11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਮਨਪ੍ਰੀਤ ਸਿੰਘ ਮਣੀ ਧਾਲੀਵਾਲ ਹਲਕਾ ਕੋਟਕਪੂਰਾ ਦੇ ਸੰਗਠਨ ਇੰਚਾਰਜ ਨਿਯੁਕਤ

ਫ਼ਰੀਦਕੋਟ, 11 ਨਵੰਬਰ (ਜਸਵੰਤ ਸਿੰਘ ਪੁਰਬਾ)-ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਤਹਿਤ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ਤਹਿਤ ਪਾਰਟੀ ਹਾਈਕਮਾਂਡ ਵਲੋਂ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਵਲੋਂ ਜਾਰੀ ਸੂਚੀ ਅਨੁਸਾਰ ਮਨਪ੍ਰੀਤ ਸਿੰਘ ਮਣੀ ਧਾਲੀਵਾਲ ਨੂੰ ਵਿਧਾਨ ਸਭਾ ਹਲਕਾ ਕੋਟਕਪੂਰਾ ਦਾ ਹਲਕਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਮਨਪ੍ਰੀਤ ਸਿੰਘ ਮਣੀ ਧਾਲੀਵਾਲ ਨੇ ਸਮੁੱਚੀ ਪਾਰਟੀ ਹਾਈਕਮਾਂਡ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।

Ad Position 21
No active advertisement
ਅਜੀਤ ਡੈਸਕ 12-11-2026
ਫ਼ਰੀਦਕੋਟ, 11 ਨਵੰਬਰ (ਜਸਵੰਤ ਸਿੰਘ ਪੁਰਬਾ)-ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਤਹਿਤ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ਤਹਿਤ ਪਾਰਟੀ ਹਾਈਕਮਾਂਡ ਵਲੋਂ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਵਲੋਂ ਜਾਰੀ ਸੂਚੀ ਅਨੁਸਾਰ ਮਨਪ੍ਰੀਤ ਸਿੰਘ ਮਣੀ ਧਾਲੀਵਾਲ ਨੂੰ ਵਿਧਾਨ ਸਭਾ ਹਲਕਾ ਕੋਟਕਪੂਰਾ ਦਾ ਹਲਕਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਮਨਪ੍ਰੀਤ ਸਿੰਘ ਮਣੀ ਧਾਲੀਵਾਲ ਨੇ ਸਮੁੱਚੀ ਪਾਰਟੀ ਹਾਈਕਮਾਂਡ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ ਅਤੇ ਹਲਕਾ ਕੋਟਕਪੂਰਾ ਵਿਚ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ। ਇਸ ਨਿਯੁਕਤੀ ’ਤੇ ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਖੋਸਾ, ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ, ਚੇਅਰਮੈਨ ਗੁਰਮੀਤ ਸਿੰਘ ਆਰੇ ਵਾਲੇ, ਨਗਰ ਕੌਂਸਲ ਪ੍ਰਧਾਨ ਗੈਰੀ ਵੜਿੰਗ, ਯੂਥ ਆਗੂ ਸੁਖਵੰਤ ਸਿੰਘ ਪੱਕਾ, ਕਿਸਾਨ ਵਿੰਗ ਦੇ ਸੂਬਾ ਸਕੱਤਰ ਬੱਬੂ ਪੱਕਾ, ਮਨਦੀਪ ਸਿੰਘ ਮੌਂਗਾ, ਬਲਾਕ ਸੰਮਤੀ ਮੈਂਬਰ ਬੋਹੜ ਸਿੰਘ ਰੱਤੀ ਰੋੜੀ, ਸਾਧੂ ਰਾਮ ਕੁਸਲਾ, ਅਰੁਣ ਸਿੰਗਲਾ, ਨਰੇਸ਼ ਸਿੰਗਲਾ, ਸੁਖਵੰਤ ਸਿੰਘ ਹਰੀਏਵਾਲਾ, ਗੁਰਿੰਦਰ ਸਿੰਘ ਚਾਨਾ, ਜਸਵੀਰ ਸਿੰਘ ਸਿੱਧੂ, ਪ੍ਰਿੰਸ ਬਹਿਲ, ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਤਖੀ, ਰਜਿੰਦਰ ਅਰੋੜਾ, ਬਲਾਕ ਪ੍ਰਧਾਨ ਅਮਰੀਕ ਸਿੰਘ ਡੱਗੋ ਰੋਮਾਣਾ, ਹਰਵਿੰਦਰ ਸਿੰਘ ਨੱਥੇਵਾਲਾ, ਬੱਬੀ ਵਾਂਦਰ ਜਟਾਣਾ, ਕੁਲਦੀਪ ਸਿੰਘ ਜਲਾਲੇਆਣਾ, ਭੋਲਾ ਸਿੰਘ ਟਹਿਣਾ, ਗੁਰਦੀਪ ਸਿੰਘ ਮੰਡਵਾਲਾ, ਗੁਰਦੀਪ ਸ਼ਰਮਾ, ਸੰਜੀਵ ਕਾ ਲੜਾ, ਸ਼ਮਸ਼ੇਰ ਸਿੰਘ ਭਾਨਾ, ਮਿਹਰ ਸਿੰਘ ਚਾਨੀ, ਰਾਜਿੰਦਰਜੀਤ ਸਿੰਘ ਭੈਰੋਂ ਭੱਟੀ, ਜਗਜੀਤ ਸਿੰਘ ਸਿੱਖਾਂ ਵਾਲਾ ਅਤੇ ਮਹਿਲਾ ਆਗੂਆਂ ਰਣਜੀਤ ਕੌਰ ਮੰਡਵਾਲਾ, ਜਸਪ੍ਰੀਤ ਕੌਰ ਕਲਿਆਣ, ਪੂਨਮ ਰਾਣੀ ਸਮੇਤ ਵੱਖ-ਵੱਖ ਪਾਰਟੀ ਅਹੁਦੇਦਾਰਾਂ, ਨਗਰ ਕੌਂਸਲਰਾਂ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਮਨਪ੍ਰੀਤ ਸਿੰਘ ਮਣੀ ਧਾਲੀਵਾਲ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਡਾਇਰੈਕਟਰ ਡਾ. ਜਸਕਰਨ ਸਿੰਘ ਭੁੱਲਰ ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਧੰਨਵਾਦ ਅਗਲੀ ਖ਼ਬਰ ਡਾ. ਜਸਕਰਨ ਭੁੱਲਰ ਨੇ ਮਿਮਿਟ ਕਾਲਜ ਵਿਖੇ ਡਾਇਰੈਕਟਰ/ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ
Ad Position 24