ਸਿਹਤ ਵਿਭਾਗ ਪੈਨਸ਼ਨਰਜ਼ ਐਸੋਸੀਏਸ਼ਨ ਦਾ ਵਫ਼ਦ ਐਸ.ਐਮ.ਓ. ਨੂੰ ਮਿਲਿਆ
ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)-ਸਿਹਤ ਵਿਭਾਗ ਪੈਨਸ਼ਨਰਜ਼ ਐਸੋਸੀਏਸ਼ਨ ਮੋਗਾ ਦਾ ਵਫ਼ਦ ਪ੍ਰਧਾਨ ਚਮਕੌਰ ਸਿੰਘ ਸਰਾਂ ਦੀ ਪ੍ਰਧਾਨਗੀ ਹੇਠ ਐਸ. ਐਮ.
ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)-ਸਿਹਤ ਵਿਭਾਗ ਪੈਨਸ਼ਨਰਜ਼ ਐਸੋਸੀਏਸ਼ਨ ਮੋਗਾ ਦਾ ਵਫ਼ਦ ਪ੍ਰਧਾਨ ਚਮਕੌਰ ਸਿੰਘ ਸਰਾਂ ਦੀ ਪ੍ਰਧਾਨਗੀ ਹੇਠ ਐਸ.ਐਮ.ਓ. ਮੋਗਾ ਨੂੰ ਆਪਣੀਆਂ ਮੰਗਾਂ ਦੇ ਸਬੰਧ ਵਿਚ ਮਿਲਿਆ। ਵਫ਼ਦ ਵਲੋਂ ਐਸ.ਐਮ.ਓ. ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਮੰਗਾਂ ਸਬੰਧੀ ਜਿਸ ਵਿਚ ਰੀਵਾਇਜਡ ਲੀਵ ਇੰਨ ਕੈਸ਼ਮੈਂਟ ਦੀਆਂ ਰਹਿੰਦੀਆਂ ਕਿਸ਼ਤਾਂ ਬਾਰੇ 1-1-2026 ਤੋਂ ਰਿਵਾਇਜਡ ਪੇ ਸਕੇਲ ਦੇ ਬਕਾਏ ਦੀਆਂ 12 ਕਿਸ਼ਤਾਂ ਜੋ ਅਪ੍ਰੈਲ 2026 ਤੋਂ ਲਾਗੂ ਕਰਨੀਆਂ ਸਨ ਉਹ ਕਈ ਪੈਨਸ਼ਨਰਾਂ ਦੀ ਇਕ ਵੀ ਕਿਸ਼ਤ ਨਹੀਂ ਆਈ ਆਦਿ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ ਗਈ। ਐਸ.ਐਮ.ਓ. ਮੋਗਾ ਵਲੋਂ ਵਫ਼ਦ ਨੂੰ ਭਰੋਸਾ ਦਿਵਾਇਆ ਗਿਆ ਕਿ ਇਕ ਹਫ਼ਤੇ ਦੇ ਅੰਦਰ ਇਹ ਸਭ ਮੰਗਾਂ ਸਬੰਧੀ ਪੂਰੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਜਲਦ ਸਭ ਦੇ ਬਕਾਏ ਮਿਲਣੇ ਸ਼ੁਰੂ ਹੋ ਜਾਣਗੇ। ਇਸ ਮੌਕੇ ਨਾਇਬ ਸਿੰਘ, ਮਨਜੀਤ ਸਿੰਘ, ਜਗਰਾਜ ਸਿੰਘ, ਬਲਵਿੰਦਰ ਸਿੰਘ, ਬਲਵਿੰਦਰ ਧੂਰੀਆ, ਬਲਵੀਰ ਸਿੰਘ, ਮਨਦੀਪ ਗੋਇਲ, ਪ੍ਰੇਮ ਕੁਮਾਰ, ਦੀਵਾਨ ਸਿੰਘ, ਅਮਰ ਸਿੰਘ ਅਤੇ ਸਵਰਨਾ ਲਤਾ ਵੀ ਹਾਜ਼ਰ ਸਨ।