ਬਾਘਾ ਪੁਰਾਣਾ ਹਲਕੇ ਤੋਂ ਟਿਕਟ ਦੇ ਦਾਅਵੇਦਾਰ ਕੁਲਵੰਤ ਸਿੰਘ ਮਲੂਕਾ ਨੇ ਹਲਕੇ ’ ਚ ਸਰਗਰਮੀਆਂ ਕੀਤੀਆਂ ਤੇਜ਼
ਬਾਘਾ ਪੁਰਾਣਾ, 12 ਨਵੰਬਰ (ਟਿੰਕੂ ਕਾਠਪਾਲ)-ਪੰਜਾਬ ਵਿਧਾਨ ਸਭਾ ਦੀਆਂ ਸਾਲ 2027 ’ਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਹਲਕਾ ਬਾਘਾ ਪੁਰਾਣਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਕੁਲਵੰਤ ਸਿੰਘ ਮਲੂਕਾ ਵਲੋਂ ਸਥਾਨਕ ਮਿੱਤਲ ਪੈਲੇਸ ਵਿਖੇ ਇਕ ਵਿਸ਼ਾਲ ਇਕੱਠ ਕੀਤਾ ਗਿਆ।
ਬਾਘਾ ਪੁਰਾਣਾ, 12 ਨਵੰਬਰ (ਟਿੰਕੂ ਕਾਠਪਾਲ)-ਪੰਜਾਬ ਵਿਧਾਨ ਸਭਾ ਦੀਆਂ ਸਾਲ 2027 ’ਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਹਲਕਾ ਬਾਘਾ ਪੁਰਾਣਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਕੁਲਵੰਤ ਸਿੰਘ ਮਲੂਕਾ ਵਲੋਂ ਸਥਾਨਕ ਮਿੱਤਲ ਪੈਲੇਸ ਵਿਖੇ ਇਕ ਵਿਸ਼ਾਲ ਇਕੱਠ ਕੀਤਾ ਗਿਆ। ਮੀਟਿੰਗ ’ਚ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ। ਇਕੱਠ ਦੌਰਾਨ ਕਾਂਗਰਸੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਦੀ ਮੌਜੂਦਗੀ ਦੇਖਣ ਨੂੰ ਮਿਲੀ। ਜ਼ਿਕਰਯੋਗ ਹੈ ਕਿ ਕੁਲਵੰਤ ਸਿੰਘ ਮਲੂਕਾ ਵਲੋਂ ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਬਾਘਾ ਪੁਰਾਣਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਹਾਸਲ ਕਰਨ ਲਈ ਆਪਣੀ ਦਾਅਵੇਦਾਰੀ ਪੇਸ਼ ਕੀਤੀ ਜਾ ਰਹੀ ਹੈ। ਇਸ ਸਬੰਧੀ ਉਨ੍ਹਾਂ ਵਲੋਂ ਪਿਛਲੇ ਕੁਝ ਸਮੇਂ ਤੋਂ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਕਰਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਇਨ੍ਹਾਂ ਮੀਟਿੰਗਾਂ ਰਾਹੀਂ ਉਹ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ-ਨਾਲ ਆਪਣੀ ਆਗਾਮੀ ਚੋਣਾਂ ਸਬੰਧੀ ਰਣਨੀਤੀ ਬਾਰੇ ਵੀ ਵਿਚਾਰ-ਵਟਾਂਦਰਾ ਕਰ ਰਹੇ ਹਨ। ਇਸੇ ਲੜੀ ਤਹਿਤ ਮਿੱਤਲ ਪੈਲੇਸ ਵਿਖੇ ਇਹ ਵੱਡਾ ਇਕੱਠ ਰੱਖਿਆ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੁਲਵੰਤ ਸਿੰਘ ਮਲੂਕਾ ਨੇ ਕਿਹਾ ਕਿ ਉਹ ਉਨ੍ਹਾਂ ਸਾਰੇ ਲੋਕਾਂ ਦੇ ਸਦਾ ਰਿਣੀ ਰਹਿਣਗੇ, ਜਿਹੜੇ ਉਨ੍ਹਾਂ ਦੀ ਇਕ ਆਵਾਜ਼ ‘ਤੇ ਵੱਡੀ ਗਿਣਤੀ ਵਿਚ ਮਿੱਤਲ ਪੈਲੇਸ ਵਿਖੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਦਿੱਤਾ ਗਿਆ ਪਿਆਰ, ਸਤਿਕਾਰ ਅਤੇ ਸਮਰਥਨ ਉਨ੍ਹਾਂ ਲਈ ਬਹੁਤ ਮਾਇਨੇ ਰੱਖਦਾ ਹੈ। ਇਸ ਮੌਕੇ ਬਾਘਾ ਪੁਰਾਣਾ ਹਲਕੇ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ, ਪਾਰਟੀ ਵਰਕਰ ਅਤੇ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਲੋਕ ਹਾਜ਼ਰ ਸਨ।