ਪੰਜਾਬੀਆਂ ਨੇ ਆਪਣੀ ਮਿਹਨਤ ਦੇ ਬਲਬੂਤੇ ਹਰ ਖੇਤਰ ’ਚ ਮੱਲਾਂ ਮਾਰੀਆਂ-ਚੇਅਰਮੈਨ ਦਵਿੰਦਰਪਾਲ ਸਿੰਘ
ਮੋਗਾ, 12 ਨਵੰਬਰ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ, ਬਾਬਾ ਕੁੰਦਨ ਸਿੰਘ ਲਾਅ ਕਾਲਜ ਦੇ ਪ੍ਰੈਜ਼ੀਡੈਂਟ ਤੇ ਦੇਸ਼ ਭਗਤ ਕਾਲਜ ਦੇ ਡਾਇਰੈਕਟਰ ਦਵਿੰਦਰਪਾਲ ਸਿੰਘ ਰਿੰਪੀ ਜੋ ਕਿ 6 ਮਹੀਨੇ ਦੇ ਕੈਨੇਡਾ ਦੌਰੇ ਤੋਂ ਬਾਅਦ ਵਾਪਸ ਭਾਰਤ ਪੁੱਜੇ ਹਨ ਤੇ ਅੱਜ ਉਹ ਵਿਸ਼ੇਸ਼ ਤੌਰ ‘ਤੇ ‘ਅਜੀਤ’ ਉਪ ਦਫ਼ਤਰ ਮੋਗਾ ਵਿਖੇ ਆਪਣੇ ਸਾਥੀਆਂ ਸਮੇਤ ਪੁੱਜੇ ਜਿੱਥੇ ਉਨ੍ਹਾਂ ਦਾ ‘ਅਜੀਤ’ ਉਪ ਦਫ਼ਤਰ ਦੇ ਇੰਚਾਰਜ ਸੁਰਿੰਦਰਪਾਲ ਸਿੰਘ ਤੇ ਸਮੁੱਚੇ ਸਟਾਫ਼ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਵਿਦੇਸ਼ ਜਾਣ ਦਾ ਰੁਝਾਨ ਕੋਈ ਨਵਾਂ ਨਹੀਂ, ਪਿਛਲੇ ਕਰੀਬ ਸੌ ਸਾਲਾਂ ਤੋਂ ਪੰਜਾਬੀ ਵਿਦੇਸ਼ਾਂ ਵਿਚ ਜਾ ਰਹੇ ਹਨ ਤੇ ਪੰਜਾਬੀਆਂ ਨੇ ਆਪਣੀ ਮਿਹਨਤ ਦੇ ਬਲਬੂਤੇ ਹਰ ਖੇਤਰ ’ਚ ਬੁਲੰਦੀਆਂ ਨੂੰ ਛੂਹਿਆ ਹੈ ਪਰ ਹੁਣ ਨੌਜਵਾਨ ਬੱਚੇ ਉੱਚਕੋਟੀ ਦੀ ਸਿੱਖਿਆ ਗ੍ਰਹਿਣ ਕਰਨ ਲਈ ਵਿਦੇਸ਼ਾਂ ਵੱਲ ਕੂਚ ਕਰ ਰਹੇ ਹਨ।
ਮੋਗਾ, 12 ਨਵੰਬਰ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ, ਬਾਬਾ ਕੁੰਦਨ ਸਿੰਘ ਲਾਅ ਕਾਲਜ ਦੇ ਪ੍ਰੈਜ਼ੀਡੈਂਟ ਤੇ ਦੇਸ਼ ਭਗਤ ਕਾਲਜ ਦੇ ਡਾਇਰੈਕਟਰ ਦਵਿੰਦਰਪਾਲ ਸਿੰਘ ਰਿੰਪੀ ਜੋ ਕਿ 6 ਮਹੀਨੇ ਦੇ ਕੈਨੇਡਾ ਦੌਰੇ ਤੋਂ ਬਾਅਦ ਵਾਪਸ ਭਾਰਤ ਪੁੱਜੇ ਹਨ ਤੇ ਅੱਜ ਉਹ ਵਿਸ਼ੇਸ਼ ਤੌਰ ‘ਤੇ ‘ਅਜੀਤ’ ਉਪ ਦਫ਼ਤਰ ਮੋਗਾ ਵਿਖੇ ਆਪਣੇ ਸਾਥੀਆਂ ਸਮੇਤ ਪੁੱਜੇ ਜਿੱਥੇ ਉਨ੍ਹਾਂ ਦਾ ‘ਅਜੀਤ’ ਉਪ ਦਫ਼ਤਰ ਦੇ ਇੰਚਾਰਜ ਸੁਰਿੰਦਰਪਾਲ ਸਿੰਘ ਤੇ ਸਮੁੱਚੇ ਸਟਾਫ਼ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਵਿਦੇਸ਼ ਜਾਣ ਦਾ ਰੁਝਾਨ ਕੋਈ ਨਵਾਂ ਨਹੀਂ, ਪਿਛਲੇ ਕਰੀਬ ਸੌ ਸਾਲਾਂ ਤੋਂ ਪੰਜਾਬੀ ਵਿਦੇਸ਼ਾਂ ਵਿਚ ਜਾ ਰਹੇ ਹਨ ਤੇ ਪੰਜਾਬੀਆਂ ਨੇ ਆਪਣੀ ਮਿਹਨਤ ਦੇ ਬਲਬੂਤੇ ਹਰ ਖੇਤਰ ’ਚ ਬੁਲੰਦੀਆਂ ਨੂੰ ਛੂਹਿਆ ਹੈ ਪਰ ਹੁਣ ਨੌਜਵਾਨ ਬੱਚੇ ਉੱਚਕੋਟੀ ਦੀ ਸਿੱਖਿਆ ਗ੍ਰਹਿਣ ਕਰਨ ਲਈ ਵਿਦੇਸ਼ਾਂ ਵੱਲ ਕੂਚ ਕਰ ਰਹੇ ਹਨ। ਜਿੱਥੇ ਅੱਜ ਤੋਂ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਰੁਜ਼ਗਾਰ ਵੀ ਮਿਲਦਾ ਸੀ ਪਰ ਹੁਣ ਰੁਜ਼ਗਾਰ ਦੇ ਮੌਕੇ ਦਿਨੋਂ-ਦਿਨ ਘੱਟ ਰਹੇ ਹਨ ਜਿਸ ਕਾਰਨ ਸਾਡੇ ਨੌਜਵਾਨ ਲੜਕੇ ਲੜਕੀਆਂ ਅੱਜ ਰੁਜ਼ਗਾਰ ਦੀ ਭਾਲ ਵਿਚ ਘੁੰਮ ਰਹੇ ਹਨ ਤੇ ਉਨ੍ਹਾਂ ਨੂੰ ਰੁਜ਼ਗਾਰ ਨਹੀਂ ਮਿਲਦਾ। ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ ਨੇ ਮਾਪਿਆਂ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਬੱਚਿਆਂ ਨੂੰ ਡਿਗਰੀ ਕਰਨ ਉਪਰੰਤ ਵਿਦੇਸ਼ਾਂ ਵਿਚ ਭੇਜਣ ਤੇ ਉਨ੍ਹਾਂ ਨੂੰ ਸਕਿਲਡ ਦੀ ਐਜੂਕੇਸ਼ਨ ਦਿਵਾਉਣ ਤਾਂ ਜੋ ਉਹ ਸਕਿਲਡ ਦੀ ਪੜ੍ਹਾਈ ਕਰ ਕੇ ਆਪਣੇ ਪੈਰਾਂ ਸਿਰ ਖੜ੍ਹੇ ਹੋ ਸਕਣ ਤੇ ਮਾਪੇ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਲਈ ਜਲਦਬਾਜ਼ੀ ਵਿਚ ਫ਼ੈਸਲਾ ਨਾ ਲੈਣ ਤੇ ਵਿਦੇਸ਼ ਵਿਚ ਪੜ੍ਹਾਈ ਲਈ ਕਾਲਜ ਤੇ ਯੂਨੀਵਰਸਿਟੀ ਦੀ ਚੋਣ ਕਰਦੇ ਸਮੇਂ ਵਿਸ਼ੇਸ਼ ਸਾਵਧਾਨੀ ਵਰਤਣ। ਇਸ ਮੌਕੇ ਉਨ੍ਹਾਂ ਨਾਲ ਸੁਭਾਸ਼ ਪਲਤਾ ਚੇਅਰਮੈਨ ਹੋਲੀ ਹਾਰਟ ਸਕੂਲ ਤੇ ਐਮ.ਡੀ. ਗੋਲਡਨ ਟਰੈਵਲ ਮੋਗਾ, ਡਾ. ਪੰਕਜ ਬਾਂਸਲ ਉੱਘੇ ਸਮਾਜ ਸੇਵੀ, ਰਾਕੇਸ਼ ਕੁਮਾਰ ਬੁੱਗੀ ਐਮ.ਡੀ. ਜੈਸਵਾਲ ਹੋਟਲ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।