ ਪੰਜਾਬ ਦੇ ਪ੍ਰਧਾਨ ਡਾ. ਸੀਮਾਂਤ ਗਰਗ ਨੇ ਕੀਤਾ। ਡਾ. ਗਰਗ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਮੋਦੀ ਸਰਕਾਰ ਪਹਿਲੀ ਅਜਿਹੀ ਸਰਕਾਰ ਹੈ, ਜਿਸ ਨੇ ਕੈਂਸਰ ਵਰਗੀ ਗੰਭੀਰ ਬਿਮਾਰੀ ਦੇ ਇਲਾਜ ਨੂੰ ਆਮ ਲੋਕਾਂ ਦੀ ਪਹੁੰਚ ਵਿਚ ਲਿਆਉਣ ਲਈ ਵੱਡਾ ਕਦਮ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਕੈਂਸਰ ਰੋਕੂ 137 ਦਵਾਈਆਂ ਨਾਲ ਸਬੰਧਿਤ 1364 ਦਵਾਈਆਂ ਦੇ ਫਾਰਮੂਲੇਸ਼ਨਾਂ ਦੀਆਂ ਕੀਮਤਾਂ ਵਿਚ ਕਟੌਤੀ ਕੀਤੀ ਗਈ ਹੈ। ਇਸ ਨਾਲ ਉਨ੍ਹਾਂ ਪਰਿਵਾਰਾਂ ਨੂੰ ਵਿਸ਼ੇਸ਼ ਰਾਹਤ ਮਿਲੇਗੀ, ਜਿਹੜੇ ਮਹਿੰਗੀਆਂ ਦਵਾਈਆਂ ਕਾਰਨ ਆਪਣੇ ਪਰਿਵਾਰਕ ਮੈਂਬਰਾਂ ਦਾ ਇਲਾਜ ਕਰਵਾਉਣ ਵਿਚ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਸਨ।
Ad Position 22
No active advertisement
ਪਿਛਲੀ ਖ਼ਬਰ ਡੀ.ਸੀ.ਏ. ਮੋਗਾ ਦੇ ਚਾਰ ਖਿਡਾਰੀਆਂ ਦੀ ਪੰਜਾਬ ਅੰਡਰ-16 ਟੀਮ ’ਚ ਚੋਣ ਅਗਲੀ ਖ਼ਬਰ ਸਾਈਕਲ ਯਾਤਰਾ ਦਾ ਹਲਕਾ ਨਿਹਾਲ ਸਿੰਘ ਵਾਲਾ ’ਚ ਭਰਵਾਂ ਸਵਾਗਤ ਕੀਤਾ ਜਾਵੇਗਾ-ਰਾਮੂੰਵਾਲਾ, ਦੀਨਾ ਸਾਹਿਬ
Ad Position 24