11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪ੍ਰਭ ਆਸਰਾ ਵੈਲਫੇਅਰ ਕਲੱਬ ਵਲੋਂ ਬਿਰਧ ਆਸ਼ਰਮਾਂ ’ਚ ਫਲ ਅਤੇ ਘਰੇਲੂ ਸਾਮਾਨ ਵੰਡਿਆ

ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ)- ਪ੍ਰਭ ਆਸਰਾ ਵੈਲਫੇਅਰ ਕਲੱਬ ਵਲੋਂ ਸੂਬਾ ਪ੍ਰਧਾਨ ਭਾਵਨਾ ਬਾਂਸਲ, ਸੰਸਥਾ ਦੀ ਪ੍ਰਧਾਨ ਜਸਵੀਰ ਕੌਰ ਰਾਏ ਅਤੇ ਖ਼ਜ਼ਾਨਚੀ ਮਨਜੀਤ ਕੌਰ ਦੀ ਅਗਵਾਈ ਹੇਠ ਅਤੇ ਪੀ. ਐਨ.

Ad Position 21
No active advertisement
ਅਜੀਤ ਡੈਸਕ 12-11-2026
ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ)- ਪ੍ਰਭ ਆਸਰਾ ਵੈਲਫੇਅਰ ਕਲੱਬ ਵਲੋਂ ਸੂਬਾ ਪ੍ਰਧਾਨ ਭਾਵਨਾ ਬਾਂਸਲ, ਸੰਸਥਾ ਦੀ ਪ੍ਰਧਾਨ ਜਸਵੀਰ ਕੌਰ ਰਾਏ ਅਤੇ ਖ਼ਜ਼ਾਨਚੀ ਮਨਜੀਤ ਕੌਰ ਦੀ ਅਗਵਾਈ ਹੇਠ ਅਤੇ ਪੀ.ਐਨ. ਮਿੱਤਲ ਦੇ ਵਿਸ਼ੇਸ਼ ਸਹਿਯੋਗ ਨਾਲ ਇਕ ਵਿਸ਼ੇਸ਼ ਸੇਵਾ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਸੰਸਥਾ ਦੇ ਅਹੁਦੇਦਾਰ ਅਤੇ ਮੈਂਬਰ ਮੋਗਾ ਦੇ ਬੇਦੀ ਨਗਰ ਸਥਿਤ ਬਿਰਧ ਆਸ਼ਰਮ ਅਤੇ ਪਿੰਡ ਰੌਲੀ ਦੇ ਬਿਰਧ ਆਸ਼ਰਮ ਵਿਖੇ ਪਹੁੰਚੇ। ਇੱਥੇ ਉਨ੍ਹਾਂ ਨੇ ਆਸ਼ਰਮਾਂ ਵਿਚ ਰਹਿ ਰਹੇ ਬਜ਼ੁਰਗਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਅਤੇ ਫਲਾਂ ਸਮੇਤ ਘਰੇਲੂ ਲੋੜ ਦਾ ਹੋਰ ਸਾਮਾਨ ਭੇਟ ਕੀਤਾ। ਸੰਸਥਾ ਦੇ ਮੈਂਬਰਾਂ ਨੇ ਬਜ਼ੁਰਗਾਂ ਨਾਲ ਸਮਾਂ ਬਿਤਾਇਆ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸੰਸਥਾ ਦੀ ਪ੍ਰਧਾਨ ਜਸਵੀਰ ਕੌਰ ਰਾਏ ਅਤੇ ਸੂਬਾ ਪ੍ਰਧਾਨ ਭਾਵਨਾ ਬਾਂਸਲ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਸਰਮਾਇਆ ਹਨ। ਉਨ੍ਹਾਂ ਨੇ ਆਪਣੇ ਜੀਵਨ ਦਾ ਅਹਿਮ ਸਮਾਂ ਪਰਿਵਾਰ ਅਤੇ ਸਮਾਜ ਨੂੰ ਸੰਵਾਰਨ ਵਿਚ ਲਗਾਇਆ ਹੈ। ਇਸ ਲਈ ਸਾਡਾ ਨੈਤਿਕ ਫ਼ਰਜ਼ ਬਣਦਾ ਹੈ ਕਿ ਅਸੀਂ ਬਜ਼ੁਰਗਾਂ ਦਾ ਸਤਿਕਾਰ ਕਰੀਏ ਅਤੇ ਲੋੜ ਪੈਣ ‘ਤੇ ਉਨ੍ਹਾਂ ਦੀ ਮਦਦ ਲਈ ਅੱਗੇ ਆਈਏ। ਭਾਵਨਾ ਬਾਂਸਲ ਅਤੇ ਜਸਵੀਰ ਕੌਰ ਰਾਏ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਹਰੇਕ ਵਿਅਕਤੀ ਆਪਣੇ ਘਰ, ਆਲੇ-ਦੁਆਲੇ ਦੀਆਂ ਖ਼ਾਲੀ ਥਾਵਾਂ ਅਤੇ ਜਨਤਕ ਸਥਾਨਾਂ ‘ਤੇ ਬੂਟੇ ਲਗਾ ਕੇ ਵਾਤਾਵਰਨ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਵੇ। ਇਸ ਮੌਕੇ ਸੰਸਥਾ ਦੇ ਹੋਰ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ’ਚੋਂ ਨਸ਼ੀਲਾ ਪਾਊਡਰ ਬਰਾਮਦ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਦੀ ਅਥਲੈਟਿਕਸ ਮੀਟ ਸ਼ਾਨੋ-ਸ਼ੌਕਤ ਨਾਲ ਸਮਾਪਤ
Ad Position 24