12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਜੇਕਰ ਡੁੱਬਦੇ ਪੰਜਾਬ ਨੂੰ ਬਚਾਉਣਾ ਹੈ ਤਾਂ ਅਮਰੀਕਾ ਦੀ ਡੈਮੋਕਰੈਟਿਕ ਪਾਰਟੀ ਦੀ ਨੀਤੀ ਅਪਣਾਉਣ ਪੰਜਾਬ ਦੇ ਲੋਕ-ਅਜੇ ਸੂਦ ਗੋਰਾ

ਮੋਗਾ, 12 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਅੱਜ ਪੰਜਾਬ ਦੀ ਜੋ ਹਾਲਤ ਹੈ ਤੇ ਚਿੰਤਕ ਲੋਕ ਸੋਚ ਰਹੇ ਹਨ ਕਿ ਅੱਜ ਪੰਜਾਬ ਪੂਰੀ ਤਰ੍ਹਾਂ ਬਰਬਾਦੀ ਵੱਲ ਵੱਧ ਰਿਹਾ ਹੈ। ਨਸ਼ੇ, ਪੁਲਿਸ ਰਾਜ, ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਮਹਿੰਗਾਈ ਦਾ ਵਧਣਾ, ਛੋਟੀ ਕਿਸਾਨੀ, ਮਜ਼ਦੂਰ ਦੀ ਤਰਸਯੋਗ ਹਾਲਤ, ਵੱਧ ਰਹੀ ਗੁੰਡਾਗਰਦੀ, ਗੈਂਗਸਟਰਵਾਦ ਤੇ ਪੰਜਾਬ ’ਚ ਵਿੱਦਿਆ ਤੇ ਸਿਹਤ ਦਾ ਘਾਣ ਹੋਣਾ ਇਹ ਗੱਲਾਂ ਸਾਬਤ ਕਰਦੀਆਂ ਹਨ ਕਿ ਪੰਜਾਬ ਅੱਜ ਮੌਜੂਦਾ ਦੌਰ ਵਿਚ ਬਰਬਾਦ ਹੋ ਚੁੱਕਾ ਹੈ।

Ad Position 21
No active advertisement
ਅਜੀਤ ਡੈਸਕ 13-11-2026
ਮੋਗਾ, 12 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਅੱਜ ਪੰਜਾਬ ਦੀ ਜੋ ਹਾਲਤ ਹੈ ਤੇ ਚਿੰਤਕ ਲੋਕ ਸੋਚ ਰਹੇ ਹਨ ਕਿ ਅੱਜ ਪੰਜਾਬ ਪੂਰੀ ਤਰ੍ਹਾਂ ਬਰਬਾਦੀ ਵੱਲ ਵੱਧ ਰਿਹਾ ਹੈ। ਨਸ਼ੇ, ਪੁਲਿਸ ਰਾਜ, ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਮਹਿੰਗਾਈ ਦਾ ਵਧਣਾ, ਛੋਟੀ ਕਿਸਾਨੀ, ਮਜ਼ਦੂਰ ਦੀ ਤਰਸਯੋਗ ਹਾਲਤ, ਵੱਧ ਰਹੀ ਗੁੰਡਾਗਰਦੀ, ਗੈਂਗਸਟਰਵਾਦ ਤੇ ਪੰਜਾਬ ’ਚ ਵਿੱਦਿਆ ਤੇ ਸਿਹਤ ਦਾ ਘਾਣ ਹੋਣਾ ਇਹ ਗੱਲਾਂ ਸਾਬਤ ਕਰਦੀਆਂ ਹਨ ਕਿ ਪੰਜਾਬ ਅੱਜ ਮੌਜੂਦਾ ਦੌਰ ਵਿਚ ਬਰਬਾਦ ਹੋ ਚੁੱਕਾ ਹੈ। ਇਹ ਪ੍ਰਗਟਾਵਾ ਸਿਵਲ ਸੁਸਾਇਟੀ ਮੋਗਾ ਦੇ ਸਲਾਹਕਾਰ ਤੇ ਸਮਾਜਵਾਦੀ ਅਜੇ ਸੂਦ ਗੋਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਸਾਰੇ ਕੁਝ ਦੇ ਬਾਵਜੂਦ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੋ ਤਿੰਨ ਮਹੀਨਿਆਂ ’ਚ ਹੋਣੀਆਂ ਹਨ ਤੇ ਪੰਜਾਬ ਦੇ ਲੋਕ ਜੇਕਰ ਡੁੱਬ ਰਹੇ ਪੰਜਾਬ ਨੂੰ ਬਚਾਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਅਮਰੀਕਾ ਦੀ ਡੈਮੋਕਰੈਟਿਕ ਪਾਰਟੀ ਵਾਲੀ ਨੀਤੀ ਅਪਣਾਉਣੀ ਹੋਵੇਗੀ ਕਿਉਂਕਿ ਅਮਰੀਕਾ ਵਿਚ ਹੋਈਆਂ ਚੋਣਾਂ ਵਿਚ ਅਮਰੀਕਾ ਦੇ ਸੂਝਵਾਨ ਲੋਕਾਂ ਨੇ ਤਾਨਾਸ਼ਾਹੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਕਰਾਰਾ ਝਟਕਾ ਦਿੱਤਾ ਹੈ ਤੇ ਅੱਜ ਪੰਜਾਬ ’ਚ ਵੀ ਅਜਿਹੇ ਬਦਲ ਦੀ ਸਖ਼ਤ ਜ਼ਰੂਰਤ ਹੈ ਕਿਉਂਕਿ ਰਵਾਇਤੀ ਪਾਰਟੀਆਂ ਅਕਾਲੀ ਦਲ, ਕਾਂਗਰਸ, ਭਾਜਪਾ ਤੇ ਹੋਰ ਅਤੇ ਸੂਬੇ ਦੀ ਮੌਜੂਦਾ ਆਪ ਸਰਕਾਰ ਦੀ ਹਾਲਤ ਵੀ ਉਨ੍ਹਾਂ ਪਾਰਟੀਆਂ ਵਰਗੀ ਹੀ ਹੈ ਕਿਉਂਕਿ ਲੋਕਾਂ ਨੇ ਉਨ੍ਹਾਂ ਨੂੰ ਆਸ ਨਾਲ ਚੁਣਿਆ ਸੀ ਪਰ ਉਹ ਵੀ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਨਹੀਂ ਉੱਤਰੇ ਅਤੇ ਸਾਰੀਆਂ ਹੀ ਪਾਰਟੀਆਂ ਸੂਬੇ ਨੂੰ ਲੁੱਟਣ ‘ਤੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਬਚਾਉਣ ਲਈ ਕਿਸੇ ਵਿਜ਼ਨ ਦੀ ਲੋੜ ਹੈ ਨਾ ਕਿ ਧਰਮ, ਜਾਤਪਾਤ ਦੀ ਆੜ ਲੈ ਕੇ ਸਿਆਸਤ ਕਰਨ ਵਾਲੇ ਲੋਕਾਂ ਦੀ। ਅਜੇ ਸੂਦ ਗੋਰਾ ਨੇ ਕਿਹਾ ਕਿ ਅਮਰੀਕਾ ਦੀ ਡੈਮੋਕਰੈਟਿਕ ਪਾਰਟੀ ਸਾਲ 1828 ਵਿਚ ਬਣੀ ਸੀ ਤੇ ਉਨ੍ਹਾਂ ਦਾ ਚੋਣ ਨਿਸ਼ਾਨ ਨੀਲੇ ਰੰਗ ਦਾ ਡੌਂਕੀ ਹੈ ਅਤੇ ਉਨ੍ਹਾਂ ਨੇ ਹੁਣ ਸਾਬਤ ਕਰ ਦਿੱਤਾ ਕਿ ਕਿਵੇਂ ਇਕ ਤਾਨਾਸ਼ਾਹ ਵਿਅਕਤੀ ਨੂੰ ਸਬਕ ਸਿਖਾਇਆ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਕੇਜਰੀਵਾਲ ਤੇ ਸਿਸੋਦੀਆ ਦੀਆਂ ਵਹਿੰਗੀਆ ਸਹਾਰੇ ਚੱਲਦਾ ਹੈ-ਵਿਜੇ ਕੁਮਾਰ ਸਾਥੀ ਅਗਲੀ ਖ਼ਬਰ ਮਹਿੰਦਰਪਾਲ ਲੂੰਬਾ ਦੀ ਕਥਿਤ ਸਿਆਸੀ ਗ੍ਰਿਫ਼ਤਾਰੀ ਵਿਰੁੱਧ ਸੰਘਰਸ਼ ’ਚ ਸੀ.ਪੀ.ਆਈ. ਵਲੋਂ ਸਿਵਲ ਸੁਸਾਇਟੀ ਮੋਗਾ ਨੂੰ ਪੂਰਨ ਸਮ...
Ad Position 24