12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ, ਕਾਂਗਰਸੀ ਆਗੂ ਗੁਰਭੇਜ ਕਾਦਰ ਵਾਲਾ। ਜਵਾਨੀ ਸੰਭਾਲ ਸਾਈਕਲ ਯਾਤਰਾ 15 ਨੂੰ ਹਲਕਾ ਧਰਮਕੋਟ ਪੁੱਜਣ ’ ਤੇ ਲੋਹਗੜ੍ਹ ਦੀ ਅਗਵਾਈ ’ ਚ ਹੋਵੇਗਾ ਭਰਵਾਂ ਸਵਾਗਤ - ਗੁਰਭੇਜ ਕਾਦਰ ਵਾਲਾ

ਕੋਟ ਈਸੇ ਖਾਂ, 12 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਸੂਬੇ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਪਾਰਟੀ ਦੇ ਕੱਦਵਾਰ ਨੇਤਾ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਜਵਾਨੀ ਸੰਭਾਲ ਸਾਈਕਲ ਯਾਤਰਾ ਦਾ 15 ਨਵੰਬਰ ਨੂੰ ਹਲਕਾ ਧਰਮਕੋਟ ’ਚ ਦਾਖ਼ਲ ਹੋਣ ਸਮੇਂ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ ’ਚ ਭਰਵਾਂ ਸਵਾਗਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਗੁਰਭੇਜ ਸਿੰਘ ਕਾਦਰ ਵਾਲਾ ਆੜ੍ਹਤੀ ਨੇ ਕਿਹਾ ਕਿ ਹਰ ਵਰਗ ਲਈ ਨਿਰਪੱਖ ਸੋਚ ਲੈ ਕੇ ਚੱਲਣ ਵਾਲੀ ਕਾਂਗਰਸ ਪਾਰਟੀ ਦੀਆਂ ਨੀਤੀਆਂ ਹਮੇਸ਼ਾ ਲੋਕਤੰਤਰ ਦੀਆਂ ਹਾਮੀ ਰਹੀਆਂ ਤੇ ਕਾਂਗਰਸ ਨੇ ਹਰ ਜਾਤ ਵਰਗ ਲਈ ਡਟ ਕੇ ਆਪਣੀ ਆਵਾਜ਼ ਉਠਾਈ।

Ad Position 21
No active advertisement
ਅਜੀਤ ਡੈਸਕ 13-11-2026
ਕੋਟ ਈਸੇ ਖਾਂ, 12 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਸੂਬੇ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਪਾਰਟੀ ਦੇ ਕੱਦਵਾਰ ਨੇਤਾ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਜਵਾਨੀ ਸੰਭਾਲ ਸਾਈਕਲ ਯਾਤਰਾ ਦਾ 15 ਨਵੰਬਰ ਨੂੰ ਹਲਕਾ ਧਰਮਕੋਟ ’ਚ ਦਾਖ਼ਲ ਹੋਣ ਸਮੇਂ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ ’ਚ ਭਰਵਾਂ ਸਵਾਗਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਗੁਰਭੇਜ ਸਿੰਘ ਕਾਦਰ ਵਾਲਾ ਆੜ੍ਹਤੀ ਨੇ ਕਿਹਾ ਕਿ ਹਰ ਵਰਗ ਲਈ ਨਿਰਪੱਖ ਸੋਚ ਲੈ ਕੇ ਚੱਲਣ ਵਾਲੀ ਕਾਂਗਰਸ ਪਾਰਟੀ ਦੀਆਂ ਨੀਤੀਆਂ ਹਮੇਸ਼ਾ ਲੋਕਤੰਤਰ ਦੀਆਂ ਹਾਮੀ ਰਹੀਆਂ ਤੇ ਕਾਂਗਰਸ ਨੇ ਹਰ ਜਾਤ ਵਰਗ ਲਈ ਡਟ ਕੇ ਆਪਣੀ ਆਵਾਜ਼ ਉਠਾਈ। ਉਨ੍ਹਾਂ ਕਿਹਾ ਕਿ ਆਮ ਲੋਕ ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਸਰਕਾਰ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਯੂਥ ਵਰਗ ਦੀ ਬਿਹਤਰੀ ਤੇ ਮੌਜੂਦਾ ‘ਆਪ’ ਸਰਕਾਰ ਦੇ ਰਾਜ ’ਚ ਨਸ਼ੇ ਦੇ ਵਧੇ ਕਾਲੇ ਕਾਰੋਬਾਰ ਦੇ ਖ਼ਾਤਮੇ ਲਈ ਕਾਂਗਰਸ ਪਾਰਟੀ ਵਲੋਂ ਜਵਾਨੀ ਸੰਭਾਲ ਸਾਈਕਲ ਯਾਤਰਾ ਵੀ ਯੂਥ ਨੂੰ ਜਾਗਰੂਕ ਕਰਨ ਲਈ ਇਕ ਚੰਗਾ ਕਦਮ ਹੈ। ਉਨ੍ਹਾਂ ਕਿਹਾ ਕਿ ਹਲਕਾ ਧਰਮਕੋਟ ‘ਚ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਨਾਲ 15 ਨੂੰ ਸਵਾਗਤ ਸਮੇਂ ਵੱਡੀ ਸ਼ਮੂਲੀਅਤ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੀ ਕਾਂਗਰਸ ਨੂੰ ਜਵਾਨੀ ਸੰਭਾਲਣ ਦੀਆਂ ਗੱਲਾਂ ਕਰਨਾ ਸ਼ੋਭਾ ਨਹੀਂ ਦਿੰਦਾ ਜਸਵਿੰਦਰ ਸਿੰਘ... ਅਗਲੀ ਖ਼ਬਰ ਵਿਜੇ ਕੁਮਾਰ ਸ਼੍ਰੋਮਣੀ ਅਕਾਲੀ ਦਲ (ਬ) ਦਾ ਮੋਗਾ ਦਾ ਜ਼ਿਲ੍ਹਾ ਸ਼ਹਿਰੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ
Ad Position 24