12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਐਕਸ ਸੈਂਟਰਲ ਆਰਮਡ ਪੁਲਿਸ ਫੋਰਸ ਪਰਸਨਲ ਵੈਲਫੇਅਰ ਐਸੋਸੀਏਸ਼ਨ ਦੇ ਵਫ਼ਦ ਵਲੋਂ ਰੀਜਨਲ ਪਾਸਪੋਰਟ ਅਫ਼ਸਰ ਜਲੰਧਰ ਨਾਲ ਕੀਤੀ ਮੁਲਾਕਾਤ-ਪੀ. ਐੱਸ. ਸੰਧੂ

ਜਲੰਧਰ, 12 ਨਵੰਬਰ (ਅ. ਬ.)

Ad Position 21
No active advertisement
ਅਜੀਤ ਡੈਸਕ 13-11-2026

ਜਲੰਧਰ, 12 ਨਵੰਬਰ (ਅ.ਬ.)- ਐਕਸ ਸੈਂਟਰਲ ਆਰਮਡ ਪੁਲਿਸ ਫੋਰਸ ਪਰਸਨਲ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨੇ ਪ੍ਰਧਾਨ ਪੀ. ਐੱਸ. ਸੰਧੂ ਦੀ ਅਗਵਾਈ ਹੇਠ ਸ੍ਰੀ ਯਸ਼ਪਾਲ, ਰੀਜਨਲ ਪਾਸਪੋਰਟ ਅਫ਼ਸਰ ਜਲੰਧਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ੍ਰੀ ਸੰਧੂ ਨੇ ਸੈਂਟਰਲ ਆਰਮਡ ਪੁਲਿਸ ਫੋਰਸਿਜ਼ ਦੇ ਸੇਵਾ ਨਿਭਾਅ ਰਹੇ ਜਵਾਨਾਂ, ਸੇਵਾਮੁਕਤ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪਾਸਪੋਰਟ ਬਣਵਾਉਣ ਸਮੇਂ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਡਿਊਟੀ ਤੇ ਅਪਰੇਸ਼ਨਲ ਜ਼ਿੰਮੇਵਾਰੀਆਂ ਕਾਰਨ ਸੇਵਾ ਨਿਭਾਅ ਰਹੇ ਜਵਾਨਾਂ ਲਈ ਪਾਸਪੋਰਟ ਦਫ਼ਤਰ ਪਹੁੰਚਣਾ ਕਈ ਵਾਰ ਮੁਸ਼ਕਲ ਹੁੰਦਾ ਹੈ। ਇਸ ਤੋਂ ਇਲਾਵਾ ਪੁਲਿਸ ਵੈਰੀਫਿਕੇਸ਼ਨ ਵਿੱਚ ਦੇਰੀ ਅਤੇ ਸੇਵਾਮੁਕਤ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਪਾਸਪੋਰਟ ਅਰਜ਼ੀਆਂ ਲੰਬੇ ਸਮੇਂ ਤੱਕ ਲੰਬਿਤ ਰਹਿਣ ਦੀ ਸਮੱਸਿਆ ਵੀ ਸਾਹਮਣੇ ਆਈ। ਸ੍ਰੀ ਸੰਧੂ ਨੇ ਮੰਗ ਕੀਤੀ ਕਿ ਲੰਬਿਤ ਪਾਸਪੋਰਟ ਮਾਮਲਿਆਂ ਦਾ ਜਲਦੀ ਨਿਪਟਾਰਾ ਕੀਤਾ ਜਾਵੇ ਅਤੇ ਜਲੰਧਰ ਸਮੇਤ ਪਾਸਪੋਰਟ ਦਫ਼ਤਰਾਂ ਵਿੱਚ ਸੈਂਟਰਲ ਆਰਮਡ ਪੁਲਿਸ ਫੋਰਸਿਜ਼ ਲਈ ਇੱਕ ਵੱਖਰਾ CAPF ਹੈਲਪ ਡੈਸਕ ਸਥਾਪਤ ਕੀਤਾ ਜਾਵੇ। ਇਸ ਹੈਲਪ ਡੈਸਕ ਰਾਹੀਂ ਸੇਵਾ ਨਿਭਾ ਰਹੇ, ਸੇਵਾਮੁਕਤ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪਾਸਪੋਰਟ ਅਰਜ਼ੀਆਂ, ਪੁਲਿਸ ਵੈਰੀਫਿਕੇਸ਼ਨ, ਲੰਬਿਤ ਕੇਸਾਂ ਅਤੇ ਹੋਰ ਪਾਸਪੋਰਟ ਸਬੰਧੀ ਸਮੱਸਿਆਵਾਂ ਲਈ ਇੱਕੋ ਥਾਂ ‘ਤੇ ਵਿਸ਼ੇਸ਼ ਸਹਾਇਤਾ ਅਤੇ ਮਾਰਗਦਰਸ਼ਨ ਮਿਲ ਸਕੇ। ਰੀਜਨਲ ਪਾਸਪੋਰਟ ਅਫ਼ਸਰ ਸ੍ਰੀ ਯਸ਼ਪਾਲ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਠਾਏ ਗਏ ਮੁੱਦਿਆਂ ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਪਾਸਪੋਰਟ ਅਥਾਰਟੀ ਸੀ.ਏ.ਪੀ.ਐੱਫ ਦੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਲਈ ਹਮੇਸ਼ਾ ਤਿਆਰ ਹੈ। ਇਸ ਮੌਕੇ ਵਫ਼ਦ ਵਲੋਂ ਸ੍ਰੀ ਯਸ਼ਪਾਲ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਮੀਟਿੰਗ ਵਿੱਚ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਸ੍ਰੀ ਕ੍ਰਿਸ਼ਨ ਗੋਪਾਲ ਸ਼ਰਮਾ ਅਤੇ ਜੁਆਇੰਟ ਸਕੱਤਰ ਸ੍ਰੀ ਓਂਕਾਰ ਸਿੰਘ ਵੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਬਾਘਾ ਪੁਰਾਣਾ ਹਲਕੇ ਤੋਂ ਟਿਕਟ ਦੇ ਦਾਅਵੇਦਾਰ ਕੁਲਵੰਤ ਸਿੰਘ ਮਲੂਕਾ ਨੇ ਹਲਕੇ ’ ਚ ਸਰਗਰਮੀਆਂ ਕੀਤੀਆਂ ਤੇਜ਼ ਅਗਲੀ ਖ਼ਬਰ ਆਰ.ਟੀ.ਓ. ਦਫ਼ਤਰ ਪਹੁੰਚੇ ਵਿਧਾਇਕ ਰਣਬੀਰ ਸਿੰਘ ਭੁੱਲਰ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਜਲਦ ਹੱਲ ਕਰਵਾਉਣ ਦਾ ਦਿੱਤਾ ਭਰੋਸ...
Ad Position 24