ਡਾ. ਜਸਕਰਨ ਭੁੱਲਰ ਨੇ ਮਿਮਿਟ ਕਾਲਜ ਵਿਖੇ ਡਾਇਰੈਕਟਰ/ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ
ਮਲੋਟ, 11 ਨਵੰਬਰ (ਪਾਟਿਲ)- ਡਾ. ਜਸਕਰਨ ਸਿੰਘ ਭੁੱਲਰ ਨੇ ਅੱਜ ਮਲੋਟ ਇੰਸਟੀਚਿਊਟ ਆਫ਼ ਇਨਫਰਮੇਸ਼ਨ ਐਂਡ ਟੈਕਨਾਲੋਜੀ (ਮਿਮਿਟ) ਕਾਲਜ ਮਲੋਟ ਵਿਖੇ ਡਾਇਰੈਕਟਰ/ਪ੍ਰਿੰਸੀਪਲ ਵਜੋਂ ਆਪਣਾ ਅਹੁਦਾ ਸੰਭਾਲ ਲਿਆ।
ਮਲੋਟ, 11 ਨਵੰਬਰ (ਪਾਟਿਲ)- ਡਾ. ਜਸਕਰਨ ਸਿੰਘ ਭੁੱਲਰ ਨੇ ਅੱਜ ਮਲੋਟ ਇੰਸਟੀਚਿਊਟ ਆਫ਼ ਇਨਫਰਮੇਸ਼ਨ ਐਂਡ ਟੈਕਨਾਲੋਜੀ (ਮਿਮਿਟ) ਕਾਲਜ ਮਲੋਟ ਵਿਖੇ ਡਾਇਰੈਕਟਰ/ਪ੍ਰਿੰਸੀਪਲ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਜ਼ਿਕਰਯੋਗ ਹੈ ਕਿ ਉਹ ਇਸ ਤੋਂ ਪਹਿਲਾਂ ਵੀ ਪਿਛਲੇ ਕਈ ਸਾਲਾਂ ਤੋਂ ਮਿਮਿਟ ਕਾਲਜ ਮਲੋਟ ਵਿਖੇ ਬਤੌਰ ਡਾਇਰੈਕਟਰ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਆਪਣੀ ਨਿਯੁਕਤੀ ’ਤੇ ਡਾ. ਭੁੱਲਰ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਕਾਲਜ ਦੀ ਸਮੁੱਚੀ ਮੈਨੇਜਮੈਂਟ ਤੇ ਸਟਾਫ਼ ਦਾ ਧੰਨਵਾਦ ਕੀਤਾ। ਇਸ ਮੌਕੇ ਮਿਮਿਟ ਮਲੋਟ ਦੇ ਡਾ. ਮਨੀਸ਼ ਬਾਂਸਲ, ਚੇਅਰਮੈਨ ਗੁਰਪ੍ਰੀਤ ਸਿੰਘ ਸਰਾਂ, ਹਰਵਿੰਦਰ ਸਿੰਘ ਖਲਾਰਾ, ਸਟਾਫ਼ ਦੇ ਹੋਰ ਮੈਂਬਰ ਹਾਜ਼ਰ ਸਨ।