ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
ਠੱਠੀ ਭਾਈ, 11 ਨਵੰਬਰ (ਜਗਰੂਪ ਸਿੰਘ ਮਠਾੜੂ)- ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਵਿਚ ਰਚਨਾਤਮਿਕਤਾ ਅਤੇ ਕਲਾਤਮਕ ਰੁਚੀ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਮੁਕਾਬਲੇ ਕਰਵਾਏ ਗਏ।
ਠੱਠੀ ਭਾਈ, 11 ਨਵੰਬਰ (ਜਗਰੂਪ ਸਿੰਘ ਮਠਾੜੂ)- ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਵਿਚ ਰਚਨਾਤਮਿਕਤਾ ਅਤੇ ਕਲਾਤਮਕ ਰੁਚੀ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਕਾਰਡ ਮੇਕਿੰਗ, ਰੰਗੋਲੀ ਅਤੇ ਦੀਵੇ ਸਜਾਉਣ ਦੇ ਮੁਕਾਬਲੇ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਇਸ ਮੌਕੇ ਡੇਰਾ ਭੋਰੇ ਵਾਲਾ ਦੇ ਮੁੱਖ ਸੇਵਾਦਾਰ ਬਾਬਾ ਜਗਦੇਵ ਸਿੰਘ ਜੱਗਾ, ਸਕੂਲ ਦੀ ਪ੍ਰਬੰਧਕੀ ਦੇ ਮੈਂਬਰ ਚਰਨਜੀਤ ਸਿੰਘ ਗੱਬੀ, ਚਰਨਜੀਤ ਸਿੰਘ ਸਿੱਧੂ, ਸੁਖਦੇਵ ਸਿੰਘ, ਦਿਆ ਸਿੰਘ, ਅਜਮੇਰ ਸਿੰਘ, ਜੱਸਾ ਸਿੰਘ ਬਰਾੜ, ਪ੍ਰਿੰਸੀਪਲ ਮੈਡਮ ਅਤੇ ਅਧਿਆਪਕਾਂ ਨੇ ਵਿਦਿਆਰਥਣਾਂ ਦੀ ਹੌਸਲਾ ਅਫਜ਼ਾਈ ਕੀਤੀ। ਸੰਸਥਾ ਦੀ ਸਮੂਹ ਪ੍ਰਬੰਧਕ ਕਮੇਟੀ ਵਲੋਂ ਸਮੁੱਚੇ ਸਟਾਫ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਤੋਹਫਿਆਂ ਨਾਲ ਸਨਮਾਨਿਤ ਕੀਤਾ ਗਿਆ।