ਨਗਰ ਕੌਂਸਲ ਧਰਮਕੋਟ ਤੇ ਬਾਘਾ ਪੁਰਾਣਾ ਚੋਣਾਂ-2026
ਵੋਟਰ ਸੂਚੀਆਂ ’ਚ ਆਪਣਾ ਨਾਂਅ ਚੈੱਕ ਕਰ ਸਕਦੇ ਹਨ-ਡਿਪਟੀ ਕਮਿਸ਼ਨਰ
ਮੋਗਾ, 12 ਨਵੰਬਰ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸਾਗਰ ਸੇਤੀਆ ਨੇ ਨਗਰ ਕੌਂਸਲ ਧਰਮਕੋਟ ਤੇ ਬਾਘਾ ਪੁਰਾਣਾ ਦੀਆਂ ਚੋਣਾਂ-2026 ਦੇ ਮੱਦੇਨਜ਼ਰ ਦੋਵਾਂ ਸ਼ਹਿਰਾਂ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀਆਂ ’ਚ ਆਪਣਾ ਨਾਂਅ ਚੈੱਕ ਕਰ ਸਕਦੇ ਹਨ ਤਾਂ ਜੋ ਕੋਈ ਵੀ ਯੋਗ ਵੋਟਰ ਆਪਣੀ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਧਰਮਕੋਟ ਦੇ ਵਾਰਡ ਨੰਬਰ 1, 2, 3, 4, 7, 9 ਤੇ 13 ਦੀਆਂ ਵਾਰਡ ਵਾਈਜ਼ ਵੋਟਰ ਸੂਚੀਆਂ ਆਮ ਲੋਕਾਂ ਦੇ ਨਿਰੀਖਣ ਲਈ ਉਪਲਬਧ ਕਰਵਾਈਆਂ ਗਈਆਂ ਹਨ।
ਮੋਗਾ, 12 ਨਵੰਬਰ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸਾਗਰ ਸੇਤੀਆ ਨੇ ਨਗਰ ਕੌਂਸਲ ਧਰਮਕੋਟ ਤੇ ਬਾਘਾ ਪੁਰਾਣਾ ਦੀਆਂ ਚੋਣਾਂ-2026 ਦੇ ਮੱਦੇਨਜ਼ਰ ਦੋਵਾਂ ਸ਼ਹਿਰਾਂ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀਆਂ ’ਚ ਆਪਣਾ ਨਾਂਅ ਚੈੱਕ ਕਰ ਸਕਦੇ ਹਨ ਤਾਂ ਜੋ ਕੋਈ ਵੀ ਯੋਗ ਵੋਟਰ ਆਪਣੀ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਧਰਮਕੋਟ ਦੇ ਵਾਰਡ ਨੰਬਰ 1, 2, 3, 4, 7, 9 ਤੇ 13 ਦੀਆਂ ਵਾਰਡ ਵਾਈਜ਼ ਵੋਟਰ ਸੂਚੀਆਂ ਆਮ ਲੋਕਾਂ ਦੇ ਨਿਰੀਖਣ ਲਈ ਉਪਲਬਧ ਕਰਵਾਈਆਂ ਗਈਆਂ ਹਨ। ਇਹ ਸੂਚੀਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਦੇ ਸਤਲੁਜ ਬਲਾਕ ਦੀ ਦੂਜੀ ਮੰਜ਼ਿਲ ‘ਤੇ ਸਥਿਤ ਕਮਰਾ ਨੰਬਰ 203, ਇਲੈਕਸ਼ਨ ਸੈੱਲ ਤੇ ਨਗਰ ਕੌਂਸਲ ਧਰਮਕੋਟ ਦੇ ਦਫ਼ਤਰ ਵਿਖੇ ਕਮਰਾ ਨੰਬਰ 20, ਇਲੈਕਸ਼ਨ ਸ਼ਾਖਾ ਤੇ ਕਾਰਜ ਸਾਧਕ ਅਫ਼ਸਰ ਦੇ ਦਫ਼ਤਰ ਦੇ ਮੀਟਿੰਗ ਹਾਲ ਵਿਚ ਦੇਖੀਆਂ ਜਾ ਸਕਦੀਆਂ ਹਨ। ਇਸੇ ਤਰ੍ਹਾਂ ਨਗਰ ਕੌਂਸਲ ਬਾਘਾ ਪੁਰਾਣਾ ਦੇ ਵਾਰਡ ਨੰਬਰ 1 ਤੋਂ 15 ਤੱਕ ਦੀਆਂ ਵਾਰਡ ਵਾਈਜ਼ ਵੋਟਰ ਸੂਚੀਆਂ ਵੀ ਆਮ ਲੋਕਾਂ ਦੇ ਨਿਰੀਖਣ ਲਈ ਉਪਲਬਧ ਹਨ। ਇਹ ਸੂਚੀਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਦੇ ਸਤਲੁਜ ਬਲਾਕ ਦੀ ਦੂਜੀ ਮੰਜ਼ਿਲ ‘ਤੇ ਸਥਿਤ ਕਮਰਾ ਨੰਬਰ 203, ਇਲੈਕਸ਼ਨ ਸੈੱਲ ਤੇ ਨਗਰ ਕੌਂਸਲ ਬਾਘਾ ਪੁਰਾਣਾ ਦੇ ਦਫ਼ਤਰ ਵਿਖੇ ਕਮਰਾ ਨੰਬਰ 6, ਇਲੈਕਸ਼ਨ ਸੈੱਲ ਤੇ ਕਾਰਜ ਸਾਧਕ ਅਫ਼ਸਰ ਦੇ ਦਫ਼ਤਰ ਦੇ ਮੀਟਿੰਗ ਹਾਲ ਵਿਚ ਦੇਖੀਆਂ ਜਾ ਸਕਦੀਆਂ ਹਨ। ਡਿਪਟੀ ਕਮਿਸ਼ਨਰ ਨੇ ਦੋਵਾਂ ਸ਼ਹਿਰਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਸਥਾਨਾਂ ‘ਤੇ ਜਾ ਕੇ ਵੋਟਰ ਸੂਚੀਆਂ ’ਚ ਆਪਣਾ ਤੇ ਆਪਣੇ ਪਰਿਵਾਰਕ ਮੈਂਬਰਾਂ ਦਾ ਨਾਂਅ ਚੈੱਕ ਕਰ ਸਕਦੇ ਹਨ।