12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

15 ਨਵੰਬਰ ਦੇ ਗੁਰਮਤਿ ਸਮਾਗਮ ਦਾ ਸੱਦਾ ਪੱਤਰ ਸੰਤ ਬਾਬਾ ਗੁਰਦੀਪ ਸਿੰਘ ਨੂੰ ਦਿੱਤਾ

ਮੋਗਾ, 12 ਨਵੰਬਰ (ਸੁਰਿੰਦਰਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਮੋਗਾ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਸ਼ਬਦ ਪ੍ਰਚਾਰ ਮਿਸ਼ਨ ਤਹਿਤ ਗੁਰਮਤਿ ਸਮਾਗਮ 15 ਨਵੰਬਰ ਐਤਵਾਰ ਨੂੰ 5:30 ਵਜੇ ਤੋਂ ਰਾਤ 11 ਵਜੇ ਤੱਕ ਸਥਾਨਕ ਸ਼ਹਿਰ ਦੇ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਕਰਵਾਇਆ ਜਾ ਰਿਹਾ ਹੈ ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਸਮਾਗਮ ਨੂੰ ਲੈ ਕੇ ਸੰਗਤਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸਮਾਗਮ ਸਬੰਧੀ ਸੰਸਥਾ ਵਲੋਂ ਧਾਰਮਿਕ ਸ਼ਖ਼ਸੀਅਤਾਂ, ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸੱਦਾ ਪੱਤਰ ਦਿੱਤੇ ਜਾ ਰਹੇ ਹਨ।

Ad Position 21
No active advertisement
ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਮੋਗਾ ਦੇ ਮੁੱਖ ਸੇਵਾਦਾਰ ਬਲਜੀਤ ਸਿੰਘ ਵਿੱਕੀ ਤੇ ਹੋਰ ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ ਨੂੰ ਗੁਰਮਤਿ ਸਮਾਗਮ ਦਾ ਸੱਦਾ ਪੱਤਰ ਭੇਟ ਕਰਦੇ ਹੋਏ। ਅਜੀਤ ਤਸਵੀਰ 13-11-2026
ਮੋਗਾ, 12 ਨਵੰਬਰ (ਸੁਰਿੰਦਰਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਮੋਗਾ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਸ਼ਬਦ ਪ੍ਰਚਾਰ ਮਿਸ਼ਨ ਤਹਿਤ ਗੁਰਮਤਿ ਸਮਾਗਮ 15 ਨਵੰਬਰ ਐਤਵਾਰ ਨੂੰ 5:30 ਵਜੇ ਤੋਂ ਰਾਤ 11 ਵਜੇ ਤੱਕ ਸਥਾਨਕ ਸ਼ਹਿਰ ਦੇ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਕਰਵਾਇਆ ਜਾ ਰਿਹਾ ਹੈ ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਸਮਾਗਮ ਨੂੰ ਲੈ ਕੇ ਸੰਗਤਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸਮਾਗਮ ਸਬੰਧੀ ਸੰਸਥਾ ਵਲੋਂ ਧਾਰਮਿਕ ਸ਼ਖ਼ਸੀਅਤਾਂ, ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸੱਦਾ ਪੱਤਰ ਦਿੱਤੇ ਜਾ ਰਹੇ ਹਨ। ਇਸੇ ਕੜੀ ਤਹਿਤ ਅੱਜ ਸੰਸਥਾ ਦੇ ਮੁੱਖ ਸੇਵਾਦਾਰ ਬਲਜੀਤ ਸਿੰਘ ਵਿੱਕੀ, ਸੁਖਜੀਵਨ ਸਿੰਘ ਸੁੱਖਾ ਰੌਲੀ, ਮਨਜੀਤ ਸਿੰਘ ਮਿੰਦੀ ਪ੍ਰਧਾਨ ਗੁਰੂ ਨਾਨਕ ਮੋਦੀਖ਼ਾਨਾ ਵਲੋਂ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਦੇ ਮੌਜੂਦਾ ਗੱਦੀਨਸ਼ੀਨ ਸੰਤ ਬਾਬਾ ਗੁਰਦੀਪ ਸਿੰਘ ਨੂੰ ਸੱਦਾ ਪੱਤਰ ਦਿੱਤਾ ਗਿਆ। ਉਨ੍ਹਾਂ ਆਪਣੇ ਵਲੋਂ ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਕਰਵਾਏ ਜਾ ਰਹੇ ਮਹਾਨ ਗੁਰਮਤਿ ਸਮਾਗਮ ਵਿਚ ਹਾਜ਼ਰੀਆਂ ਭਰ ਕੇ ਗੁਰਮਤਿ ਵਿਚਾਰਾਂ ਸਰਵਣ ਕਰਨ। ਸੰਸਥਾ ਦੇ ਪ੍ਰਧਾਨ ਬਲਜੀਤ ਸਿੰਘ ਵਿੱਕੀ, ਕੋਆਰਡੀਨੇਟਰ ਸਤਨਾਮ ਸਿੰਘ ਬੀ.ਏ., ਜਨਰਲ ਸਕੱਤਰ ਬਲਜਿੰਦਰ ਸਿੰਘ ਸਹਿਗਲ, ਸੁਰਿੰਦਰਪਾਲ ਸਿੰਘ ਪ੍ਰਧਾਨ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਤੇ ਸਾਬਕਾ ਮੇਅਰ ਬਲਜੀਤ ਸਿੰਘ ਚਾਨੀ ਨੇ ਦੱਸਿਆ ਕਿ ਇਸ ਗੁਰਮਤਿ ਸਮਾਗਮ ’ਚ ਪਦਮ ਸ੍ਰੀ ਭਾਈ ਹਰਜਿੰਦਰ ਸਿੰਘ ਸ੍ਰੀ ਨਗਰ ਵਾਲੇ, ਪ੍ਰਿੰਸੀਪਲ ਸੁਖਵੰਤ ਸਿੰਘ ਜਵੱਦੀ ਟਕਸਾਲ, ਭਾਈ ਅਨੰਤਵੀਰ ਸਿੰਘ ਯੂ.ਐਸ.ਏ., ਭਾਈ ਨਿਰਮਲ ਸਿੰਘ ਨਾਗਪੁਰੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਅੰਮ੍ਰਿਤਪਾਲ ਸਿੰਘ ਢਪਈ, ਗਿਆਨੀ ਚਰਨ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਬੀਬੀ ਕਾਹਨ ਕੌਰ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਸਾਂਝ ਪਾਉਣਗੇ।
Ad Position 22
No active advertisement
ਪਿਛਲੀ ਖ਼ਬਰ ਮੈਕਰੋ ਗਲੋਬਲ ਦੇ ਵਿਦਿਆਰਥੀਆਂ ਦੀ ਮਿਹਨਤ ਨੇ ਆਈਲਟਸ ’ਚ ਦਿਖਾਏ ਸ਼ਾਨਦਾਰ ਨਤੀਜੇ-ਗੁਰਮਿਲਾਪ ਸਿੰਘ ਡੱਲਾ ਅਗਲੀ ਖ਼ਬਰ ਪਰਾਲੀ ਸਾੜਨ ਨਾਲ ਵਾਤਾਵਰਨ ਪ੍ਰਦੂਸ਼ਿਤ ਹੋਣ ਦੇ ਨਾਲ ਪੰਛੀਆਂ ਤੇ ਜੀਵ-ਜੰਤੂਆਂ ਦਾ ਹੁੰਦਾ ਹੈ ਭਾਰੀ ਨੁਕਸਾਨ- ਖਹਿਰਾ
Ad Position 24