ਡੀ.ਐਸ.ਪੀ. ਜਸਬਿੰਦਰ ਸਿੰਘ ਅਤੇ ਐਸ.ਡੀ.ਐਮ. ਅਮਰੀਕ ਸਿੰਘ ਵਲੋਂ ਸਮਾਲਸਰ ’ਚ ਸਾਂਝਾ ਦੌਰਾ
ਸਮਾਲਸਰ, 11 ਨਵੰਬਰ (ਗੁਰਜੰਟ ਕਲਸੀ ਲੰਡੇ)-ਵਾਤਾਵਰਨ ਦੀ ਸੰਭਾਲ ਅਤੇ ਹਵਾ ਪ੍ਰਦੂਸ਼ਣ ਦੀ ਰੋਕਥਾਮ ਲਈ ਪ੍ਰਸ਼ਾਸਨਿਕ ਹਦਾਇਤਾਂ ਤਹਿਤ ਅੱਜ ਜਸਬਿੰਦਰ ਸਿੰਘ ਡੀ. ਐਸ.
ਸਮਾਲਸਰ, 11 ਨਵੰਬਰ (ਗੁਰਜੰਟ ਕਲਸੀ ਲੰਡੇ)-ਵਾਤਾਵਰਨ ਦੀ ਸੰਭਾਲ ਅਤੇ ਹਵਾ ਪ੍ਰਦੂਸ਼ਣ ਦੀ ਰੋਕਥਾਮ ਲਈ ਪ੍ਰਸ਼ਾਸਨਿਕ ਹਦਾਇਤਾਂ ਤਹਿਤ ਅੱਜ ਜਸਬਿੰਦਰ ਸਿੰਘ ਡੀ.ਐਸ.ਪੀ. ਬਾਘਾ ਪੁਰਾਣਾ ਅਤੇ ਅਮਰੀਕ ਸਿੰਘ ਐਸ.ਡੀ.ਐਮ. ਬਾਘਾ ਪੁਰਾਣਾ ਵਲੋਂ ਸਮਾਲਸਰ ਵਿਖੇ ਸਾਂਝਾ ਦੌਰਾ ਕੀਤਾ ਗਿਆ। ਇਸ ਦੌਰਾਨ ਪੁਲਿਸ ਅਤੇ ਪ੍ਰਸ਼ਾਸਨਿਕ ਟੀਮ ਨੇ ਖੇਤਾਂ ਵਿਚ ਪਹੁੰਚ ਕੇ ਕਿਸਾਨਾਂ ਅਤੇ ਆਮ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਅਤੇ ਉਨ੍ਹਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕੀਤਾ। ਦੌਰੇ ਦੌਰਾਨ ਅਧਿਕਾਰੀਆਂ ਨੇ ਆਮ ਲੋਕਾਂ ਅਤੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲਾ ਜ਼ਹਿਰੀਲਾ ਧੂੰਆਂ ਸਾਹ ਦੀਆਂ ਗੰਭੀਰ ਬਿਮਾਰੀਆਂ ਦਾ ਕਾਰਨ ਬਣਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਵੀ ਬੁਰਾ ਅਸਰ ਪਾਉਂਦਾ ਹੈ। ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵਲੋਂ ਪਰਾਲੀ ਦੇ ਸੁਚੱਜੇ ਨਬੇੜੇ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਆਧੁਨਿਕ ਖੇਤੀ ਮਸ਼ੀਨਾਂ ਦੀ ਵਰਤੋਂ ਕਰਨ। ਉਨ੍ਹਾਂ ਸਪਸ਼ਟ ਕੀਤਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ|