ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਵਿਖੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਦੇ ਹੋਏ ਪ੍ਰਿੰਸੀਪਲ ਮੋਨਾ ਠਾਕੁਰ ਤੇ ਹੋਰ ਪ੍ਰਬੰਧਕ।
ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ’ਚ ਐਥਲੈਟਿਕ ਮੀਟ ਕਰਵਾਈ
ਕਿਸ਼ਨਪੁਰਾ ਕਲਾਂ, 12 ਨਵੰਬਰ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ. ਬੀ.
ਕਿਸ਼ਨਪੁਰਾ ਕਲਾਂ, 12 ਨਵੰਬਰ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ.ਬੀ. ਐਸ.ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਵਿਖੇ ਪਹਿਲੀ ਜਮਾਤ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਅਥਲੈਟਿਕਸ ਮੀਟ ਕਰਵਾਈ ਗਈ। ਅਥਲੈਟਿਕਸ ਮੀਟ ਦੀ ਸ਼ੁਰੂਆਤ ਲਈ ਸਭ ਤੋਂ ਪਹਿਲਾਂ ਸਮੂਹ ਮੈਨੇਜਮੈਂਟ ਜਿਸ ਵਿਚ ਚੇਅਰਮੈਨ ਸਨੀ ਅਰੋੜਾ, ਪ੍ਰੈਜ਼ੀਡੈਂਟ ਹਰੀਕ੍ਰਿਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸੈਕਰੇਟਰੀ ਅੰਜੂ ਬਾਲਾ ਅਤੇ ਗਗਨਦੀਪ ਬਾਵਾ ਨੂੰ ਵਿਦਿਆਰਥੀਆਂ ਦੁਆਰਾ ਬੈਂਡ ਸਹਿਤ ਗਰਾਉਂਡ ਵਿਚ ਲਿਜਾਇਆ ਗਿਆ। ਉਪਰੰਤ ਰਿਬਨ ਕਟਿੰਗ ਦੀ ਰਸਮ ਅਦਾ ਕੀਤੀ ਗਈ। ਉਪਰੰਤ ਵਿਦਿਆਰਥੀਆਂ ਦੁਆਰਾ ਮਿਸਾਲ ਦੀ ਰਸਮ ਅਦਾ ਕੀਤੀ ਗਈ ਅਤੇ ਨਾਲ ਹੀ ਵਿਦਿਆਰਥੀਆਂ ਦੁਆਰਾ ਸਪੋਰਟਸ ਸਹੁੰ ਚੁੱਕੀ ਗਈ। ਸਭ ਤੋਂ ਪਹਿਲਾਂ ਬੱਚਿਆਂ ਦੁਆਰਾ ਪੀ.ਟੀ. ਸ਼ੋਅ ਕੀਤਾ ਗਿਆ। ਸਮੂਹ ਮੈਨੇਜਮੈਂਟ ਦੁਆਰਾ ਕਲੈਪ ਕਰਕੇ ਖੇਡਾਂ ਦੀ ਸ਼ੁਰੂਆਤ ਕੀਤੀ ਗਈ। ਇਸ ਈਵੈਂਟ ਉਪਰੰਤ ਕ੍ਰਮਵਾਰ ਪਹਿਲੀ ਜਮਾਤ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੁਆਰਾ ਰਿਲੇਅ ਰੇਸ, ਜਿਗ ਜੈਗ ਰੇਸ, ਸੈੱਟ ਦਾ ਗਲਾਸ ਰੇਸ, ਬੈਗ ਰੇਸ, ਉਰੇਂਜ ਰੇਸ, ਬਰੇਕ ਦ ਬੋਟਲਸ ਰੇਸ, ਪਜਲ ਰੇਸ ਆਦਿ ਰੇਸਾਂ ਵਿਚ ਭਾਗ ਲਿਆ ਗਿਆ ਅਤੇ ਬਹੁਤ ਹੀ ਸ਼ਾਨਦਾਰ ਢੰਗ ਨਾਲ ਇਨ੍ਹਾਂ ਈਵੈਂਟਸ ਨੂੰ ਪੇਸ਼ ਕੀਤਾ ਗਿਆ। ਇਸ ਮੌਕੇ ਸਮੂਹ ਮੈਨੇਜਮੈਂਟ ਅਤੇ ਪ੍ਰਿੰਸੀਪਲ ਮੈਡਮ ਮੋਨਾ ਠਾਕੁਰ ਦੁਆਰਾ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ ਗਈ । ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਸਮੂਹ ਮੈਨੇਜਮੈਂਟ ਦੁਆਰਾ ਅਤੇ ਪ੍ਰਿੰਸੀਪਲ ਮੈਡਮ ਦੁਆਰਾ ਇਨਾਮ ਤਕਸੀਮ ਕੀਤੇ ਗਏ ਅਤੇ ਬੱਚਿਆਂ ਨੂੰ ਐਥਲੈਟਿਕਸ ਮੀਟ ਦੀਆਂ ਵਧਾਈਆਂ ਵੀ ਦਿੱਤੀਆਂ ਗਈਆਂ।