11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਕੇਂਦਰੀ ਜੇਲ੍ਹ ’ਚੋਂ ਨਸ਼ੀਲਾ ਪਾਊਡਰ ਬਰਾਮਦ

ਫ਼ਰੀਦਕੋਟ, 11 ਨਵੰਬਰ (ਸਰਬਜੀਤ ਸਿੰਘ)- ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਗਾਰਦ ਵਲੋਂ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਇਕ ਕੈਦੀ ਪਾਸੋਂ ਕਥਿਤ ਤੌਰ ’ਤੇ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 12-11-2026
ਫ਼ਰੀਦਕੋਟ, 11 ਨਵੰਬਰ (ਸਰਬਜੀਤ ਸਿੰਘ)- ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਗਾਰਦ ਵਲੋਂ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਇਕ ਕੈਦੀ ਪਾਸੋਂ ਕਥਿਤ ਤੌਰ ’ਤੇ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਪ੍ਰਭਦਿਆਲ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ, ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸੂਚਨਾ ਦਿੱਤੀ ਗਈ ਕਿ ਜੇਲ੍ਹ ਵਿਚ ਬੰਦ ਕੈਦੀ ਜਸ਼ਨਦੀਪ ਸਿੰਘ ਉਰਫ਼ ਜੱਸਾ ਪੁੱਤਰ ਸੁਖਦੇਵ ਸਿੰਘ ਦੀ ਤਲਾਸ਼ੀ ਕੀਤੀ ਗਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ .30 ਗ੍ਰਾਮ ਚਿੱਟੇ ਰੰਗ ਦਾ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਜੇਲ੍ਹ ’ਚ ਨਜ਼ਰਬੰਦ ਕੈਦੀ ਜਸ਼ਨਦੀਪ ਸਿੰਘ ਉਰਫ਼ ਜੱਸਾ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਜੇਲ੍ਹ ਐਕਟ ਅਤੇ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਡਾ. ਜਸਕਰਨ ਭੁੱਲਰ ਨੇ ਮਿਮਿਟ ਕਾਲਜ ਵਿਖੇ ਡਾਇਰੈਕਟਰ/ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਪ੍ਰਭ ਆਸਰਾ ਵੈਲਫੇਅਰ ਕਲੱਬ ਵਲੋਂ ਬਿਰਧ ਆਸ਼ਰਮਾਂ ’ਚ ਫਲ ਅਤੇ ਘਰੇਲੂ ਸਾਮਾਨ ਵੰਡਿਆ
Ad Position 24